ਗੁਰਦੁਆਰਾ ਅੜੀਸਰ ਸਾਹਿਬ ਹੰਢਿਆਇਆ ਵਿਖੇ ਮਹਾਨ ਖ਼ੂਨਦਾਨ ਕੈਂਪ 16 ਮਈ ਨੂੰ।

     


  ਬਰਨਾਲਾ 11,ਮਈ /ਕਰਨਪ੍ਰੀਤ ਧੰਦਰਾਲ /- ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਯੂਨਿਟ ਬਰਨਾਲਾ ਵੱਲ੍ਹੋਂ ਪੂਰਨਮਾਸ਼ੀ ਦੇ ਦਿਹਾਡ਼ੇ ਤੇ 16 ਮਈ ਦਿਨ ਸੋਮਵਾਰ ਨੂੰ ਮਹਾਨ ਖ਼ੂਨਦਾਨ  ਕੈਂਪ  ਸਵੇਰੇ 09 ਵਜੇ ਤੋਂ ਸ਼ਾਮ ਦੇ   06 ਵਜੇ ਤੱਕ ਲੱਗੇਗਾ । ਇਸ ਦੀ ਜਾਣਕਾਰੀ ਦਿੰਦਿਆਂ ਗੁਰੂ ਗੋਬਿੰਦ ਸਿੰਘ  ਸਟੱਡੀ ਸਰਕਲ  ਦੇ ਮੁੱਖ ਸੇਵਾਦਾਰ ਗੁਰਮੀਤ ਸਿੰਘ ਬਰਨਾਲਾ,ਅਵਤਾਰ ਸਿੰਘ, ਮਨਪ੍ਰੀਤ ਸਿੰਘ ਹੰਡਿਆਇਆ, ਮਨਵੀਰ ਸਿੰਘ ਅਤੇ ਬਲਵਿੰਦਰ ਸਿੰਘ ਹੰਡਿਆਇਆ ਨੇ ਦੱਸਿਆ  ਕਿ ਸੰਤ ਬਾਬਾ ਬਾਬੂ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਅੜੀਸਰ ਸਾਹਿਬ ਹੰਡਿਆਇਆ ਖ਼ੂਨਦਾਨ ਕੈਂਪ ਦਾ ਉਦਘਾਟਨ  ਕਰਨਗੇ । ਇਸ ਮੌਕੇ ਖ਼ੂਨਦਾਨੀਆਂ ਨੂੰ ਸਰਟੀਫ਼ਿਕੇਟ ਅਤੇ ਮੈਡਲ ਭੇਂਟ ਕਰਕੇ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਲੋਕਾਂ ਖਾਸ ਕਰਕੇ ਨੌਜਵਾਨਾਂ ਨੂੰ ਖ਼ੂਨਦਾਨ ਕਰਨ  ਲਈ ਖ਼ੂਨਦਾਨ ਕੈਂਪ ਵਿੱਚ ਪਹੁੰਚਣ ਦੀ ਅਪੀਲ ਕੀਤੀ ਹੈ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤੇਗਾ।  ਪ੍ਰੋਗਰੈਸਿਵ ਸੀਨੀਅਰ ਸਿਟੀਜ਼ਨ ਸੋਸਾਇਟੀ ਰਜਿਸਟਰਡ ਬਰਨਾਲਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਭੰਡਾਰੀ ਅਤੇ ਜਨਰਲ ਸਕੱਤਰ ਹੇਮ ਰਾਜ ਵਰਮਾ ਨੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਬਰਨਾਲਾ ਦੇ ਇਸ ਲੋਕ ਭਲਾਈ ਦੇ ਕਾਰਜ ਦੀ ਪ੍ਰਸ਼ੰਸ਼ਾ ਕੀਤੀ ਹੈ।

Post a Comment

0 Comments