ਲੋਕ ਸੁਵਿਧਾ ਕੈਂਪਾਂ ’ਚ 191 ਤੋਂ ਵਧੇਰੇ ਲੋੜਵੰਦਾਂ ਨੇ ਬੁਢਾਪਾ ਪੈਨਸ਼ਨ ਅਤੇ ਹੋਰ ਭਲਾਈ ਯੋਜਨਾਵਾਂ ਲਈ ਅਰਜ਼ੀਆਂ ਜਮ੍ਹਾਂ ਕਰਵਾਈਆ-ਡਿਪਟੀ ਕਮਿਸ਼ਨਰ

 ਪੜ੍ਹਤਾਲ ਤੋਂ ਬਾਅਦ ਯੋਗ ਲਾਭਪਾਤਰੀਆਂ ਨੂੰ ਮਿਲੇਗਾ ਭਲਾਈ ਸਕੀਮਾਂ ਦਾ ਲਾਭ-ਜਸਪ੍ਰੀਤ ਸਿੰਘ


ਮਾਨਸਾ, 07 ਮਈ; ਗੁਰਜੰਟ ਸਿੰਘ ਬਾਜੇਵਾਲੀਆ
/ਜ਼ਿਲ੍ਹੇ ਅੰਦਰ ਰਾਜ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ’ਤੇ ਲੋੜਵੰਦਾਂ ਤੱਕ ਪਹੁੰਚਾਉਣ ਲਈ ਬਲਾਕ ਪੱਧਰ ’ਤੇ ਵਿਸ਼ੇਸ ਕੈਂਪ ਲਗਾਏ ਜਾ ਰਹੇ ਹਨ। ਕੈਂਪਾਂ ਦਾ ਮੁੱਖ ਮੰਤਵ ਦੂਰ ਦੂਰਾਡੇ ਤੋਂ ਪਹੁੰਚ ਨਾ ਕਰਨ ਸਕਣ ਵਾਲੇ ਲੋੜਵੰਦ ਅਤੇ ਯੋਗ ਵਿਅਕਤੀਆਂ ਤੱਕ ਘਰਾਂ ਦੇ ਨੇੜੇ ਪਹੁੰਚ ਕਰਕੇ ਰਾਜ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਮੁਹੱਈਆ ਕਰਵਾਉਣਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਜਸਪ੍ਰੀਤ ਸਿੰਘ ਨੇ ਦਿੱਤੀ।

ਡਿਪਟੀ ਕਮਿਸ਼ਨਰ ਸ੍ਰੀ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਵੱਖ-ਵੱਖ ਥਾਵਾਂ ’ਤੇ ਬੁਢਾਪਾ ਪੈਨਸ਼ਨ ਅਤੇ ਹੋਰ ਭਲਾਈ ਸਕੀਮਾਂ ਲਈ 191 ਤੋਂ ਵਧੇਰੇ ਲੋਕਾਂ ਨੇ ਕੈਂਪਾਂ ’ਚ ਪਹੁੰਚ ਕੇ ਅਰਜ਼ੀਆਂ ਦਾਖਲ ਕਰਵਾਈਆਂ। ਉਨ੍ਹਾਂ ਕਿਹਾ ਕਿ ਸਬੰਧਤ ਵਿਭਾਗਾਂ ਵੱਲੋਂ ਮੁੱਢਲੀ ਪੜ੍ਹਤਾਲ ਤੋਂ ਬਾਅਦ ਯੋਗ ਲਾਭਪਾਤਰੀਆਂ ਦੇ ਕੇਸ ਸਰਕਾਰ ਨੂੰ ਭੇਜ ਕੇ ਭਲਾਈ ਯੋਜਨਾਵਾਂ ਦਾ ਲਾਭ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਜ਼ਿਲ੍ਹੇ ਦੇ ਲੋਕਾਂ ਨੂੰ ਸਮਾਂਬੱਧ ਅਤੇ ਪਾਰਦਰਸ਼ੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਹਰੇਕ ਯੋਗ ਉਪਰਾਲੇ ਕਰ ਰਿਹਾ ਹੈ।

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਕੈਂਪਾਂ ਰਾਹੀ ਪਹੁੰਚ ਕਰਨ ਵਾਲੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਲੋਕਾਂ ਨੂੰ ਜਿੱਥੇ ਸਹਿਯੋਗ ਕਰਨ ਦੀ ਲੋੜ ਹੈ, ਉਥੇ ਜਨਹਿੱਤ ਲਈ ਲਗਾਏ ਜਾ ਰਹੇ ਕੈਂਪਾਂ ਦਾ ਲੋਕਾਂ ਨੂੰ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ।

Post a Comment

0 Comments