^ ਨਸ਼ਿਆਂ ਵਿਰੁੱਧ 3 ਮੁਕੱਦਮੇ ਦਰਜ਼ ਕਰਕੇ 3 ਮੁਲਜਿਮ ਕੀਤੇ ਕਾਬੂ^ 400 ਗ੍ਰਾਮ ਅਫੀਮ, 50 ਲੀਟਰ ਲਾਹਣ ਅਤੇ 29 ਬੋਤਲਾਂ ਸ਼ਰਾਬ ਕੀਤੀ ਬਰਾਮਦ

 


^ਜੂਆ ਐਕਟ ਤਹਿਤ ਮੁਲਜਿਮ ਨੂੰ ਕਾਬੂ ਕਰਕੇ 820/^ਰੁਪਏ ਦੀ ਨਗਦੀ ਜੂਆ ਕੀਤੀ ਬਰਾਮਦ 

ਮਾਨਸਾ, 13 ਮਈ ਗੁਰਜੰਟ ਸਿੰਘ ਬਾਜੇਵਾਲੀਆ /ਸ੍ਰੀ ਗੌਰਵ ਤੂੂਰਾ, ਆਈ,ਪੀ,ਐਸ, ਸੀਨੀਅਰ ਕਪਤਾਨ ਪੁਲਿਸ ਮਾਨਸਾ ਜੀ ਵੱਲੋਂ ਪ੍ਰੈਸ ਨੋਟ ਜਾਰੀ ਕਰਦੇ ਹੋੋਏ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ^ਮੁਕਤ ਕਰਨ ਲਈ ਨਸ਼ਿਆ ਪ੍ਰਤੀ ਜ਼ੀਰੋ ਸਹਿਨਸ਼਼ੀਲਤਾ (ੱਕਗਰ ੳਰ;ਕਗ਼ਅਫਕ) ਦੀ ਨੀਤੀ ਅਪਨਾਈ ਗਈ ਹੈ। ਮਾਨਸਾ ਪੁਲਿਸ ਵੱਲੋਂ ਵਿਸੇਸ਼ ਮੁਹਿੰਮ ਚਲਾ ਕੇ ਨਸ਼ਿਆਂ ਵਿਰੁੱਧ ਕਾਰਵਾਈ ਕਰਦੇ ਹੋੋਏ ਸੀ,ਆਈ,ਏ,ਸਟਾਫ ਮਾਨਸਾ ਦੇ ਸ:ਥ: ਗੁਰਤੇਜ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਬਲਜਿੰਦਰ ਸਿੰਘ ਉਰਫ ਵਿੱਕੀ ਪੁੱਤਰ ਅਵਤਾਰ ਸਿੰਘ ਵਾਸੀ ਦਲੇਲਵਾਲਾ ਨੂੰ ਕਾਬੂ ਕਰਕੇ ਉਸ ਪਾਸੋੋਂ 400 ਗ੍ਰਾਮ ਅਫੀਮ ਦੀ ਬਰਾਮਦਗੀ ਕੀਤੀ ਗਈ, ਜਿਸਦੇ ਵਿਰੁੱਧ ਥਾਣਾ ਬੋਹਾ ਵਿਖੇ ਐਨ,ਡੀ,ਪੀ,ਐਸ, ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਤਫਤੀਸ ਅਮਲ ਵਿੱਚ ਲਿਆਂਦੀ ਗਈ ਹੈ। ਗ੍ਰਿਫਤਾਰ ਮੁਲਜਿਮ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ, ਜਿਸਦੇ ਬੈਕਵਾਰਡ ਅਤੇ ਫਾਰਵਾਰਡ ਲੰਿਕਾਂ ਦਾ ਪਤਾ ਲਗਾਇਆ ਜਾਵੇਗਾ ਅਤੇ ਹੋੋਰ ਮੁਲਜਿਮ ਨਾਮਜਦ ਕਰਕੇ ਮੁਕੱਦਮੇ ਵਿੱਚ ਅੱਗੇ ਹੋੋਰ ਪ੍ਰਗਤੀ ਕੀਤੀ ਜਾਵੇਗੀ।


ਇਸੇ ਤਰਾ ਐਕਸਾਈਜ ਸਟਾਫ ਮਾਨਸਾ ਦੀ ਪੁਲਿਸ ਪਾਰਟੀ ਵੱਲੋੋਂ ਅਮਨਦੀਪ ਸਿੰਘ ਪੁੱਤਰ ਸਿਕੰਦਰ ਸਿੰਘ ਵਾਸੀ ਲਖਮੀਰਵਾਲਾ ਨੂੰ ਕਾਬੂ ਕਰਕੇ 50 ਲੀਟਰ ਲਾਹਣ ਅਤੇ 5 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕਰਕੇ ਉਸਦੇ ਵਿਰੁੱਧ ਥਾਣਾ ਝੁਨੀਰ ਵਿਖੇ ਮੁਕੱਦਮਾ ਦਰਜ਼ ਕਰਾਇਆ ਗਿਆ ਹੈ। ਸੀ,ਆਈ,ਏ,ਸਟਾਫ ਮਾਨਸਾ ਦੀ ਪੁਲਿਸ ਪਾਰਟੀ ਵੱਲੋੋਂ ਸੰਤੋਖ ਸਿੰਘ ਉਰਫ ਸੌੌਂਕੀ ਪੁੱਤਰ ਬਾਬੂ ਸਿੰਘ ਵਾਸੀ ਮਾਨਸਾ ਨੂੰ ਕਾਬੂ ਕਰਕੇ 24 ਬੋੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਹੀਰ (ਹਰਿਆਣਾ) ਬਰਾਮਦ ਕਰਕੇ ਉਸਦੇ ਵਿਰੁੱਧ ਥਾਣਾ ਸਿਟੀ^1 ਮਾਨਸਾ ਵਿਖੇ ਮੁਕੱਦਮਾ ਦਰਜ਼ ਕਰਾਇਆ ਗਿਆ ਹੈ।  

ਜੂਆ ਐਕਟ:

ਥਾਣਾ ਸਿਟੀ^1 ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਮੁਖਬਰੀ ਦੇ ਆਧਾਰ ਤੇ ਵਿਪਨ ਸਿੰਘ ਉਰਫ ਲੱਲੂ ਪੁੱਤਰ ਦੁੱਲਾ ਸਿੰਘ ਵਾਸੀ ਮਾਨਸਾ ਵਿਰੁੱਧ ਜੂਆ ਐਕਟ ਦਾ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਵੱਲੋੋਂ ਤੁਰੰਤ ਕਾਰਵਾਈ ਕਰਦੇ ਹੋੋਏ ਮੌਕਾ ਪਰ ਰੇਡ ਕਰਕੇ ਮੁਲਜਿਮ ਨੂੰ ਦੜਾ ਸੱਟਾ ਲਗਾਉਦਿਆ ਮੌੌਕਾ ਤੇ ਕਾਬੂ ਕਰਕੇ 820/^ਰੁਪਏ ਦੀ ਨਗਦੀ ਜੂਆ ਬਰਾਮਦ ਕੀਤੀ ਗਈ। ਐਸ,ਐਸ,ਪੀ, ਮਾਨਸਾ ਸ੍ਰੀ ਗੌਰਵ ਤੂੂਰਾ, ਆਈ,ਪੀ,ਐਸ, ਜੀ ਵੱਲੋਂ ਦੱਸਿਆ ਗਿਆ ਕਿ ਨਸ਼ਿਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।

Post a Comment

0 Comments