ਮਾਨਸਾ ਪੁਲਿਸ ਵੱਲੋੋਂ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ ਕਰਦੇ ਹੋੋਏ 4 ਮੁਕੱਦਮਿਆਂ ਵਿੱਚ 6 ਮੁਲਜਿਮਾਂ ਨੂੰ ਕੀਤਾ ਗਿਆ ਗ੍ਰਿਫਤਾਰ

 ^165 ਗ੍ਰਾਮ ਹੈੈਰੋਇੰਨ (ਚਿੱਟਾ) ਸਮੇਤ ਕਾਰ ਅਤੇ 52,000$^ਰੁਪਏ ਡਰੱਗ ਮਨੀ,1500 ਨਸ਼ੀਲੀਆਂ ਗੋੋਲੀਆਂ ਅਤੇ 17 ਕਿਲੋੋਗ੍ਰਾਮ ਭੁੱਕੀ ਪੋੋਸਤ ਡੋੋਡੇ ਸਮੇਤ ਮੋੋਟਰਸਾਈਕਲ ਦੀ ਬਰਾਮਦਗੀ

 


ਗੁਰਜੰਟ ਸਿੰਘ ਬਾਜੇਵਾਲੀਆ

ਮਾਨਸਾ 4 ਮਈ/ ਸ੍ਰੀ ਗੌਰਵ ਤੂੂਰਾ ,ਆਈ ,ਪੀ,ਐਸ,ਸੀਨੀਅਰ ਕਪਤਾਨ ਪੁਲਿਸ ਮਾਨਸਾ ਜੀ ਵੱਲੋਂ ਪ੍ਰੈਸ ਨੋਟ ਜਾਰੀ ਕਰਦੇ ਹੋੋਏ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ^ਮੁਕਤ ਕਰਨ ਲਈ ਨਸ਼ਿਆ ਪ੍ਰਤੀ ਜ਼ੀਰੋ ਸਹਿਨਸ਼਼ੀਲਤਾ (ੱਕਗਰ ੳਰ;ਕਗ਼ਅਫਕ) ਦੀ ਨੀਤੀ ਅਪਨਾਈ ਗਈ ਹੈ। ਮਾਨਸਾ ਪੁਲਿਸ ਵੱਲੋਂ ਵਿਸੇਸ਼ ਮੁਹਿੰਮ ਚਲਾ ਕੇ ਐਨ,ਡੀ,ਪੀ,ਐਸ, ਐਕਟ ਤਹਿਤ ਵੱਡੀ ਕਾਰਵਾਈ ਕਰਦੇ ਹੋੋਏ


ਐਸ,ਆਈ, ਪ੍ਰਿਤਪਾਲ ਸਿੰਘ ਇੰਚਾਰਜ ਸੀ,ਆਈ,ਏ, ਸਟਾਫ ਮਾਨਸਾ ਦੀ ਨਿਗਰਾਨੀ ਹੇਠ ਸ:ਥ: ਕੁਲਵੰਤ ਸਿੰਘ ਸਮੇਤ ਪੁਲਿਸ ਪਾਰਟੀ ਵੱਲੋੋਂ ਨਵਨੀਤ ਸਿੰਘ ਉਰਫ ਨਵੀ ਪੁੱਤਰ ਜਰਨੈਲ ਸਿੰਘ ਵਾਸੀ ਠਸਕਾ (ਹਰਿਆਣਾ) ਹਾਲ ਮਾਨਸਾ ਅਤੇ ਗਗਨਦੀਪ ਸਿੰਘ ਉਰਫ ਗਗਨ ਪੁੱਤਰ ਬਲਵੀਰ ਸਿੰਘ ਵਾਸੀ ਮਾਨਸਾ ਨੂੰ ਵੋਕਸਵੈਗਨ ਕਾਰ ਨੰ: ਡੀ,ਐਲ,3ਸੀਬੀਡਬਲਯੂ^0158 ਸਮੇਤ ਕਾਬੂ ਕਰਕੇ ਉਹਨਾਂ ਪਾਸੋੋਂ 150 ਗ੍ਰਾਮ ਹੈਰੋਇੰਨ (ਚਿੱਟਾ) ਦੀ ਬਰਾਮਦਗੀ ਕੀਤੀ ਗਈ, ਜਿਹਨਾਂ ਦੇ ਵਿਰੁੱਧ ਥਾਣਾ ਸਿਟੀ^2 ਮਾਨਸਾ ਵਿਖੇ ਐਨ,ਡੀ,ਪੀ,ਐਸ, ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਅਤੇ ਕਾਰ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਐਸ,ਆਈ, ਹਰਭਜਨ ਸਿੰਘ ਇੰਚਾਰਜ ਐਂਟੀ ਨਾਰਕੋੋਟਿਕਸ ਸੈਲ ਮਾਨਸਾ ਸਮੇਤ ਪੁਲਿਸ ਪਾਰਟੀ ਵੱਲੋੋਂ ਜਗਜੀਤ ਸਿੰਘ ਉਰਫ ਜੱਗਾ ਪੁੱਤਰ ਦੁੱਲਾ ਸਿੰਘ ਵਾਸੀ ਜੁਵਾਹਰਕੇ ਨੂੰ ਐਕਟਿਵਾ ਸਕੂਟਰੀ ਨੰ: ਪੀਬੀ,31ਯੂ^2353 ਸਮੇਤ ਕਾਬੂ ਕਰਕੇ ਉਸ ਪਾਸੋੋਂ 15 ਗ੍ਰਾਮ ਹੈਰੋਇੰਨ (ਚਿੱਟਾ) ਅਤੇ 52,000/ਰੁਪਏ ਦੀ ਡਰੱਗ ਮਨੀ ਦੀ ਬਰਾਮਦਗੀ ਹੋੋਣ ਤੇ ਉਸਦੇ ਵਿਰੁੱਧ ਥਾਣਾ ਸਿਟੀ^1 ਮਾਨਸਾ ਵਿਖੇ ਐਨ,ਡੀ,ਪੀ,ਐਸ, ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਅਤੇ ਸਕੂਟਰੀ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ।

ਇਸੇ ਤਰਾ ਥਾਣਾ ਬੋਹਾ ਦੇ ਸ:ਥ: ਸੁਖਪਾਲ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਮੁਲਜਿਮ ਸੀਮਾ ਬਾਈ ਪਤਨੀ ਕਾਲਾ ਸਿੰਘ ਵਾਸੀ ਸੈਦੇਵਾਲਾ ਨੂੰ ਕਾਬੂ ਕਰਕੇ ਉਸ ਪਾਸੋੋਂ 1500 ਨਸ਼ੀਲੀਆਂ ਗੋਲੀਆਂ (550 ਅਲਪ੍ਰਾਸੇਫO950 ਟਰਾਮਾਡੋੋਲ) ਦੀ ਬਰਾਮਦਗੀ ਹੋੋਣ ਤੇ ਉਸਦੇ ਵਿਰੁੱਧ ਐਨ,ਡੀ,ਪੀ,ਐਸ, ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ। ਥਾਣਾ ਬੋਹਾ ਦੇ ਹੀ ਸ:ਥ: ਪਾਲਾ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਮੁਲਜਿਮਾਂ ਨਿਰਮਲ ਸਿੰਘ ਉਰਫ ਨਿੰਮਾ ਪੁੱਤਰ ਗੁਰਦੇਵ ਸਿੰਘ ਅਤੇ ਸੋਨੂੰ ਸਿੰਘ ਪੁੱਤਰ ਸਰਵਣ ਸਿੰਘ ਵਾਸੀਅਨ ਸੈਦੇਵਾਲਾ ਨੂੰ ਮੋੋਟਰਸਾਈਕਲ ਪਲਟੀਨਾ ਨੰੰ: ਪੀਬੀ,50ਬੀ^3443 ਸਮੇਤ ਕਾਬੂ ਕਰਕੇ ਉਹਨਾਂ ਪਾਸੋੋਂ 17 ਕਿਲੋੋਗ੍ਰਾਮ ਭੁੱਕੀ ਡੋੋਡੇ ਪੋੋਸਤ ਦੀ ਬਰਾਮਦਗੀ ਹੋੋਣ ਤੇ ਉਹਨਾਂ ਦੇ ਵਿਰੁੱਧ ਐਨ,ਡੀ,ਪੀ,ਐਸ, ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਅਤੇ ਮੋੋਟਰਸਾਈਕਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ।

ਐਸ,ਐਸ,ਪੀ,ਮਾਨਸਾ ਸ੍ਰੀ ਗੌਰਵ ਤੂੂਰਾ, ਆਈ,ਪੀ,ਐਸ,ਜੀ ਵੱਲੋਂ ਦੱਸਿਆ ਗਿਆ ਕਿ ਉਕਤ ਮੁਕੱਦਮਿਆਂ ਵਿੱਚ ਗ੍ਰਿਫਤਾਰ ਮੁਲਜਿਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤੇ ਜਾਣਗੇ, ਜਿਹਨਾਂ ਪਾਸੋੋਂ ਡੂੰਘਾਈ ਨਾਲ ਪੁੱਛਗਿੱਛ ਕਰਕੇ ਮੁਲਜਿਮਾਂ ਦੇ ਬੈਕਵਾਰਡ ਅਤੇ ਫਾਰਵਾਰਡ ਲੰਿਕਾਂ ਦਾ ਪਤਾ ਲਗਾ ਕੇ ਹੋੋਰ ਮੁਲਜਿਮਾਂ ਨੂੰ ਨਾਮਜਦ ਕਰਕੇ ਮੁਕੱਦਮਿਆਂ ਵਿੱਚ ਅੱਗੇ ਹੋੋਰ ਪ੍ਰਗਤੀ ਕੀਤੀ ਜਾਵੇਗੀ।

Post a Comment

0 Comments