^ ਨਸ਼ਿਆਂ ਵਿਰੁੱਧ 7 ਮੁਕੱਦਮੇ ਦਰਜ਼ ਕਰਕੇ 7 ਮੁਲਜਿਮਾਂ ਨੂੰ ਕੀਤਾ ਗ੍ਰਿਫਤਾਰ

^ 800 ਗ੍ਰਾਮ ਗਾਂਜਾ ਸਮੇਤ ਕਾਰ, 295 ਨਸ਼ੀਲੀਆਂ ਗੋੋਲੀਆਂ, 73 ਬੋਤਲਾਂ ਸ਼ਰਾਬ,50 ਲੀਟਰ ਲਾਹਣ ਅਤੇ ਹੈਰੋਇੰਨ (ਚਿੱਟਾ) ਦੀ ਬਰਾਮਦਗੀ


ਮਾਨਸਾ, 08 ਗੁਰਜੰਟ ਸਿੰਘ ਬਾਜੇਵਾਲੀਆ
/ਸ੍ਰੀ ਗੌਰਵ ਤੂੂਰਾ, ਆਈ,ਪੀ, ਐਸ, ਸੀਨੀਅਰ ਕਪਤਾਨ ਪੁਲਿਸ ਮਾਨਸਾ ਜੀ ਵੱਲੋਂ ਪ੍ਰੈਸ ਨੋਟ ਜਾਰੀ ਕਰਦੇ ਹੋੋਏ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ^ਮੁਕਤ ਕਰਨ ਲਈ ਨਸ਼ਿਆ ਪ੍ਰਤੀ ਜ਼ੀਰੋ ਸਹਿਨਸ਼਼ੀਲਤਾ (ੱਕਗਰ ੳਰ;ਕਗ਼ਅਫਕ) ਦੀ ਨੀਤੀ ਅਪਨਾਈ ਗਈ ਹੈ। ਮਾਨਸਾ ਪੁਲਿਸ ਵੱਲੋਂ ਵਿਸੇਸ਼ ਮੁਹਿੰਮ ਚਲਾ ਕੇ ਨਸ਼ਿਆਂ ਵਿਰੁੱਧ ਕਾਰਵਾਈ ਕਰਦੇ ਹੋੋਏ ਇੰਚਾਰਜ ਐਂਟੀ ਨਾਰਕੋਟਿਕਸ ਸੈਲ ਮਾਨਸਾ ਦੇ ਐਸ,ਆਈ, ਹਰਭਜਨ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਹਰੀਸ ਕੁਮਾਰ ਪੁੱਤਰ ਸਰਦਾਰੀ ਲਾਲ ਵਾਸੀ ਸਰਦੂਲਗੜ ਨੂੰ ਸਵਿਫਟ ਕਾਰ ਨੰ: ਐਚ,ਆਰ,26ਸੀਸੀ^2879 ਸਮੇਤ ਕਾਬੂ ਕਰਕੇ ਉਸ ਪਾਸੋੋਂ 800 ਗ੍ਰਾਮ ਗਾਂਜਾ ਬਰਾਮਦ ਹੋੋਣ ਤੇ ਉਸਦੇ ਵਿਰੁੱਧ ਥਾਣਾ ਸਰਦੂਲਗੜ ਵਿਖੇ ਐਨ,ਡੀ,ਪੀ,ਐਸ,ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਅਤੇ ਕਾਰ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ।

ਥਾਣਾ ਸਦਰ ਬੁਢਲਾਡਾ ਦੇ ਸ:ਥ: ਤੇਜਾ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਜਸਵੀਰ ਸਿੰਘ ਪੁੱਤਰ ਮੰਗਲ ਸਿੰਘ ਵਾਸੀ ਕੰਮੇਆਣਾ (ਜਿਲਾ ਫਰੀਦਕੋਟ) ਨੂੰ ਕਾਬੂ ਕਰਕੇ ਉਸ ਪਾਸੋੋਂ 295 ਨਸ਼ੀਲੀਆਂ ਗੋਲੀਆਂ ਦੀ ਬਰਾਮਦਗੀ ਹੋੋਣ ਤੇ ਉਸਦੇ ਵਿਰੁੱਧ ਐਨ,ਡੀ,ਪੀ,ਐਸ, ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ। ਥਾਣਾ ਸਿਟੀ^1 ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਇੰਦਰਜੀਤ ਕੌੌਰ ਪਤਨੀ ਅਮਰੀਕ ਸਿੰਘ ਵਾਸੀ ਬਰਨਾਲਾ ਹਾਲ ਆਬਾਦ ਮਾਨਸਾ ਨੂੰ ਕਾਬੂ ਕਰਕੇ ਉਸ ਪਾਸੋੋਂ 1 ਗ੍ਰਾਮ ਹੈੈਰੋਇੰਨ (ਚਿੱਟਾ) ਦੀ ਬਰਾਮਦਗੀ ਹੋੋਣ ਤੇ ਉਸਦੇ ਵਿਰੁੱਧ ਐਨ,ਡੀ,ਪੀ,ਐਸ,ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ। ਉਕਤ ਮੁਕੱਦਮਿਆਂ ਵਿੱਚ ਗ੍ਰਿਫਤਾਰ ਮੁਲਜਿਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ, ਜਿਹਨਾਂ ਦੇ ਬੈਕਵਾਰਡ ਅਤੇ ਫਾਰਵਾਰਡ ਲੰਿਕਾਂ ਦਾ ਪਤਾ ਲਗਾਇਆ ਜਾਵੇਗਾ ਅਤੇ ਹੋੋਰ ਮੁਲਜਿਮ ਨਾਮਜਦ ਕਰਕੇ ਮੁਕੱਦਮਿਆਂ ਵਿੱਚ ਅੱਗੇ ਹੋੋਰ ਪ੍ਰਗਤੀ ਕੀਤੀ ਜਾਵੇਗੀ।

ਇਸੇ ਤਰਾ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋੋਏ ਥਾਣਾ ਸਦਰ ਬੁਢਲਾਡਾ ਦੀ ਪੁਲਿਸ ਪਾਰਟੀ ਵੱਲੋਂ ਸਤਨਾਮ ਸਿੰਘ ਪੁੱਤਰ ਕੁੰਡਾ ਸਿੰਘ ਵਾਸੀ ਭਾਦੜਾ ਨੂੰ ਕਾਬੂ ਕਰਕੇ 50 ਲੀਟਰ ਲਾਹਣ ਬਰਾਮਦ ਕੀਤੀ ਗਈ। ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਪਾਰਟੀ ਵੱਲੋਂ ਪੰਕਜ ਕੁਮਾਰ ਪੁੱਤਰ ਬਲਰਾਮ ਸਿੰਘ ਵਾਸੀ ਬੁਢਲਾਡਾ ਨੂੰ ਕਾਬੂ ਕਰਕੇ 36 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸਹਿਨਾਈ (ਹਰਿਆਣਾ) ਬਰਾਮਦ ਕੀਤੀ ਗਈ। ਐਂਟੀ ਨਾਰਕੋਟਿਕਸ ਸੈਲ ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਕੁਲਵੰਤ ਸਿੰਘ ਪੁੱਤਰ ਹਰਦੀਪ ਸਿੰਘ ਵਾਸੀ ਖੁੰਬਰ ਥਾਣਾ ਰਤੀਆ (ਹਰਿਆਣਾ) ਨੂੰ ਕਾਬੂ ਕਰਕੇ 25 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕਰਕੇ ਉਸਦੇ ਵਿਰੁੱਧ ਥਾਣਾ ਸਰਦੂਲਗੜ ਵਿਖੇ ਮੁਕੱਦਮਾ ਦਰਜ ਕਰਾਇਆ ਗਿਆ। ਥਾਣਾ ਬੋਹਾ ਦੀ ਪੁਲਿਸ ਪਾਰਟੀ ਵੱਲੋਂ ਸੁਖਵਿੰਦਰ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਮਲਕੋੋਂ ਨੂੰ ਕਾਬੂ ਕਰਕੇ 12 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸੌੌਫੀਆ (ਪੰਜਾਬ) ਬਰਾਮਦ ਕੀਤੀ ਗਈ।  ਐਸ,ਐਸ,ਪੀ, ਮਾਨਸਾ ਸ੍ਰੀ ਗੌਰਵ ਤੂੂਰਾ, ਆਈ,ਪੀ,ਐਸ,ਜੀ ਵੱਲੋਂ ਦੱਸਿਆ ਗਿਆ ਕਿ ਨਸ਼ਿਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।

Post a Comment

0 Comments