ਈ ਰਿਕਸ਼ਾ ਚਾਲਕਾਂ ਨੂੰ ਆਟੋ ਚਾਲਕਾਂ ਵੱਲੋਂ ਲਗਾਤਾਰ ਕੀਤਾ ਜਾ ਰਿਹਾ ਪਰੇਸ਼ਾਨ ਜਿਸ ਦੇ ਇਹ ਰਿਕਸ਼ਾ ਚਾਲਕਾਂ ਵੱਲੋੰ ਲਗਾਇਆ ਗਿਆ ਧਰਨਾ

 


ਹੁਸ਼ਿਆਰਪੁਰ 9 ਮਈ ਨਵਨੀਤ ਸਿੰਘ ਚੀਮਾ

ਅੱਜ ਹੁਸ਼ਿਆਰਪੁਰ ਚ ਡਾ.ਬੀ.ਆਰ ਅੰਬੇਦਕਰ ਈ ਰਿਕਸ਼ਾ ਯੂਨੀਅਨ, ਆਜ਼ਾਦ ਈ ਰਿਕਸ਼ਾ ਯੂਨੀਅਨ ਅਤੇ ਕ੍ਰਾਂਤੀ ਸੈਨਾ ਈ ਰਿਕਸ਼ਾ ਯੂਨੀਅਨ ਵੱਲੋਂ ਇਕੱਠ ਕੀਤਾ ਗਿਆ, ਜਿਸ ਵਿਚ ਯੂਨੀਅਨਾਂ ਦੇ ਆਗੂਆਂ ਨੇ ਨਾਰਾਜ਼ਗੀ ਜ਼ਾਹਰ ਕਰਦਿਆਂ ਕਿਹਾ ਕਿ ਹੁਸ਼ਿਆਰਪੁਰ ਦਾ ਪ੍ਰਸ਼ਾਸਨ ਉਨ੍ਹਾਂ ਦੀਆਂ ਮੰਗਾਂ ਅਤੇ ਮਸਲਿਆਂ ਵੱਲ ਧਿਆਨ ਨਹੀਂ ਦੇ ਰਿਹਾ।ਜਿਸ ਤੋਂ ਲੱਗਦਾ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਗੂੜ੍ਹੀ ਨੀਂਦ ਸੌਂ ਰਿਹਾ ਹੈ ਅਤੇ ਪ੍ਰਸ਼ਾਸਨ ਨੂੰ ਇਸ ਗੱਲ ਨਾਲ ਕੋਈ ਲੈਣ ਦੇਣ ਨਹੀਂ ਕਿ ਸ਼ਹਿਰ ਵਿਚ ਕੀ ਕੁਝ ਵਾਪਰ ਰਿਹਾ ਹੈ।


       ਇਸ ਮੌਕੇ ਉਨ੍ਹਾਂ ਦੱਸਿਆ ਕਿ ਈ ਰਿਕਸ਼ਾ ਚਾਲਕਾਂ ਨੂੰ ਦੂਜੇ ਆਟੋ ਚਾਲਕਾਂ ਵੱਲੋਂ ਰਾਹ ਵਿੱਚ ਰੋਕਿਆ ਜਾਂਦਾ ਹੈ ਜਿਸ ਬਾਰੇ ਉਹ ਲਗਾਤਾਰ ਪ੍ਰਸ਼ਾਸਨ ਨੂੰ ਸ਼ਿਕਾਇਤ ਅਤੇ ਮੰਗ ਪੱਤਰ ਦਿੰਦੇ ਆ ਰਹੇ ਹਨ ਪ੍ਰੰਤੂ ਪ੍ਰਸ਼ਾਸਨ ਇਸ ਮਸਲੇ ਵੱਲ ਬਿਲਕੁਲ ਵੀ ਧਿਆਨ ਨਹੀਂ ਦੇ ਰਿਹਾ।ਇਸ ਮੌਕੇ ਉਨ੍ਹਾਂ ਪ੍ਰਸ਼ਾਸਨ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਉਨ੍ਹਾਂ ਦਾ ਇਹ ਮਸਲਾ ਜਲਦੀ ਤੋਂ ਜਲਦੀ ਹੱਲ ਨਾ ਕੀਤਾ ਗਿਆ ਤਾਂ ਇਸ ਲਈ ਉਹ ਤਿੱਖਾ ਸੰਘਰਸ਼ ਕਰਨ ਲਈ ਸੜਕਾਂ ਤੇ ਉਤਰਨਗੇ ਜਿਸਦੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ।


Post a Comment

0 Comments