ਨਿਸ਼ਾਨਦੇਹੀਆਂ, ਰਿਕਵਰੀ ਕੇਸਾਂ, ਇੰਤਕਾਲ ਕੇਸਾਂ ਆਦਿ ਨੂੰ ਸਮਾਂਬੱਧ ਢੰਗ ਨਾਲ ਕੀਤਾ ਜਾਵੇ-ਡਿਪਟੀ ਕਮਿਸ਼ਨਰ *ਸੇਵਾ ਕੇਂਦਰਾਂ ’ਚ ਲੋਕਾਂ ਦੀ ਸੁਵਿਧਾ ਲਈ ਲੋੜੀਂਦੇ ਦਸਤਾਵੇਜਾਂ ਦੀਆਂ ਲਿਸਟਾਂ ਚਸਪਾ ਕਰਨ ਦੀ ਹਦਾਇਤ

 *ਸੈਂਟਰਲ ਪਾਰਕ ਮਾਨਸਾ ’ਚ ਪੌਦੇ ਲਗਾਉਣ ਅਤੇ ਇਕ ਹਫ਼ਤੇ ਦੇ ਅੰਦਰ-ਅੰਦਰ ਪੂਲ ਨੂੂੰ ਮੁੜ ਚਾਲੂ ਕਰਨ ਦੇ ਆਦੇਸ਼

*ਡਿਪਟੀ ਕਮਿਸ਼ਨਰ ਵੱਲੋਂ ਮਹੀਨਾਵਾਰ ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ
 

ਗੁਰਜੰਟ ਸਿੰਘ ਬਾਜੇਵਾਲੀਆ
ਮਾਨਸਾ, 05 ਮਈ / ਡਿਪਟੀ ਕਮਿਸ਼ਨਰ ਸ੍ਰੀ ਜਸਪ੍ਰੀਤ ਸਿੰਘ ਨੇ ਮਾਲ ਅਫ਼ਸਰਾਂ ਨੂੰ ਹਦਾਇਤ ਕੀਤੀ ਹੈ ਕਿ ਨਿਸ਼ਾਨਦੇਹੀਆਂ, ਰਿਕਵਰੀ ਕੇਸਾਂ, ਇੰਤਕਾਲ ਕੇਸਾਂ ਆਦਿ ਨੰੂ ਸਮਾਂਬੱਧ ਢੰਗ ਨਾਲ ਕੀਤਾ ਜਾਵੇ। ਅੱਜ ਸਥਾਨਕ ਬੱਚਤ ਭਵਨ ਦੇ ਮੀਟਿੰਗ ਹਾਲ ਵਿੱਚ ਵੱਖ-ਵੱਖ ਵਿਭਾਗਾਂ ਨਾਲ ਮਹੀਨਾਵਾਰ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰ. ਜਸਪ੍ਰੀਤ ਸਿੰਘ ਨੇ ਕਿਹਾ ਕਿ ਆਮ ਲੋਕਾਂ ਨੂੰ ਮਾਲ ਵਿਭਾਗ ਨਾਲ ਸੰਬੰਧਤ ਕੰਮਾਂ ਵਿੱਚ ਕਿਸੇ ਕਿਸਮ ਦੀ ਖੱਜਲ ਖੁਆਰੀ ਅਤੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ, ਜਿਸਦੇ ਲਈ ਹਰੇਕ ਅਧਿਕਾਰੀ ਨਿਰਧਾਰਤ ਸਮੇਂ ’ਚ ਰੈਵਨਿਊ ਵਿਭਾਗ ਨਾਲ ਸਬੰਧਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਵੇ।
ਉਨਾਂ ਸਾਰੇ ਰਿਕਵਰੀ ਕੇਸਾਂ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼ ਜਾਰੀ ਕੀਤੇ ਅਤੇ ਸਮੂਹ ਐੱਸ.ਡੀ.ਐੱਮ. ਸਾਹਿਬਾਨ ਨੂੰ ਵੀ ਅਪੀਲ ਕੀਤੀ ਕਿ ਉਹ ਨਿੱਜੀ ਰੁਚੀ ਲੈ ਕੇ ਰਿਕਵਰੀਆਂ ਤੇਜ਼ ਕਰਾਉਣ ਅਤੇ ਸਮੇਂ-ਸਮੇਂ ’ਤੇ ਰੀਵਿਊ ਮੀਟਿੰਗ ਕਰਨੀ ਯਕੀਨੀ ਬਣਾਈ ਜਾਵੇ। ਉਨਾਂ ਜਿਲਾ ਸਿਸਟਮ ਮੈਨੇਜ਼ਰ ਮਾਨਸਾ ਨੂੰ ਸੇਵਾ ਕੇਂਦਰਾਂ ’ਤੇ ਵੱਖ-ਵੱਖ ਕੰਮਾਂ ਲਈ ਆਉਣ ਵਾਲੇ ਲੋਕਾਂ ਦੀ ਸੁਵਿਧਾ ਲਈ ਲੋੜੀਂਦੇ ਦਸਤਾਵੇਜਾਂ ਦੀਆਂ ਲਿਸਟਾਂ ਚਸਪਾ ਕਰਨ ਦੀ ਹਦਾਇਤ ਕੀਤੀ, ਤਾਂ ਜੋ ਲੋਕਾਂ ਦੇ ਸਮੇਂ ਦੀ ਬੱਚਤ ਹੋ ਸਕੇ ਅਤੇ ਸੇਵਾ ਕੇਂਦਰਾਂ ਦੇ ਕੰਮਾਂ ਦੀ ਰਫਤਾਰ ਹੋਰ ਤੇਜ਼ ਹੋ ਸਕੇ।

ਸ਼੍ਰੀ ਜਸਪ੍ਰੀਤ ਸਿੰਘ ਨੇ ਅਗਾਮੀ ਬਰਸਾਤੀ ਮੌਸਮ ਨੂੰ ਧਿਆਨ ’ਚ ਰੱਖਦਿਆਂ ਸਮੂਹ ਐਸ.ਡੀ.ਐਮ ਨੂੰ ਹੜਾਂ ਤੋਂ ਪ੍ਰਭਾਵਿਤ ਹੋਣ ਵਾਲੇ ਪਿੰਡਾਂ ਅਤੇ ਹੋਰ ਥਾਵਾਂ ਦਾ ਆਪਣੇ ਪੱਧਰ ’ਤੇ ਦੌਰਾ ਕਰਨ ਦੇ ਆਦੇਸ਼ ਜਾਰੀ ਕੀਤੇ। ਉਨਾਂ ਕਿਹਾ ਕਿ ਜਿੱਥੇ ਕਿਧਰੇ ਲੋੜੀਂਦੀ ਸਫਾਈ ਜਾਂ ਪਾਣੀ ਦੀ ਨਿਕਾਸੀ ਅਤੇ ਹੋਰ ਸਮੱਸਿਆ ਸਾਹਮਣੇ ਆਉਂਦੀ ਹੈ, ਤੁਰੰਤ ਪਹਿਲਕਦਮੀ ਨਾਲ ਹੱਲ ਕਰਵਾਉਣਾ ਯਕੀਨੀ ਬਣਾਇਆ ਜਾਵੇ। ਉਨਾਂ ਸਮੂਹ ਬਲਾਕ ਵਿਕਾਸ ਪੰਚਾਇਤ ਅਫ਼ਸਰਾਂ ਅਤੇ ਕਾਰਜ ਸਾਧਕ ਅਫ਼ਸਰਾਂ ਤੋਂ ਜ਼ਿਲੇ ਅੰਦਰ ਚਲ ਰਹੇ ਵਿਕਾਸ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਮੁਕੰਮਲ ਹੋ ਚੁੱਕੇ ਕੰਮਾਂ ਦੇ ਸਮੇਂ ਨਾਲ ਵਰਤੋਂ ਸਰਟੀਫਿਕੇਟ ਦੇਣ ਦੀ ਹਦਾਇਤ ਕੀਤੀ। ਉਨਾਂ ਪ੍ਰਗਤੀ ਅਧੀਨ ਕੰਮਾਂ ਨੂੰ ਬਿਨਾਂ ਕਿਸੇ ਦੇਰੀ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਮੁਕੰਮਲ ਕਰਨ ਦੇ ਆਦੇਸ਼ ਜਾਰੀ ਕੀਤੇ। ਉਨਾਂ ਬਲਾਕ ਵਿਕਾਸ ਪੰਚਾਇਤ ਅਫਸਰਾਂ ਨੂੰ ਸਿਹਤ ਵਿਭਾਗ ਨਾਲ ਤਾਲਮੇਲ ਕਰਕੇ ਨਰੇਗਾ ਵਰਕਰਾਂ ਲਈ ਕੈਂਪ ਲਗਵਾ ਕੇ ਵੈਕਸ਼ੀਨੇਸ਼ਨ ਕਰਵਾਉਣ ਲਈ ਕਿਹਾ।
ਡਿਪਟੀ ਕਮਿਸ਼ਨਰ ਸ਼੍ਰੀ ਜਸਪ੍ਰੀਤ ਸਿੰਘ ਨੇ ਜ਼ਿਲਾ ਚਾਈਲਡ ਪ੍ਰੋਟੈਕਸ਼ਨ ਅਫਸ਼ਰ ਅਤੇ ਟੈ੍ਰਫਿਕ ਵਿਭਾਗ ਦੇ ਅਧਿਕਾਰੀਆਂ ਨੂੰ ਜ਼ਿਲੇ ਅੰਦਰ ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੇ ਚਾਲਾਨ ਕਰਨ ਦੇ ਆਦੇਸ਼ ਦਿੱਤੇ। ਉਨਾਂ ਟੈ੍ਰਫਿਕ ਪੁਲਿਸ ਦੇ ਅਧਿਕਾਰੀਆਂ ਨੂੰ ਕਿਹਾ ਕਿ ਸੜਕੀ ਹਾਦਸਿਆਂ ਤੋ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਟੈ੍ਰਫਿਕ ਲਾਈਟਾਂ, ਜੈਬਰਾਂ ਲਾਈਨ, ਰਿਫਲੈਕਟਰ ਆਦਿ ਦੇ ਨਿਯਮਾਂ ਦੀ ਪਾਲਣਾ ਕਰਨ ਲਈ ਲੋਕਾਂ ਨੰੂ ਜਾਗਰੂਕ ਕੀਤਾ ਜਾਵੇ। ਇਸ ਤੋਂ ਇਲਾਵਾ ਜਿੱਥੇ ਕਿਧਰੇ ਟੈ੍ਰਫਿਕ ਲਾਈਟਾਂ ਵਗੈਰਾ ਚਾਲੂ ਹਾਲਤ ’ਚ ਨਾ ਹੋਣ ਅਜਿਹੀਆਂ ਥਾਵਾਂ ਦਾ ਨਿਰੀਖਣ ਕਰਕੇ ਤੁਰੰਤ ਚਾਲੂ ਕਰਵਾਉਣ ਨੂੰ ਤਵੱਜੋਂ ਦਿੱਤੀ ਜਾਵੇ। 
ਉਨਾਂ ਸਮੂਹ ਕਾਰਜ ਸਾਧਕ ਅਫਸ਼ਰਾਂ ਨੂੰ ਸ਼ਹਿਰੀ ਖੇਤਰ ਅੰਦਰ ਚਲ ਰਹੇ ਵਿਕਾਸ ਕਾਰਜ਼ਾਂ ਨੂੰ ਸਮਾਂਬੱਧ ਢੰਗ ਨਾਲ ਮੁਕੰਮਲ ਕਰਨ ਲਈ ਕਿਹਾ। ਉਨਾਂ ਡੋਰ ਟੂ ਡੋਰ ਕੂੜੇ ਦੀ ਕੀਤੀ ਜਾ ਰਹੀ ਕੁਲੈਕਸ਼ਨ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਹਰੇਕ ਸ਼ਹਿਰ ਵਾਸੀ ਨੂੰ ਕੂੜਾ ਰੇਹੜੀ ’ਚ ਪਾਉਣ ਅਤੇ ਬਾਹਰ ਨਾ ਸੁੱਟਣ ਲਈ ਪ੍ਰੇਰਿਤ ਕੀਤਾ ਜਾਵੇ। ਉਨਾਂ ਕਾਰਜ ਸਾਧਕ ਅਫਸ਼ਰ ਮਾਨਸਾ ਨੂੰ ਸੈਂਟਰਲ ਪਾਰਕ ’ਚ ਵਾਤਾਵਰਣ ਦੀ ਸੁੱਧਤਾ ਅਤੇ ਸੰੁਦਰਤਾ ਲਈ ਲੋੜੀਂਦੇ ਪੌਦੇ ਲਗਾਉਣ ਅਤੇ ਇਕ ਹਫ਼ਤੇ ਦੇ ਅੰਦਰ-ਅੰਦਰ ਪੂਲ ਨੂੂੰ ਮੁੜ ਚਾਲੂ ਕਰਨ ਦੀ ਹਦਾਇਤ ਕੀਤੀ। ਉਨਾਂ ਕਿਹਾ ਕਿ ਪ੍ਰਦੂਸ਼ਣ ਬੋਰਡ ਦੇ ਅਧਿਕਾਰੀਆਂ ਨਾਲ ਰਾਬਤਾ ਕਰਕੇ ਪਲਾਸਟਿਕ ਦੇ ਲਿਫਾਫੇ ਵੇਚਣ ਵਾਲਿਆ ’ਤੇ ਨਕੇਲ ਕਸੀ ਜਾਵੇ। ਉਨਾਂ ਨਗਰ ਕੌਸ਼ਲ ਅਤੇ ਨਗਰ ਪੰਚਾਇਤ ਦੀ ਹਦੂਦ ਅੰਦਰ ਲੱਗੇ ਨਜਾਇਜ਼ ਹੋਰਡਿੰਗ, ਬੈਨਰਾਂ ਨੂੰ ਤੁਰੰਤ ਹਟਾਉਣ ਦੇ ਆਦੇਸ ਦਿੱਤੇ।
ਇਸ ਤੋਂ ਇਲਾਵਾ ਜ਼ਿਲਾ ਸਾਮਾਜਿਕ ਸੁਰੱਖਿਆ ਵਿਭਾਗ, ਜ਼ਿਲਾ ਭਲਾਈ ਵਿਭਾਗ, ਸੀਵਰੇਜ ਬੋਰਡ, ਵਾਟਰ ਸਪਲਾਈ ਐਂਡ ਸੈਨੀਟੇਸ਼ਨ, ਮੰਡੀ ਬੋਰਡ, ਖੇਤੀਬਾੜੀ ਵਿਭਾਗ, ਭੂਮੀ ਰੱਖਿਆ, ਇੰਡਸ਼ਟਰੀਜ਼ ਵਿਭਾਗ ਆਦਿ ਤੋਂ ਆਏ ਅਧਿਕਾਰੀਆਂ ਤੋਂ ਪ੍ਰਗਤੀ ਦਾ ਜਾਇਜਾ ਲਿਆ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਅਜੈ ਅਰੋੜਾ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਉਪਕਾਰ ਸਿੰਘ, ਐਸ.ਡੀ.ਐਮ. ਸਰਦੂਲਗੜ ਮੈਡਮ ਮਨੀਸ਼ਾ ਰਾਣਾ, ਐਸ.ਡੀ.ਐਮ. ਬੁਢਲਾਡਾ ਕਾਲਾ ਰਾਮ ਕਾਂਸਲ, ਜ਼ਿਲਾ ਵਿਕਾਸ ਪੰਚਾਇਤ ਅਫ਼ਸਰ ਵਿਨੀਤ ਜੋਸ਼ੀ, ਮੁੱਖ ਖੇਤੀਬਾੜੀ ਅਫਸ਼ਰ ਮਨਜੀਤ ਸਿੰਘ ਸਮੇਤ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Post a Comment

0 Comments