ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲਾ ਜੇਲ ਦਾ ਕੀਤਾ ਦੌਰਾ

 


ਮਾਨਸਾ, 10 ਮਈ: ਗੁਰਜੰਟ ਸਿੰਘ ਬਾਜੇਵਾਲੀਆ/ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਸਾ ਮੈਡਮ ਸ਼ਿਲਪਾ ਵਰਮਾ ਵੱਲੋਂ ਜ਼ਿਲਾ ਜੇਲ ਮਾਨਸਾ ਦਾ ਦੌਰਾ ਕੀਤਾ ਗਿਆ। ਇਸ ਦੌਰੇ ਰਾਹੀਂ ਉਨਾਂ ਨੇ ਵੱਖ ਵੱਖ ਕੈਦੀਆਂ ਤੇ ਹਵਾਲਾਤੀਆਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਅਤੇ ਉਨਾਂ ਦੀਆਂ ਕਾਫੀ ਮੁਸ਼ਕਿਲਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ।  

ਇਸ ਮੌਕੇ ਉਨਾਂ ਰੈੱਡ ਕਰਾਸ, ਮਾਨਸਾ ਦੀ ਸਹਾਇਤਾ ਨਾਲ ਜੇਲ ਵਿੱਚ ਬੰਦ ਲੋੜਵੰਦ ਔਰਤਾਂ ਨੂੰ ਲੋੜੀਂਦੇ ਸਾਮਾਨ ਦੀਆਂ ਕਿੱਟਾਂ ਵੰਡੀਆਂ। ਇਸ ਮੌਕੇ ਜੇਲ ਸੁਪਰਡੰਟ ਸ਼੍ਰੀ ਅਰਵਿੰਦਰ ਪਾਲ ਸਿੰਘ ਭੱਟੀ, ਸਹਾਇਕ ਸੁਪਰਡੈਂਟ ਸ਼੍ਰੀ ਕਰਨਵੀਰ ਸਿੰਘ ਤੋਂ ਇਲਾਵਾ ਸ਼੍ਰੀ ਵਰਨ ਕੁਮਾਰ ਮਾਲਵਾ, ਸ਼੍ਰੀ ਤਰਸੇਮ ਚੰਦ ਸੇਮੀ ਹਾਜ਼ਰ ਸਨ। 

ਇਸ ਉਪਰੰਤ ਉਨਾਂ ਕੁਸ਼ਟ ਆਸ਼ਰਮ ਅਤੇ ਝੁੱਗੀਆਂ ਝੌਂਪੜੀਆਂ ਵਿਚ ਰਹਿ ਰਹੇ ਗਰੀਬ ਅਤੇ ਲੋੜਵੰਦ ਲੋਕਾਂ ਨੂੰ ਮਿਲ ਕੇ ਲੋੜੀਂਦੇ ਸਾਮਾਨ ਦੀਆਂ ਕਿੱਟਾਂ ਵੰਡੀਆਂ।

Post a Comment

0 Comments