ਸਕੂਲੀ ਵਿਦਿਆਰਥੀਆਂ ਨੇ ਜਿਲ੍ਹਾ ਰੋਜ਼ਗਾਰ ਜਨਰੇਸ਼ਨ ਤੇ ਟ੍ਰੇਨਿੰਗ ਦਫਤਰ ਦਾ ਦੌਰਾ ਕੀਤਾ


ਪੰਜਾਬ ਇੰਡੀਆ ਨਿਊਜ਼ ਬਿਊਰੋ

 ਫਰੀਦਕੋਟ 11 ਮਈ ਪੰਜਾਬ ਸਰਕਾਰ ਸੂਬੇ ਵਿੱਚ ਵੱਧ ਰਹੀ ਬੇਰੁਜਗਾਰੀ ਨੂੰ ਠੱਲ ਪਾਉਣ ਲਈ ਵੱਚਨਬੱਧ ਹੈ ਅਤੇ ਇਸੇ ਤਹਿਤ ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜਗਾਰ ਅਤੇ ਕਾਰੋਬਾਰ ਤਹਿਤ ਸ੍ਰੀ ਪ੍ਰੀਤ ਮਹਿੰਦਰ ਸਿੰਘ ਸਹੋਤਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਫਰੀਦਕੋਟ ਦੀ ਯੋਗ ਅਗਵਾਈ ਅਤੇ ਪ੍ਰਾਪਤ ਆਦੇਸ਼ਾ ਅਨੁਸਾਰ ਮੇਜਰ ਅਜੈਬ ਸਿੰਘ ਕਾਨਵੈਂਟ ਸਕੂਲ ਪਿੰਡ ਜੀਉਣਵਾਲਾ ਜਿਲ੍ਹਾ ਫਰੀਦਕੋਟ ਦੇ ਵਿਦਿਆਰਥੀਆਂ ਨੂੰ ਜਿਲ੍ਹਾ ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਦਫ਼ਤਰ ਵਿਖੇ ਵਿਜ਼ਟ ਲਈ ਬੁਲਾਇਆ ਗਿਆ।

ਇਸ ਵਿਜ਼ਟ ਵਿੱਚ ਸ੍ਰੀ ਹਰਮੇਸ਼ ਕੁਮਾਰ ਜਿਲ੍ਹਾ ਰੋਜ਼ਗਾਰ ਅਫ਼ਸਰਸ੍ਰੀ ਵਿਸ਼ਾਲ ਚਾਵਲਾ ਕੈਰੀਅਰ ਕਾਊਂਸਲਰ ਅਤੇ ਮਿਸ ਨੀਤੂ ਰਾਣੀ ਪਲੇਸਮੈਂਟ ਅਫ਼ਸਰ ਵੱਲੋਂ ਪ੍ਰਾਰਥੀਆਂ ਦੇ ਕਰੀਅਰ ਬਾਰੇ ਅਤੇ ਭਵਿੱਖ ਵਿੱਚ ਲੱਗਣ ਵਾਲੇ ਪਲੇਸਮੈਂਟ ਕੈਂਪਾਂ ਅਤੇ ਸਵੈ-ਰੋਜ਼ਗਾਰ ਕੈਂਪਾਂ ਬਾਰੇ ਯੋਗ ਅਗਵਾਈ ਦਿੱਤੀ ਗਈ। ਇਸ ਤੋਂ ਇਲਾਵਾ ਜਿਲ੍ਹਾ ਫਰੀਦਕੋਟ ਵਿਖੇ ਚੱਲ ਰਹੇ ਵੱਖ-ਵੱਖ ਸਕਿੱਲ ਕੋਰਸਾਂ ਸਬੰਧੀ ਪ੍ਰਾਰਥੀਆਂ ਨੂੰ ਜਾਣਕਾਰੀ ਦਿੱਤੀ ਗਈ। ਇਸ ਵਿਜ਼ਟ ਵਿੱਚ ਪ੍ਰਾਰਥੀਆਂ ਨੂੰ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਚੱਲ ਰਹਿਆਂ ਸਕੀਮਾਂ ਬਾਰੇ ਵੀ ਜਾਣੂ ਕਰਵਾਇਆ ਗਿਆ।  

Post a Comment

0 Comments