ਜ਼ਿਲਾ ਅਦਾਲਤੀ ਕੰਪਲੈਕਸ ਵਿਖੇ ਲਗਾਇਆ ਵੈਕਸੀਨੇਸ਼ਨ ਕੈਂਪ


ਗੁਰਜੰਟ ਸਿੰਘ ਬਾਜੇਵਾਲੀਆ

ਮਾਨਸਾ, 05 ਮਈ : ਸਿਵਲ ਹਸਪਤਾਲ ਵੱਲੋਂ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਹਿਯੋਗ ਨਾਲ ਸਥਾਨਕ ਅਦਾਲਤ ਅਹਾਤੇ ਵਿੱਚ ਕੋਰੋਨਾ ਵੈਕਸੀਨ ਦੀ ਤੀਸਰੀ ਡੋਜ਼ ਲਗਾਉਣ ਲਈ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਸ਼ਿਲਪਾ ਵਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਰੋਨਾ ਮਹਾਂਮਾਰੀ ਇੱਕ ਬਹੁਤ ਹੀ ਘਾਤਕ ਬਿਮਾਰੀ ਹੈ ਪਰ ਕੁਝ ਸਾਵਧਾਨੀਆਂ ਦੀ ਵਰਤੋਂ ਨਾਲ ਇਸ ਮਹਾਂਮਾਰੀ ਤੋਂ ਬੱਚਿਆ ਜਾ ਸਕਦਾ ਹੈ। 
ਸਕੱਤਰ ਨੇ ਦੱਸਿਆ ਕਿ ਇਸ ਮਹਾਂਮਾਰੀ ਤੋਂ ਬਚਾਅ ਲਈ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮਾਨਸਾ ਵੱਲੋਂ ਬਹੁਤ ਸਾਰੇ ਜਾਗਰੂਕਤਾ ਕੈਂਪ ਲਗਾਏ ਗਏ ਅਤੇ ਲੋਕਾਂ ਨੂੰ ਮਾਸਕ ਪਹਿਨਣ ਅਤੇ ਸਮਾਜਿਕ ਦੂਰੀ ਬਣਾਈ ਰੱਖਣ ਲਈ ਪ੍ਰੇਰਿਤ ਕੀਤਾ ਗਿਆ। 
ਉਨਾਂ ਦੱਸਿਆ ਕਿ ਇਸ ਬਿਮਾਰੀ ਤੋਂ ਬਚਾਅ ਲਈ ਜ਼ਿਲਾ ਅਦਾਲਤੀ ਕੰਪਲੈਕਸ ਮਾਨਸਾ ਵਿਖੇ ਵੈਕਸੀਨੇਸ਼ਨ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿੱਚ ਬਹੁਤ ਸਾਰੇ ਜੱਜ ਸਾਹਿਬਾਨ, ਸਟਾਫ ਅਤੇ ਆਮ ਲੋਕਾਂ ਦੇ ਵੈਕਸੀਨ ਦੀ ਤੀਸਰੀ ਡੋਜ਼ ਲਗਾ ਕੇ ਇਸ ਘਾਤਕ ਬਿਮਾਰੀ ਤੋਂ ਸੁਰੱਖਿਆ ਪ੍ਰਦਾਨ ਕੀਤੀ ਗਈ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੂਰਜ ਕੁਮਾਰ, ਏ.ਐਨ.ਐਮ ਬਲਵਿੰਦਰ ਕੌਰ ਅਤੇ ਆਸ਼ਾ ਵਰਕਰ ਆਦਿ ਮੌਜੂਦ ਸਨ। 

Post a Comment

0 Comments