ਜਿਲ੍ਹਾ ਰੋਜ਼ਗਾਰ ਦਫ਼ਤਰ ਵਿਖੇ ਪਲੇਸਮੈਂਟ ਕੈਂਪ ਅੱਜ

ਪੰਜਾਬ ਇੰਡੀਆ ਨਿਊਜ਼ ਬਿਊਰੋ

ਫਰੀਦਕੋਟ 11 ਮਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੈੱਡ ਕਰਾਸ ਭਵਨ ਫਰੀਦਕੋਟ ਵਿਖੇ ਮਿਤੀ 12 ਮਈ ਨੂੰ ਪਲੇਸਮੈਂਟ ਕੈਂਪ ਲਗਾਇਆ ਜਾਣਾ ਹੈ। ਇਸ ਪਲੇਸਮੈਂਟ ਕੈਂਪ ਵਿੱਚ  ਸਾਹਿਬ ਇੰਟਰਪਰਾਇਜ ਕੰਪਨੀ ਦੇ ਨੁਮਾਇੰਦਿਆਂ ਵਲੋਂ ਡਿਵੈਲਪਮੈਂਟ ਮੈਨੇਜ਼ਰ/ਮਾਰਕੀਟਿੰਗ ਪ੍ਰੋਫਾਈਲ ਲਈ ਲੜਕੇ/ਲੜਕੀਆਂ ਦੀ ਭਰਤੀ ਕੀਤੀ ਜਾਂਣੀ ਹੈ। ਚਾਹਵਾਨ ਉਮੀਦਵਾਰ ਸਵੇਰੇ 10.00 ਵਜੇ ਜਿਲ੍ਹਾ ਰੋਜ਼ਗਾਰ ਦਫ਼ਤਰ ਵਿਖੇ ਆਪਣਾ ਰਜਿਊਮ ਲੈ ਕੇ ਹਾਜ਼ਰ ਹੋਣ। ਕੰਮ ਕਰਨ ਦਾ ਸਥਾਨ ਫਰੀਦਕੋਟ ਅਤੇ ਯੋਗਤਾ ਘੱਟੋ-ਘੱਟ 10ਵੀਂ ਪਾਸ ਹੋਣਾ ਚਾਹੀਦਾ ਹੈ।  ਇਹ ਜਾਣਕਾਰੀ ਸ਼੍ਰੀ ਹਰਮੇਸ਼ ਕੁਮਾਰ ਜਿਲ੍ਹਾ ਰੋਜ਼ਗਾਰ ਅਫ਼ਸਰ ਨੇ ਦਿੱਤੀ।

ਉਨ੍ਹਾਂ ਕਿਹਾ ਕਿ ਜਿਲ੍ਹਾ ਫਰੀਦਕੋਟ ਦੇ ਬੇਰੁਜ਼ਗਾਰ ਪ੍ਰਾਰਥੀ ਪੰਜਾਬ ਸਰਕਾਰ ਦੇ ਪੋਰਟਲ www.pgrkam.com ਤੇ ਆਪਣੇ ਆਪ ਨੂੰ ਰਜਿਸਟਰ ਕਰਨ ਅਤੇ ਇਸ ਦਫਤਰ ਵਿਖੇ ਖੁਦ ਹਾਜ਼ਰ ਹੋ ਕੇ ਬਿਊਰੋ ਵਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਜਾਣਕਾਰੀ ਪ੍ਰਾਪਤ ਕਰਨ ਤਾਂ ਜੋ ਉਨ੍ਹਾਂ ਨੂੰ ਰੋਜਗਾਰ ਕੈਂਪਾਂ/ਸਵੈ-ਰੋਜ਼ਗਾਰ ਅਤੇ ਸਕਿੱਲ ਕੋਰਸਾਂ ਬਾਰੇ ਸਮੇਂ ਸਿਰ ਲਾਭ ਮਿਲ ਸਕੇ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪਲਾਈਨ ਨੰਬਰ 9988350193 ਤੇ ਸੰਪਰਕ ਕੀਤਾ ਜਾ ਸਕਦਾ ਹੈ।

Post a Comment

0 Comments