ਸੰਤ ਬਾਬਾ ਬੀਰ ਸਿੰਘ ਨੌਰੰਗਾਬਾਦੀ ਦਾ ਸ਼ਹੀਦੀ ਜੋੜ ਮੇਲਾ ਸ਼ਰਧਾ ਨਾਲ ਮਨਾਇਆ ਜਾ ਰਿਹਾ

👉19 ਸ੍ਰੀ ਅਖੰਡ ਪਾਠ ਸਾਹਿਬਾਂ ਦੇ ਪਾਏ ਭੋਗ  

👉ਵੱਡੀ ਗਿਣਤੀ ਵਿੱਚ ਸੰਗਤਾਂ ਹੋਈਆਂ ਨਤਮਸਤਕ 


ਸੁਲਤਾਨਪੁਰ ਲੋਧੀ 8 ਮਈ (ਪ੍ਰਨੀਤ ਕੌਰ)

ਸੰਤ ਬਾਬਾ ਬੀਰ ਸਿੰਘ ਨੌਰੰਗਾਬਾਦ ਵਾਲਿਆਂ ਦੀ ਯਾਦ ਵਿਚ 178ਵਾਂ ਸਲਾਨਾ ਸ਼ਹੀਦੀ ਜੋੜ ਮੇਲਾ (ਸਤਾਈਆਂ ) ਗੁਰਦੁਆਰਾ ਦਮਦਮਾ ਸਾਹਿਬ ਠੱਟਾ ਵਿਖੇ ਮੁਖ ਸੇਵਾਦਾਰ ਬਾਬਾ ਹਰਜੀਤ ਸਿੰਘ ਦੀ ਅਗਵਾਈ ਹੇਠ ਸੰਤਾਂ ਮਹਾਂਪੁਰਸ਼ਾਂ, ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਅਥਾਹ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ । ਇਹਨਾਂ ਸਮਾਗਮਾਂ ਨੂੰ ਮੁੱਖ ਰੱਖਦਿਆਂ ਅੱਜ 19 ਸ੍ਰੀ ਅਖੰਡ ਪਾਠ ਸਾਹਿਬਾਂ ਦੇ ਸਮੇਤ ਜਪੁਜੀ ਸਾਹਿਬ ਦੇ ਭੋਗ ਪਾਏ ਗਏ ਅਤੇ 25 ਸ੍ਰੀ ਅਖੰਡ ਪਾਠ ਸਾਹਿਬ ਪ੍ਰਾਅਰੰਭ ਕੀਤੇ ਗਏ ਜਿਹਨਾਂ ਦੇ ਭੋਗ 10 ਮਈ ਨੂੰ ਸਵੇਰੇ 9-30 ਵਜੇ ਪਾਏ ਜਾਣਗੇ।


ਇਸ ਮੌਕੇ ਭਾਈ ਜਤਿੰਦਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਦਮਦਮਾ ਸਾਹਿਬ ਵਲੋਂ ਅਰਦਾਸ ਕੀਤੀ ਗਈ। ਇਸ ਮੌਕੇ ਭਾਈ ਜਤਿੰਦਰ ਸਿੰਘ ਹਜ਼ੂਰੀ ਰਾਗੀ ਵਲੋਂ ਗੁਰਬਾਣੀ ਕੀਰਤਨ ਅਤੇ ਬਾਬਾ ਬਲਵਿੰਦਰ ਸਿੰਘ ਰੱਬ ਜੀ ਵੱਲੋਂ ਇਤਿਹਾਸ ਅਤੇ ਕਥਾ ਰਾਹੀਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ। ਗੁਰਦੁਆਰਾ ਦਮਦਮਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਹਰਜੀਤ ਸਿੰਘ ਨੇ ਦੱਸਿਆ ਕਿ ਸੰਤ ਬਾਬਾ ਬੀਰ ਸਿੰਘ ਨੌਰੰਗਾਬਾਦੀ ਦਾ ਸ਼ਹੀਦੀ ਦਿਹਾੜਾ 10 ਮਈ ਨੂੰ ਸੰਤਾਂ ਮਹਾਂਪੁਰਸ਼ਾਂ, ਪ੍ਰਵਾਸੀ ਭਾਰਤੀ ਸੰਗਤਾਂ , ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ।ਬਾਬਾ ਹਰਜੀਤ ਸਿੰਘ ਨੇ ਦੱਸਿਆ ਕਿ 9 ਤਰੀਕ ਨੂੰ ਰਾਤ ਦੇ ਸੁੰਦਰ ਦੀਵਾਨ ਸਜਾਏ ਨਾਲ ਜਾਣਗੇ, ਜਿਸ ਵਿਚ ਭਾਈ ਜਤਿੰਦਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਦਮਦਮਾ ਸਾਹਿਬ, ਭਾਈ ਸਰਬਜੀਤ ਸਿੰਘ ਕਥਾਵਾਚਕ ਲੁਧਿਆਣੇ ਵਾਲੇ, ਭਾਈ ਭਗਵੰਤ ਭਗਵਾਨ ਸਿੰਘ ਸੁਰ ਸਿੰਘ ਵਾਲਿਆਂ ਦਾ ਕਵੀਸ਼ਰੀ ਜਥਾ ਬਾਬਾ ਬੀਰ ਸਿੰਘ ਦੇ ਇਤਿਹਾਸ ਨਾਲ ਸਬੰਧਿਤ ਪ੍ਰਸੰਗ ਸੁਣਾ ਕੇ ਸੰਗਤਾਂ ਨੂੰ ਨਿਹਾਲ ਕਰਨਗੇ। 10 ਮਈ ਨੂੰ  ਆਖੰਡ  ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਸਵੇਰ 9  ਵਜੇ ਤੋਂ ਸ਼ਾਮ 3 ਵਜੇ ਤੱਕ ਸੁੰਦਰ ਦੀਵਾਨ ਸਜਾਏ ਜਾਣਗੇ, ਜਿਸ ਵਿਚ ਬੀਬੀ ਜਸਵੀਰ ਕੌਰ, ਬੀਬੀ ਬਲਵਿੰਦਰ ਕੌਰ, ਭਾਈ ਧਰਮਵੀਰ ਸਿੰਘ ਸੌਂਕੀ ਢਾਡੀ ਜਥੇ ਅਤੇ ਭਾਈ ਅਵਤਾਰ ਸਿੰਘ ਦੂਲੋਵਾਲ ਕਵੀਸ਼ਰੀ ਜਥਾ ਕਵੀਸ਼ਰੀ ਸੁਣਾ ਕੇ ਸੰਗਤਾਂ ਨੂੰ ਗੁਰ ਇਤਿਹਾਸ ਦੀ ਸਾਂਝ ਪਾਉਣਗੇ। ਸਟੇਜ ਸਕੱਤਰ ਦੀ ਸੇਵਾ ਇੰਦਰਜੀਤ ਸਿੰਘ ਬਜਾਜ ਠੱਟਾ ਨਵਾਂ ਕਰਨਗੇ। ਗੁਰੂ ਕੇ ਲੰਗਰਾਂ ਦੀ ਸੇਵਾ ਗੁਰੂ ਨਾਨਕ ਸੇਵਕ (ਬਾਹਰਾ) ਠੱਟਾ,ਦਰੀਏਵਾਲ, ਟਿੱਬਾ,ਦੰਦੂਪੁਰ, ਸੈਦਪੁਰ, ਮਹੀਜੀਤਪੁਰ, ਕਾਲੂਭਾਟੀਆ ਇਲਾਕਾ ਨਿਵਾਸੀ ਸੰਗਤਾਂ ਵੱਲੋਂ ਕੀਤੀ ਜਾ ਰਹੀ ਹੈ ।ਇਸ ਮੌਕੇ ਠੱਟਾ ਪੁਰਾਣਾ ਅਤੇ ਠੱਟਾ ਨਵਾਂ ਤੇ ਹੋਰ ਸੰਗਤਾਂ ਵਲੋਂ ਗੰਨੇ ਦਾ ਰਸ ਅਤੇ ਠੰਡੇ ਮਿੱਠੇ ਜਲ ਦੀਆਂ ਸ਼ਬੀਲਾਂ ਲਗਾਈਆਂ ਗਈਆਂ। ਇਸ ਸ਼ਹੀਦੀ ਜੋੜ ਮੇਲੇ ਸਬੰਧੀ ਇਲਾਕੇ ਭਰ ਦੀਆਂ ਸੰਗਤਾਂ ਵਿੱਚ ਅਥਾਹ ਸ਼ਰਧਾ ਭਾਵਨਾ ਪਾਈ ਜਾ ਰਹੀ ਹੈ ਅਤੇ ਦਿਨ ਰਾਤ ਸੰਗਤਾਂ ਨਿਸ਼ਕਾਮ ਸੇਵਾ ਕਰਕੇ ਆਪੋ ਆਪਣੀਆਂ ਡਿਊਟੀਆਂ ਤਨਦੇਹੀ ਨਾਲ ਨਿਭਾਉਣ ਲਈ ਕਾਰਜ ਕਰ ਰਹੀਆਂ ਹਨ। ਉਹਨਾਂ ਦੱਸਿਆ ਕਿ  ਇਨ੍ਹਾਂ ਸਮਾਗਮਾਂ ਨੂੰ ਸੰਤਾਂ ਮਹਾਂਪੁਰਸ਼ਾਂ ਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਰਿਹਾ ਹੈ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਹਾਜਰੀਆਂ ਭਰਦਿਆਂ ਗੁਰੂ ਜਸ ਸਰਵਣ ਕਰਕੇ ਲਾਹਾ ਪ੍ਰਾਪਤ ਕਰ ਰਹੀਆਂ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬਾਬਾ ਬਲਵਿੰਦਰ ਸਿੰਘ ਰੱਬ ਜੀ, ਭਾਈ ਸਤਿੰਦਰ ਸਿੰਘ ਹਜੂਰੀ ਰਾਗੀ, ਇੰਦਰਜੀਤ ਸਿੰਘ ਸੈਕਟਰੀ, ਪਰਮਜੀਤ ਸਿੰਘ ਯੂਕੇ, ਕਰਮਜੀਤ ਸਿੰਘ, ਦਿਲਬਾਗ ਸਿੰਘ,ਸੁਖਵਿੰਦਰ ਸਿੰਘ ਸੌੰਦ, ਸਾਬਕਾ ਸਰਪੰਚ ਸਵਰਨ ਸਿੰਘ, ਗੁਰਦਿਆਲ ਸਿੰਘ ਪ੍ਰਧਾਨ ,ਚਰਨ ਸਿੰਘ ਦਰੀਏਵਾਲ, ਬਲਦੇਵ ਸਿੰਘ ਠੱਟਾ ਆੜ੍ਹਤੀ, ਸੁਖਵਿੰਦਰ ਸਿੰਘ ਸਾਬਾ, ਸੁਖਦੇਵ ਸਿੰਘ ਸੋਢੀ, ਸੁਖਵੰਤ ਸਿੰਘ, ਸੁਖਚੈਨ ਸਿੰਘ, ਅਪਿੰਦਰ ਸਿੰਘ, ਸੂਬਾ ਸਿੰਘ ਠੱਟਾ, ਸੂਰਤ ਸਿੰਘ ਸਾਬਕਾ ਸਰਪੰਚ ਅਮਰਕੋਟ, ਮਾ. ਨਿਰੰਜਣ ਸਿੰਘ, ਮਾਸਟਰ ਪ੍ਰੀਤਮ ਸਿੰਘ, ਮਾਸਟਰ ਬਲਬੀਰ ਸਿੰਘ, ਭਾਈ ਜੋਗਾ ਸਿੰਘ, ਭਾਈ ਜਤਿੰਦਰ ਸਿੰਘ, ਨਿਰਮਲ ਸਿੰਘ,ਭਾਈ ਲਖਵਿੰਦਰ ਸਿੰਘ ਮੋਨੀ, ਭਾਈ ਕੁਲਵੰਤ ਸਿੰਘ, ਬਲਬੀਰ ਸਿੰਘ ,ਜੀਤ ਸਿੰਘ, ਬਚਨ ਸਿੰਘ ਮੁੱਤੀ, ਗਿਆਨ ਸਿੰਘ, ਪ੍ਰਧਾਨ ਸੰਤੋਖ ਸਿੰਘ ਬਿਧੀਪੁਰ, ਜਗੀਰ ਸਿੰਘ, ਜੋਗਿੰਦਰ ਸਿੰਘ ਦੰਦੂਪੁਰ, ਬਲਜਿੰਦਰ ਸਿੰਘ ਦਰੀਏਵਾਲ, ਲਖਵੀਰ ਸਿੰਘ ਖਿੰਡਾ, ਸੁਖਜਿੰਦਰ ਸਿੰਘ ਸੈਦਪੁਰ ਆਦਿ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

Post a Comment

0 Comments