ਜੁਵੇਨਾਈਲ ਜ਼ਸਟਿਸ ਐਕਟ ਅਤੇ ਪੋਕਸੋ ਐਕਟ ਤਹਿਤ ਟਨਿੰਗ ਪ੍ਰੋਗਰਾਮ ਕਰਵਾਇਆ


ਮਾਨਸਾ, 7 ਮਈ: ਗੁਰਜੰਟ ਸਿੰਘ ਬਾਜੇਵਾਲੀਆ
/ਜਿਲ੍ਹਾ ਬਾਲ ਸੁਰੱਖਿਆ ਦਫਤਰ ਵੱਲੋ ਬੱਚਤ ਭਵਨ ਮਾਨਸਾ ਵਿਖੇ ਜੁਵੇਨਾਈਲ ਜ਼ਸਟਿਸ ਐਕਟ ਅਤੇ ਪੋਕਸੋ ਐਕਟ ਤਹਿਤ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ ਗਿਆ।  ਟ੍ਰੇਨਿੰਗ ਪ੍ਰੋਗਰਾਮ ਵਿੱਚ ਬਾਲ ਭਲਾਈ ਕਮੇਟੀ, ਜੁਵੇਨਾਈਲ ਜ਼ਸਟਿਸ ਬੋਰਡ, ਸਿੱਖਿਆ ਵਿਭਾਗ, ਸਿਹਤ ਵਿਭਾਗ, ਚਾਈਲਡ ਲਾਈਨ ਮਾਨਸਾ ਅਤੇ ਪੁਲਿਸ ਮੁਲਾਜਮਾਂ ਵੱਲੋ ਹਿੱਸਾ ਲਿਆ ਗਿਆ।

ਇਸ ਦੌਰਾਨ ਸ੍ਰੀ ਯਾਦਵਿੰਦਰ ਸਿੰਘ ਸਟੇਟ ਕੁਆਰਡੀਨੇਟਰ ਬਚਪਨ ਬਚਾਓ ਅੰਦੋਲਨ ਵੱਲੋ ਪੋਕਸੋ ਐਕਟ ਬਾਰੇ ਜਾਣਕਾਰੀ ਦਿੰਦਿਆਂ ਬਾਲ ਯੌਨ ਸ਼ੋਸ਼ਣ ਵਿੱਚ ਮਿਲਣ ਵਾਲੀ ਸਜ਼ਾ ਦੀਆਂ ਧਾਰਾਵਾਂ ਬਾਰੇ ਜਾਣੂ ਕਰਵਾਇਆ ਗਿਆ । ਇਸ ਟ੍ਰੇਨਿੰਗ ਪ੍ਰੋਗਰਾਮ ਵਿੱਚ ਬੱਚਿਆਂ ਨਾਲ ਹੁੰਦੇ ਵੱਖ-ਵੱਖ ਅਪਰਾਧਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਉਸ ਪ੍ਰਤੀ ਬਣਦੀ ਕਾਰਵਾਈ ਬਾਰੇ ਵੀ ਦੱਸਿਆ ਗਿਆ। ਇਹ ਜਾਣਕਾਰੀ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਡਾ. ਸਾਇਨਾ ਕਪੂਰ ਨੇ ਦਿੱਤੀ।

ਡਾ. ਸ਼ਾਇਨਾ ਕਪੂਰ ਨੇ ਦੱਸਿਆ ਕਿ ਜਦੋਂ ਵੀ ਬੱਚਿਆਂ ਨਾਲ ਸਬੰਧਿਤ ਕੋਈ ਯੌਨ ਸ਼ੋਸ਼ਣ ਜਾ ਫਿਰ ਕਿਸੇ ਵੀ ਹੋਰ ਤਰ੍ਹਾਂ ਦਾ ਅਪਰਾਧਿਕ ਮਾਮਲਾ ਪੁਲਿਸ ਦੇ ਸਾਹਮਣੇ ਆਉਂਦਾ ਹੈ ਤਾਂ ਉਨ੍ਹਾਂ ਵੱਲੋ ਤੁਰੰਤ ਹੀ ਕਾਰਵਾਈ ਕਰਦੇ ਹੋਏ ਜਿਲ੍ਹਾ ਬਾਲ ਸੁਰੱਖਿਆ ਦਫ਼ਤਰ ਅਤੇ ਬਾਲ ਭਲਾਈ ਕਮੇਟੀ ਨਾਲ ਤਾਲਮੇਲ ਕਰਨਾ ਜਰੂਰੀ ਹੈ। ਉਨ੍ਹਾਂ ਚਾਈਲਡ ਹੈਲਪ ਲਾਈਨ 1098 ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਦੋਂ ਕਿਸੇ ਵੀ ਵਿਅਕਤੀ  ਨੂੰ ਬੱਚੇ ਪ੍ਰਤੀ ਹੋ ਰਹੇ ਕਿਸੇ ਵੀ ਅਪਰਾਧ ਬਾਰੇ ਜਾਣਕਾਰੀ ਮਿਲਦੀ ਹੈ ਤਾਂ ਤੁਰੰਤ ਇਸ ਚਾਈਲਡ ਹੈਲਪ ਲਾਈਨ ਨੰਬਰ 1098 ਤੇ ਜਾਣਕਾਰੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਬਾਲ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਿਭਾਗ ਨਾਲ ਪੁਲਿਸ ਦਾ ਤਾਲਮੇਲ ਜਰੂਰੀ ਹੈ। ਇਸ ਲਈ ਆਉਣ ਵਾਲੇ ਸਮੇਂ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਜ਼ਸ਼ਪ੍ਰੀਤ ਸਿੰਘ ਦੀ ਅਗਵਾਈ ਅਤੇ ਦਿਸ਼ਾ ਨਿਰਦੇਸ਼ਾਂ ਹੇਠ ਜਲਦ ਹੀ ਪੁਲਿਸ ਵਿਭਾਗ ਦੇ ਸਾਰੇ ਕਰਮਚਾਰੀਆਂ ਦੀ ਟ੍ਰੇਨਿੰਗ ਕਰਵਾਉਣ ਦੀ ਯੋਜਨਾ ਉਲੀਕੀ ਜਾਵੇਗੀ।

Post a Comment

0 Comments