ਜ਼ਿਲੇ ਦੇ ਸੇਵਾ ਕੇਂਦਰ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ’ਚ ਸੂਬੇ ਭਰ ’ਚ ਮੋਹਰੀ-ਜਸਪ੍ਰੀਤ ਸਿੰਘ

*ਕਿਹਾ ਭਵਿੱਖ ਅੰਦਰ ਹਾਸਲ ਕੀਤੇ ਮੁਕਾਮ ਨੂੰ ਕਾਇਮ ਰੱਖਿਆ ਜਾਵੇਗਾ

*ਪ੍ਰਸ਼ਾਸਨ ਵੱਲੋਂ ਸਮਾਂਬੱਧ ਢੰਗ ਨਾਲ ਕੀਤੇ ਕੰਮਾਂ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ ਪ੍ਰਾਪਤੀ-ਡਿਪਟੀ ਕਮਿਸ਼ਨਰ


ਮਾਨਸਾ, 10 ਮਈ: ਗੁਰਜੰਟ ਸਿੰਘ ਬਾਜੇਵਾਲੀਆ
/ ਜ਼ਿਲਾ ਮਾਨਸਾ ਨੇ ਸੇਵਾ ਕੇਂਦਰਾਂ ਰਾਹੀਂ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਸੂਬੇ ਭਰ ’ਚ ਮੋਹਰੀ ਸਥਾਨ ਹਾਸਲ ਕੀਤਾ ਹੈ।  

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਜਸਪ੍ਰੀਤ ਸਿੰਘ ਨੇ ਦੱਸਿਆ ਕਿ 10 ਮਈ 2021 ਤੋਂ 9 ਮਈ 2022 ਤੱਕ ਸਾਰੇ 13 ਸੇਵਾ ਕੇਂਦਰਾਂ ’ਤੇ ਲਗਭਗ 379 ਸੇਵਾਵਾਂ ਲਈ ਪ੍ਰਸ਼ਾਸਨ ਨੂੰ 133698 ਦਰਖਾਸਤਾਂ ਪ੍ਰਾਪਤ ਹੋਈਆਂ ਸਨ, ਜਿਨਾਂ ਦਾ ਅਧਿਕਾਰੀਆਂ ਵੱਲੋਂ ਸਮਾਂਬੱਧ ਤਰੀਕੇ ਨਾਲ ਨਿਪਟਾਰਾ ਕੀਤਾ ਗਿਆ। ਇਨਾਂ ਵਿੱਚੋਂ ਸਿਰਫ 86 ਅਰਜ਼ੀਆਂ ਪ੍ਰਕਿਰਿਆ ਅਧੀਨ ਹਨ, ਜੋ ਕਿ ਸੂਬੇ ਦੇ ਸਾਰੇ ਜ਼ਿਲਿਆਂ ਨਾਲੋਂ ਘੱਟ ਹੈ। 

ਜ਼ਿਲਾ ਪ੍ਰਸਾਸਨ ਦੀ ਸਮੁੱਚੀ ਟੀਮ ਦੇ ਯਤਨਾਂ ਦੀ ਸਲਾਘਾ ਕਰਦਿਆਂ ਡਿਪਟੀ ਕਮਿਸਨਰ ਸ੍ਰੀ ਜਸਪ੍ਰੀਤ ਸਿੰਘ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਸੇਵਾ ਕੇਂਦਰਾਂ ਵਿੱਚ ਨਾਗਰਿਕਾਂ ਵੱਲੋਂ ਦਾਇਰ ਕੀਤੀਆਂ ਅਰਜੀਆਂ ਦਾ ਸਮੇਂ ਸਿਰ ਨਿਪਟਾਰਾ ਕਰਕੇ ਇਹ ਟੀਚਾ ਹਾਸਲ ਕੀਤਾ ਗਿਆ ਹੈ। ਉਨਾਂ ਇਹ ਵੀ ਦੱਸਿਆ ਕਿ ਸਬ ਡਵੀਜ਼ਨ ਪੱਧਰ ਤੋਂ ਲੈ ਕੇ ਜ਼ਿਲਾ ਹੈੱਡਕੁਆਰਟਰ ਤੱਕ ਲੰਬਿਤ ਪੈਂਡੈਂਸੀ ਦੀ ਰੋਜ਼ਾਨਾ ਨਿਗਰਾਨੀ ਕੀਤੀ ਜਾ ਰਹੀ ਹੈ ਜਿਸ ਦੇ ਸਾਰਥਕ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। 

ਉਨਾਂ ਭਵਿੱਖ ਵਿੱਚ ਅਧਿਕਾਰੀਆਂ ਨੂੰ ਬਕਾਇਆ ਦਰਖਾਸਤਾਂ ਦਾ ਸਮੇਂ ਨਾਲ ਨਿਪਟਾਰਾ ਕਰਕੇ ਜ਼ੀਰੋ ਪੈਂਡੈਂਸੀ ਕਰਨ ਲਈ ਉਤਸ਼ਾਹਿਤ ਕੀਤਾ, ਤਾਂ ਜੋ ਜ਼ਿਲਾ ਭਵਿੱਖ ਅੰਦਰ ਸੁਚਾਰੂ ਅਤੇ ਸਮਾਂਬੱਧ ਢੰਗ ਨਾਲ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਵਿੱਚ ਮੋਹਰੀ ਰਹੇ। ਉਨਾਂ ਲੋਕਾਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਸੇਵਾਵਾਂ ਦੀ ਨਿਰੰਤਰ ਨਿਗਰਾਨੀ ਦੇ ਮਾਧਿਅਮ ਨਾਲ ਇਸ ਪ੍ਰਾਪਤੀ ਨੂੰ ਕਾਇਮ ਰੱਖਣ ਵਿੱਚ ਕੋਈ ਕਸਰ ਬਾਕੀ ਨਾ ਛੱਡਣ ਦੀ ਆਪਣੀ ਵਚਨਬੱਧਤਾ ਨੂੰ ਵੀ ਦੁਹਰਾਇਆ।

Post a Comment

0 Comments