ਡਕੈਤੀ ਦੇ ਮੁਕੱਦਮੇ ਵਿੱਚ ਭਗੌੜਾ ਮੁਲਜਿਮ ਕੀਤਾ ਕਾਬੂ

^ ਪੀ,ਓਜ, ਦੀ ਗ੍ਰਿਫਤਾਰੀ ਸਬੰਧੀ ਮੁਹਿੰਮ ਜਾਰੀ ਰਹੇਗੀ ^ ਐਸ,ਐਸ,ਪੀ,


ਮਾਨਸਾ, 12  ਮਈ ਗੁਰਜੰਟ ਸਿੰਘ ਬਾਜੇਵਾਲੀਆ
/ਸ੍ਰੀ ਗੌਰਵ ਤੂੂਰਾ, ਆਈ,ਪੀ,ਐਸ, ਸੀਨੀਅਰ ਕਪਤਾਨ ਪੁਲਿਸ ਮਾਨਸਾ ਜੀ ਵੱਲੋ ਪ੍ਰੇੈਸ ਨੋੋਟ ਜਾਰੀ ਕਰਦੇ ਹੋੋਏ ਦੱਸਿਆ ਗਿਆ ਕਿ ਮਾਨਸਾ ਪੁਲਿਸ ਵੱਲੋਂ ਪੀ,ਓਜ, (ਮੁਜਰਮ^ਇਸਤਿਹਾਰੀਆ) ਨੂੰ ਗ੍ਰਿਫਤਾਰ ਕਰਨ ਲਈ ਵਿਸੇਸ਼ ਮੁਹਿੰਮ ਚਲਾਈ ਹੋੋਈ ਹੈ। ਇਸੇ ਮੁਹਿੰਮ ਦੀ ਲੜੀ ਵਿੱਚ ਮਾਨਸਾ ਪੁਲਿਸ ਵੱਲੋਂ ਹੇਠ ਲਿਖੇ ਪੀ,ਓ, ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾਂ ਹਾਸਲ ਕੀਤੀ ਗਈ ਹੈ। 

ਮੁਜਰਮ ਇਸ਼ਤਿਹਾਰੀ (ਭਗੌੜਾ) ਅਰਸ਼ਦੀਪ ਸਿੰਘ ਉਰਫ ਅਰਸ਼ੀ ਪੁੱਤਰ ਗੁਰਲਾਲ ਸਿੰਘ ਵਾਸੀ ਚਚੋੋਹਰ ਜਿਸਦੇ ਵਿਰੁੱਧ ਮੁਕੱਦਮਾ ਨੰਬਰ 140 ਮਿਤੀ 12^08^2020 ਅ$ਧ 458,395,427,148,149 ਹਿੰ:ਦੰ: ਥਾਣਾ ਝੁਨੀਰ ਦਰਜ਼ ਰਜਿਸਟਰ ਹੋਇਆ ਸੀ, ਪਰ ਇਹ ਮੁਲਜਿਮ ਅਦਾਲਤ ਵਿੱਚੋਂ ਤਾਰੀਖ ਪੇਸ਼ੀ ਤੋਂ ਗੈਰਹਾਜ਼ਰ ਹੋਣ ਕਰਕੇ ਮਾਨਯੋੋਗ ਅਦਾਲਤ ਜੇ,ਐਮ,ਆਈ,ਸੀ, ਸਰਦੂਲਗੜ ਜੀ ਵੱਲੋਂ ਇਸਨੂੰ ਮਿਤੀ 18^04^2022 ਤੋੋਂ ਅ/ਧ 299 ਜਾਬਤਾ ਫੌੌਜਦਾਰੀ ਤਹਿਤ ਭਗੌੜਾ ਕਰਾਰ ਦਿੱਤਾ ਗਿਆ ਸੀ। ਇੰਸਪੈਕਟਰ ਜਸਬੀਰ ਸਿੰਘ ਇੰਚਾਰਜ ਪੀ,ਓ, ਸਟਾਫ ਮਾਨਸਾ ਸਮੇਤ ਪੁਲਿਸ ਪਾਰਟੀ ਵੱਲੋਂ ਇਸਦਾ ਟਿਕਾਣਾ ਟਰੇਸ ਕਰਕੇ ਇਸਨੂੰ ਕਾਬੂ ਕਰਕੇ ਮਾਨਯੋਗ ਅਦਾਲਤ ਵਿੱਚ ਪੇਸ਼ ਕਰਨ ਲਈ ਮੁੱਖ ਅਫਸਰ ਥਾਣਾ ਝੁਨੀਰ ਦੇ ਹਵਾਲੇ ਕੀਤਾ ਗਿਆ ਹੈ।

Post a Comment

0 Comments