ਪੰਜਾਬ ਪੁਲਿਸ ਨੇ ਆਪਣੇ ਦੋ ਸਾਬਕਾ ਡਿਪਟੀ ਇੰਸਪੈਕਟਰ ਜਨਰਲਾਂ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ


 ਪੰਜਾਬ ਇੰਡੀਆ ਨਿਊਜ਼ ਬਿਊਰੋ

ਚੰਡੀਗੜ੍ਹ, 4 ਮਈ: ਪੰਜਾਬ ਪੁਲਿਸ ਨੇ ਆਪਣੇ ਦੋ ਸਾਬਕਾ ਡਿਪਟੀ ਇੰਸਪੈਕਟਰ ਜਨਰਲਾਂ (DIGs) ਖਿਲਾਫ਼ ਵੱਡੀ ਕਾਰਵਾਈ ਕੀਤੀ ਹੈ। ਫਿਰੋਜ਼ਪੁਰ ਪੁਲਿਸ ਨੇ ਖਿਲਾਫ ਮੰਗਲਵਾਰ ਦੇਰ ਸ਼ਾਮ ਸਾਬਕਾ ਡੀਆਈਜੀ (ਜੇਲ੍ਹਾਂ) ਲਖਮਿੰਦਰ ਸਿੰਘ ਜਾਖੜ ਤੇ ਸੁਖਦੇਵ ਸਿੰਘ ਸੱਗੂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ। ਹਾਲਾਂਕਿ ਇਸ ਤੋਂ ਪਹਿਲਾਂ ਇਹ ਖ਼ਬਰ ਆ ਰਹੀ ਸੀ ਕਿ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (DGP) ਵੀਕੇ ਭਾਵਰਾ ਨੇ ਕੇਸ ਦਰਜ ਕਰਨ ਦੇ ਨਿਰਦੇਸ਼ ਵਾਪਸ ਲੈ ਲਏ ਹਨ। ਮਾਮਲਾ ਫਿਰੋਜ਼ਪੁਰ ਜੇਲ੍ਹ ‘ਚ ਬੰਦ ਕੈਦੀਆਂ ਕੋਲੋਂ ਆਪਣੇ ਪੱਧਰ ’ਤੇ ਉੱਚ ਅਧਿਕਾਰੀਆਂ ਨੂੰ ਸੂਚਿਤ ਕੀਤੇ ਬਿਨਾਂ ਹੀ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਨਾਲ ਸਬੰਧਤ ਹੈ। ਇਸ ਮਾਮਲੇ ਵਿੱਚ ਡੀਜੀਪੀ ਨੇ ਜੇਲ੍ਹ ਵਿਭਾਗ ਦੇ ਦੋ ਸਾਬਕਾ ਡੀਆਈਜੀ ਲਖਮਿੰਦਰ ਸਿੰਘ ਜਾਖਡ਼ ਅਤੇ ਸੁਖਦੇਵ ਸਿੰਘ ਖਿਲਾਫ ਕਾਰਵਾਈ ਦੀ ਮਨਜ਼ੂਰੀ ਦਿੱਤੀ ਸੀ। ਡੀਜੀਪੀ ਭਾਵਰਾ ਦੇ ਦਖਲ ਤੋਂ ਬਾਅਦ ਫਿਰੋਜ਼ਪੁਰ ਦੇ ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਚਰਨਜੀਤ ਸਿੰਘ ਸੋਹਨ ਨੇ ਫਿਰੋਜ਼ਪੁਰ ਸਿਟੀ ਪੁਲਿਸ ਸਟੇਸ਼ਨ ਦੇ ਐੱਸਐੱਚਓ ਨੂੰ ਰਿਪੋਰਟ ਦੇ ਆਧਾਰ ’ਤੇ ਐਫਆਈਆਰ ਦਰਜ ਕਰਨ ਦੇ ਨਿਰਦੇਸ਼ ਦਿੱਤੇ।

ਇਸ ਤੋਂ ਬਾਅਦ ਡੀਜੀਪੀ ਵੱਲੋਂ ਯੂ-ਟਰਨ ਲਿਆ ਗਿਆ। ਜਾਂਚ ਰਿਪੋਰਟ ਅਨੁਸਾਰ ਕੈਦੀਆਂ ਕੋਲੋਂ ਨਸ਼ੀਲੇ ਪਦਾਰਥ ਅਤੇ 241 ਮੋਬਾਈਲ ਫੋਨ ਬਰਾਮਦ ਕੀਤੇ ਗਏ ਸਨ। ਇਹ ਮਾਮਲਾ 2005 ਤੋਂ 2011 ਦੇ ਵਿਚਕਾਰ ਦਾ ਹੈ ਜਦੋਂ ਉਹ ਫਿਰੋਜ਼ਪੁਰ ਜੇਲ੍ਹ ਸੁਪਰਡੈਂਟ ਵਜੋਂ ਤਾਇਨਾਤ ਸੀ। ਦੋਸ਼ ਆਇਦ ਹੋਣ ਤੋਂ ਬਾਅਦ ਜਾਖਡ਼ ਅਤੇ ਸੱਗੂ ਦੋਵਾਂ ਨੇ ਡੀਜੀਪੀ ਭਾਵਰਾ ਨੂੰ ਆਪਣੇ ਫੈਸਲੇ ’ਤੇ ਮੁਡ਼ ਵਿਚਾਰ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਨੂੰ ਜੇਲ੍ਹ ਦੇ ਸਹਾਇਕ ਸੁਪਰਡੈਂਟ ਕਰਮਜੀਤ ਸਿੰਘ ਭੁੱਲਰ ਵੱਲੋਂ ਕੀਤੀ ਸ਼ਿਕਾਇਤ ਦਾ ਜਵਾਬ ਦੇਣ ਦਾ ਉਚਿਤ ਮੌਕਾ ਨਹੀਂ ਦਿੱਤਾ ਗਿਆ।


Post a Comment

0 Comments