ਸਕੱਤਰ ਆਰ.ਟੀ.ਏ. ਕਰਨਬੀਰ ਸਿੰਘ ਛੀਨਾ ਵਲੋਂ ਸੇਫ ਸਕੂਲ ਵਾਹਨ ਪਾਲਿਸੀ ਅਧੀਨ ਵਾਹਨਾਂ ਦੀ ਚੈਕਿੰਗ ਕੀਤੀ ਗਈ


ਬਰਨਾਲਾ
,6 ,ਮਈ /ਕਰਨਪ੍ਰੀਤ ਧੰਦਰਾਲ/- ਬੀਤੇ ਦਿਨੀ ਇਕ ਸਕੂਲੀ ਬੱਸ ਜੋ ਕਿ ਅਗਨ ਭੇਂਟ ਹੋ ਗਈ ਸੀ ਤੇ ਉਸ ਵਿਚ ਸਵਾਰ ਵੱਡੀ ਗਿਣਤੀ ਵਿਚ ਸਵਾਰ  ਬੱਚੇ ਝੁਲਸ ਗਏ ਸਨ 1 ਬਰਨਾਲਾ ਜਿਲੇ ਵਿਚ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਸੇਫ ਸਕੂਲ ਵਾਹਨ ਪਾਲਿਸੀ ਅਧੀਨ  ਬਰਨਾਲਾ ਵਿਖੇ ਵੱਡੀ ਗਿਣਤੀ ਸਕੂਲ ਵਾਹਨਾਂ ਦੀ ਚੈਕਿੰਗ ਕੀਤੀ ਗਈ | ਸਕੱਤਰ ਆਰ.ਟੀ.ਏ. ਕਰਨਬੀਰ ਸਿੰਘ ਛੀਨਾ ਨੇ ਦੱਸਿਆ ਕਿ ਸਕੂਲ ਵਾਹਨ ਚਾਲਕਾਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਬਾਰੇ ਜਾਗਰੂਕ ਕਰਨ ਲਈ ਚੈਕਿੰਗ ਮੁਹਿੰਮ ਚਲਾਈ ਗਈ ਹੈ ਬਰਨਾਲਾ ਵਿਖੇ 20 ਦੇ ਕਰੀਬ ਸਕੂਲ ਵਾਹਨਾਂ ਦੀ ਚੈਕਿੰਗ ਕੀਤੀ ਗਈ | ਉਨ੍ਹਾਂ ਦੱਸਿਆ ਕਿ ਇਸ ਮੌਕੇ ਵਾਹਨ ਚਾਲਕਾਂ ਤੇ ਮਾਲਕਾਂ ਨੂੰ ਸਕੂਲ ਵਾਹਨਾਂ ਦੇ ਦਸਤਾਵੇਜ਼ਾਂ ਜਿਵੇਂ ਆਰ.ਸੀ.,ਪ੍ਰਦੂਸ਼ਣ ਸਰਟੀਫਿਕੇਟ, ਡਰਾਈਵਰ ਦੀ ਵਰਦੀ, ਬੀਮਾ, ਵਹੀਕਲ ਪਰਮਿਟ ਆਦਿ ਬਾਰੇ ਪੂਰੀ ਤਰ੍ਹਾਂ ਜਾਗਰੂਕ ਕੀਤਾ ਗਿਆ | ਉਨ੍ਹਾਂ ਕਿਹਾ ਕਿ ਨਿਯਮਾਂ ਦੀ ਉਲੰਘਣਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਆਉਂਦੇ ਦਿਨੀਂ ਵੀ ਚੈਕਿੰਗ ਮੁਹਿੰਮ ਜਾਰੀ ਰਹੇਗੀ

Post a Comment

0 Comments