ਨਸ਼ਿਆਂ ਦੇ 3 ਮੁਕੱਦਮੇ ਦਰਜ ਕਰਕੇ 105 ਬੋਤਲਾਂ ਸ਼ਰਾਬ ਸਮੇਤ ਮੋੋਟਰਸਾਈਕਲ ਅਤੇ 5 ਗ੍ਰਾਮ ਹੈਰੋਇੰਨ (ਚਿੱਟਾ) ਕੀਤੀ ਬਰਾਮਦ


ਮਾਨਸਾ, 25 ਜੂਨ ਗੁਰਜੰਟ ਸਿੰਘ ਬਾਜੇਵਾਲੀਆ

 ਸ੍ਰੀ ਗੌਰਵ ਤੂੂਰਾ, ਆਈ,ਪੀ,ਐਸ, ਸੀਨੀਅਰ ਕਪਤਾਨ ਪੁਲਿਸ ਮਾਨਸਾ ਜੀ ਵੱਲੋਂ ਪ੍ਰੈਸ ਨੋਟ ਜਾਰੀ ਕਰਦੇ ਹੋੋਏ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ^ਮੁਕਤ ਕਰਨ ਲਈ ਨਸ਼ਿਆ ਪ੍ਰਤੀ ਜ਼ੀਰੋ ਸਹਿਨਸ਼਼ੀਲਤਾ (ੱਕਗਰ ੳਰ;ਕਗ਼ਅਫਕ) ਦੀ ਨੀਤੀ ਅਪਨਾਈ ਗਈ ਹੈ। ਇਸੇ ਮੁਹਿੰਮ ਤਹਿਤ ਮਾਨਸਾ ਪੁਲਿਸ ਵੱਲੋਂ ਨਸ਼ਿਆਂ ਦੀ ਰੋੋਕਥਾਮ ਸਬੰਧੀ ਵਿਸੇਸ਼ ਮੁਹਿੰਮ ਚਲਾ ਕੇ ਬਰਾਮਦਗੀ ਕਰਵਾਈ ਜਾ ਰਹੀ ਹੈ। ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਅਮਨਦੀਪ ਕੁਮਾਰ ਉਰਫ ਮੰਗੂ ਪੁੱਤਰ ਤਰਸੇਮ ਲਾਲ ਵਾਸੀ ਨੰਗਲ ਕਲਾਂ ਨੂੰ ਕਾਬੂ ਕਰਕੇ ਉਸ ਪਾਸੋਂ 5 ਗ੍ਰਾਮ ਹੈਰੋੋਇੰਨ (ਚਿੱਟਾ) ਦੀ ਬਰਾਮਦਗੀ ਕੀਤੀ ਗਈ। ਗ੍ਰਿਫਤਾਰ ਮੁਲਜਿਮ ਨੂੰ ਮਾਨਯੋੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ, ਜਿਸਦੇ ਬੈਕਵਾਰਡ$ਫਾਰਵਾਰਡ ਲੰਿਕਾਂ ਦਾ ਪਤਾ ਲਗਾ ਕੇ ਹੋੋਰ ਮੁਲਜਿਮ ਨਾਮਜਦ ਕਰਕੇ ਮੁਕੱਦਮੇ ਵਿੱਚ ਅੱਗੇ ਹੋੋਰ ਪ੍ਰਗਤੀ ਕੀਤੀ ਜਾਵੇਗੀ।

ਹਰਿਆਣਾ ਮਾਰਕਾ ਸ਼ਰਾਬ ਦੀ ਸਮੱਗਲੰਿਗ ਵਿਰੁੱਧ ਵੱਡੀ ਕਾਰਵਾਈ ਕਰਦੇ ਹੋੋਏ ਥਾਣਾ ਝੁਨੀਰ ਦੇ ਸ:ਥ: ਬਲਵੀਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਛਿੰਦਰ ਸਿੰਘ ਪੁੱਤਰ ਰਾਮ ਸਿੰਘ ਵਾਸੀ ਚੋੋਟੀਆ ਨੂੰ ਮੋੋਟਰਸਾਈਕਲ ਸਪਲੈਂਡਰ ਪਲੱਸ ਨੰ:ਪੀਬੀ,51ਬੀ^0468 ਸਮੇਤ ਕਾਬੂ ਕਰਕੇ ਮੁਲਜਿਮ ਪਾਸੋੋਂ 90 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਹਰਿਆਣਾ ਬਰਾਮਦ ਕੀਤੀ ਗਈ, ਜਿਸਦੇ ਵਿਰੁੱਧ ਥਾਣਾ ਝੁਨੀਰ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਅਤੇ ਮੋੋਟਰਸਾਈਕਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਥਾਣਾ ਝੁਨੀਰ ਦੇ ਹੀ ਹੌੌਲਦਾਰ ਸੁਰਜੀਤ ਸਿੰਘ ਸਮੇਤ ਪੁਲਿਸ ਪਾਰਟੀ ਵੱਲੋੋਂ ਸੂਬਾ ਸਿੰਘ ਪੁੱਤਰ ਨਿਰੰਜਨ ਸਿੰਘ ਵਾਸੀ ਝੰਡੂਕੇ ਪਾਸੋੋ 15 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀ ਗਈ, ਮੁਲਜਿਮ ਦੀ ਗ੍ਰਿਫਤਾਰੀ ਬਾਕੀ ਹੈ, ਜਿਸਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਐਸ,ਐਸ,ਪੀ, ਮਾਨਸਾ ਸ੍ਰੀ ਗੌਰਵ ਤੂੂਰਾ, ਆਈ,ਪੀ,ਐਸ, ਜੀ ਵੱਲੋਂ ਦੱਸਿਆ ਗਿਆ ਕਿ ਨਸ਼ਿਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।

Post a Comment

0 Comments