ਜ਼ਿਲ੍ਹੇ ਵਿਚ ਬਾਲ ਮਜ਼ਦੂਰੀ ਖ਼ਾਤਮਾ ਸਪਤਾਹ 3 ਜੁਲਾਈ ਤੱਕ ਮਨਾਇਆ ਜਾਵੇਗਾ-ਡਾ. ਰੂਹੀ ਦੁੱਗ

 ਬਾਲ ਮਜ਼ਦੂਰਾਂ ਨੂੰ ਮੁਕਤ ਕਰਵਾਉਣ ਲਈ ਹੋਵੇਗੀ ਛਾਪੇਮਾਰੀ

 


ਪੰਜਾਬ ਇੰਡੀਆ ਨਿਊਜ਼

 ਫਰੀਦਕੋਟ 24 ਜੂਨ  ਕਿਰਤ ਕਮਿਸ਼ਨਰਪੰਜਾਬ ਮੋਹਾਲੀ ਦੇ ਦਿਸ਼ਾ-ਨਿਰਦੇਸ਼ਾ ਤਹਿਤ ਜ਼ਿਲ੍ਹੇ `ਚ ਬਾਲ ਮਜ਼ਦੂਰੀ ਖ਼ਾਤਮਾ ਸਪਤਾਹ 27-06-2022 ਤੋਂ 03-07-2022 ਤੱਕ ਮਨਾਇਆ ਜਾ ਰਿਹਾ ਹੈ।  ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਫ਼ਰੀਦਕੋਟ ਡਾ. ਰੂਹੀ ਦੁੱਗ ਆਈ.ਏ.ਐਸ ਨੇ ਦੱਸਿਆ ਕਿ ਇਸ ਸਪਤਾਹ ਦੌਰਾਨ ਖ਼ਤਰਨਾਕ ਕਿੱਤਿਆਂ ਤੇ ਪ੍ਰੋਸੈਸਿਜ ਅਤੇ ਗੈਰ ਖ਼ਤਰਨਾਕ ਕਿੱਤਿਆਂ ਤੇ ਪ੍ਰੋਸੈਸਿੰਗ ਵਿਚ ਅਚਨਚੇਤ ਛਾਪੇ ਮਾਰਨਲੱਭੇ ਗਏ ਬਾਲ ਮਜ਼ਦੂਰਾਂ ਦੇ ਪੁਨਰਵਾਸ ਅਤੇ ਦੋਸ਼ੀਆਂ ਵਿਰੁੱਧ ਕਾਰਵਾਈ ਕਰਨ ਲਈ ਸੀਨੀਅਰ ਪੁਲੀਸ ਕਪਤਾਨ,ਉਪ ਮੰਡਲ ਮੈਜਿਸਟ੍ਰੇਟ,(ਫ਼ਰੀਦਕੋਟ ਕੋਟਕਪੂਰਾ ਅਤੇ ਜੈਤੋ ) ਸਿਵਲ ਸਰਜਨ ਫ਼ਰੀਦਕੋਟਡਿਪਟੀ ਡਾਇਰੈਕਟਰ ਆਫ਼ ਫੈਕਟਰੀਜ਼ ਮੋਗਾ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਫ਼ਰੀਦਕੋਟ ,(ਸਮਾਜਿਕ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ) ਕਾਰਜ ਸਾਧਕ ਅਫ਼ਸਰ ਨਗਰ ਕੌਂਸਲ( ਫ਼ਰੀਦਕੋਟ ਕੋਟਕਪੂਰਾ ਅਤੇ ਜੈਤੋ ) ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਫ਼ਰੀਦਕੋਟਸਹਾਇਕ ਕਿਰਤ ਕਮਿਸ਼ਨਰ ਮੋਗਾ ਅਤੇ ਕਿਰਤ ਕਮਿਸ਼ਨਰ ਗ੍ਰੇਡ-2, ਕੋਟਕਪੂਰਾ ਐਂਟ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਟੀਮਾਂ ਦਾ ਗਠਨ ਕੀਤਾ ਗਿਆ ਹੈ ਅਤੇ ਉਨ੍ਹਾਂ ਵੱਲੋਂ ਕੀਤੇ ਜਾਣ ਵਾਲੇ ਕੰਮਾਂ ਦੀ ਵੰਡ ਕੀਤੀ ਗਈ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਟੀਮਾਂ ਸਬੰਧਿਤ ਸਬ ਡਵੀਜ਼ਨਲ ਮੈਜਿਸਟ੍ਰੇਟ ਦੀ ਅਗਵਾਈ ਵਿਚ ਹਫ਼ਤੇ ਦੌਰਾਨ ਚੈਕਿੰਗ ਕਰ ਕੇ ਆਪਣੀ ਰਿਪੋਰਟ ਸਹਾਇਕ ਕਿਰਤ ਕਮਿਸ਼ਨਰਮੋਗਾ ਨੂੰ ਭੇਜਣਗੀਆਂ ਅਤੇ ਸਹਾਇਕ ਕਿਰਤ ਕਮਿਸ਼ਨਰ ਵੱਲੋਂ ਇਹ ਰਿਪੋਰਟਾਂ ਸਰਕਾਰ ਨੂੰ ਭਿਜਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਕਿਸੇ ਵੀ ਢਿੱਲ ਜਾਂ ਅਣਗਹਿਲੀ ਲਈ ਸਬੰਧਿਤ ਵਿਭਾਗ ਦੀ ਜ਼ੁੰਮੇਵਾਰੀ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਜਿੱਥੇ ਬਾਲ ਮਜ਼ਦੂਰੀ ਖ਼ਤਮ ਕਰਕੇ ਬੱਚਿਆਂ ਨੂੰ ਸਰੀਰਕਮਾਨਸਿਕ ਪੱਖੋਂ ਤੰਦਰੁਸਤ ਬਣਾਉਣਾ ਹੈਉੱਥੇ ਹੀ ਲੋਕਾਂ ਨੂੰ ਬਾਲ ਮਜ਼ਦੂਰੀ ਦੇ ਖ਼ਾਤਮੇ ਲਈ ਜਾਗਰੂਕ ਕਰਨਾ ਵੀ ਹੈ।  

ਸਹਾਇਕ ਕਿਰਤ ਕਮਿਸ਼ਨਰ ਸ. ਬਲਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਟੇਟ ਐਕਸ਼ਨ ਪਲਾਨ ਫਾਰ ਟੌਟਲ ਐਬੋਲਿਸ਼ਨ ਆਫ ਚਾਈਲਡ ਲੇਬਰ ਐਂਡ ਅਡੋਲਸੈਂਟ ਲੇਬਰ (ਪੋ੍ਰਹਿਬਸ਼ਨ ਐਂੜ ਰੈਗੂਲੇਸ਼ਨ) ਐਕਟ 1986 ਦੀ ਧਾਰਾ ਅਧੀਨ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਤੋਂ ਮਜ਼ਦੂਰੀ ਕਰਵਾਉਣ ਦੀ ਮੁਕੰਮਲ ਮਨਾਹੀ ਹੈ। ਉਨ੍ਹਾਂ ਕਿਹਾ ਕਿ ਇਸ ਮਨਾਹੀ ਦੀ ਉਲੰਘਣਾ ਕਰਕੇ ਬਾਲ ਮਜ਼ਦੂਰੀ ਕਰਵਾਉਣ ਵਾਲੇ ਨੂੰ ਬਣਦਾ ਜੁਰਮਾਨਾ ਅਤੇ ਸਜ਼ਾ ਵੀ ਹੋ ਸਕਦੀ ਹੈ।

Post a Comment

0 Comments