*ਮਾਨਸਾ ਪੁਲਿਸ ਨੇ 4 ਮੈਂਬਰੀ ਵਹੀਕਲ ਚੋਰ ਗਿਰੋਹ ਕੀਤਾ ਕਾਬੂ ਮੁਲਜਿਮਾਂ ਪਾਸੋੋਂ ਚੋਰੀ ਦੇ 14 ਮੋੋਟਰਸਾਈਕਲ ਕੀਤੇ ਗਏ ਬਰਾਮਦ*


 ਮਾਨਸਾ 27 ਜੂਨ ਗੁਰਜੰਟ ਸਿੰਘ ਬਾਜੇਵਾਲੀਆ

ਸ੍ਰੀ ਗੌਰਵ ਤੂਰਾ, ਆਈ,ਪੀ,ਐਸ, ਸੀਨੀਅਰ ਕਪਤਾਨ ਪੁਲਿਸ ਮਾਨਸਾ ਜੀ ਵੱਲੋਂ ਪ੍ਰੈਸ ਨੋੋਟ ਜਾਰੀ ਕਰਦੇ ਹੋਏ ਦੱਸਿਆ ਗਿਆ ਕਿ ਮਾਨਸਾ ਪੁਲਿਸ ਵੱਲੋਂ ਵਹੀਕਲ ਚੋੋਰੀ ਕਰਨ ਵਾਲੇ 4 ਮੈਂਬਰੀ ਗਿਰੋਹ ਨੂੰ ਕਾਬੂ ਕਰਨ ਵਿੱਚ ਵੱਡੀ ਸਫਲਤਾਂ ਹਾਸਲ ਕੀਤੀ ਗਈ ਹੈ, ਜਿਹਨਾਂ ਦੀ ਨਿਸ਼ਾਨਦੇਹੀ ਤੇ ਉਹਨਾਂ ਪਾਸੋਂ ਚੋਰੀ ਦੇ 14 ਮੋੋਟਰਸਾਈਕਲ ਬਰਾਮਦ ਕਰਵਾਏ ਗਏ ਹਨ। 

ਸੀਨੀਅਰ ਕਪਤਾਨ ਪੁਲਿਸ ਮਾਨਸਾ ਜੀ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਵਹੀਕਲ ਚੋੋਰੀ ਸਬੰਧੀ ਮੁਕੱਦਮਾ ਨੰਬਰ 151 ਮਿਤੀ 23^06^2022 ਅ/ਧ 379,411 ਹਿੰ:ਦੰ: ਥਾਣਾ ਸਦਰ ਮਾਨਸਾ ਦਰਜ਼ ਰਜਿਸਟਰ ਹੋਇਆ ਸੀ। ਮੁਕੱਦਮੇ ਦੀ ਅਹਿਮੀਅਤ ਨੂੰ ਵੇਖਦੇ ਹੋਏ ਮੁਲਜਿਮਾਂ ਨੂੰ ਗ੍ਰਿਫਤਾਰ ਕਰਕੇ ਬਰਾਮਦਗੀ ਕਰਾਉਣ ਲਈ ਜਰੂਰੀ ਸੇਧਾਂ ਦਿੱਤੀਆ ਗਈਆ। ਜਿਸਦੇ ਮੱਦੇਨਜ਼ਰ ਸ੍ਰੀ ਗੋਬਿੰਦਰ ਸਿੰਘ ਡੀ,ਐਸ,ਪੀ, ਮਾਨਸਾ ਦੀ ਨਿਗਰਾਨੀ ਹੇਠ ਇੰਸਪੈਕਟਰ ਬੇਅੰਤ ਕੌੌਰ ਮੁੱਖ ਅਫਸਰ ਥਾਣਾ ਸਦਰ ਮਾਨਸਾ ਅਤੇ ਸ:ਥ: ਭਗਵੰਤ ਸਿੰਘ ਇੰਚਾਰਜ ਪੁਲਿਸ ਚੌੌਕੀ ਠੂਠਿਆਵਾਲੀ ਸਮੇਤ ਪੁਲਿਸ ਪਾਰਟੀ ਵੱਲੋਂ ਤਕਨੀਕੀ ਢੰਗ ਨਾਲ ਮੁਕੱਦਮਾ ਦੀ ਤਫਤੀਸ ਅਮਲ ਵਿੱਚ ਲਿਆਂਦੀ ਗਈ। ਤਫਤੀਸੀ ਸਟਾਫ ਵੱਲੋਂ ਮੁਕੱਦਮਾਂ ਦੀ ਡੂੰਘਾਈ ਨਾਲ ਤਫਤੀਸ ਕਰਦੇ ਹੋਏ ਕੜੀ ਨਾਲ ਕੜੀ ਜੋੜਦਿਆ 4 ਮੁਲਜਿਮਾਂ ਹਰਪ੍ਰੀਤ ਸਿੰਘ ਉਰਫ ਜੱਸਾ ਪੁੱਤਰ ਜਗਤਾਰ ਸਿੰਘ ਵਾਸੀ ਭੈਣੀਬਾਘਾ, ਗੁਲਾਬ ਸਿੰਘ ਪੁੱਤਰ ਬਾਰੂ ਸਿੰਘ ਵਾਸੀ ਠੂਠਿਆਵਾਲੀ, ਜਗਜੀਤ ਸਿੰਘ ਉਰਫ ਕਾਲਾ ਪੁੱਤਰ ਗੁਰਮੇਲ ਸਿੰਘ ਵਾਸੀ ਠੂਠਿਆਵਾਲੀ ਅਤੇ ਗੁਰਪ੍ਰੀਤ ਸਿੰਘ ਪੁੱਤਰ ਬਲਵੰਤ ਸਿੰਘ ਵਾਸੀ ਭੈਣੀਬਾਘਾ ਨੂੰ ਮੁਕੱਦਮਾ ਵਿੱਚ ਨਾਮਜਦ ਕਰਕੇ ਕਾਬੂ ਕੀਤਾ ਗਿਆ। ਜਿਹਨਾਂ ਪਾਸੋਂ ਉਹਨਾਂ ਦੀ ਨਿਸ਼ਾਨਦੇਹੀ ਤੇ ਚੋਰੀ ਦੇ 14 ਮੋਟਰਸਾਈਕਲ ਬਰਾਮਦ ਕਰਵਾਏ ਗਏ ਹਨ। ਮੁਲਜਿਮ ਹਰਪ੍ਰੀਤ ਸਿੰਘ ਉਰਫ ਜੱਸਾ ਵਿਰੁੱਧ ਪਹਿਲਾਂ ਵੀ ਵਹੀਕਲ ਚੋਰੀ ਦਾ ਮੁਕੱਦਮਾ ਦਰਜ਼ ਰਜਿਸਟਰ ਹੈ ਅਤੇ ਬਾਕੀ ਮੁਲਜਿਮਾਂ ਦੇ ਰਿਕਾਰਡ ਦੀ ਪੜਤਾਲ ਕੀਤੀ ਜਾ ਰਹੀ ਹੈ। ਜਿਹਨਾਂ ਨੇ ਮੁਢਲੀ ਤਫਤੀਸ ਉਪਰੰਤ ਦੱਸਿਆ ਹੈ ਕਿ ਉਹਨਾਂ ਨੇ ਇਹ ਮੋਟਰਸਾਈਕਲ ਜਿਲਾ ਮਾਨਸਾ ਦੇ ਬੁਢਲਾਡਾ, ਭੀਖੀ, ਬੋੋਹਾ, ਮਾਨਸਾ ਅਤੇ ਜਿਲਾ ਬਠਿੰਡਾ ਦੇ ਰਾਮਪੁਰਾ ਫੂਲ ਅਤੇ ਤਲਵੰਡੀ ਸਾਬੋ ਦੇ ਏਰੀਆ ਵਿੱਚੋ ਚੋਰੀ ਕੀਤੇ ਹਨ। 

ਗ੍ਰਿਫਤਾਰ ਮੁਲਜਿਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ 4 ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਜਿਹਨਾਂ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਕਿ ਉਹਨਾਂ ਨੇ ਚੋਰੀ ਦਾ ਧੰਦਾ ਕਦੋ ਤੋਂ ਚਲਾਇਆ ਹੋੋਇਆ ਸੀ, ਮੋਟਰਸਾਈਕਲ ਕਿਥੋ ਕਿਥੋ ਚੋਰੀ ਕੀਤੇ ਹਨ ਅਤੇ ਇਹਨਾਂ ਨੇ ਚੋਰੀ ਦੀਆ ਹੋਰ ਕਿੰਨੀਆ ਵਾਰਦਾਤਾਂ ਕੀਤੀਆ ਹਨ। ਜਿਹਨਾਂ ਦੀ ਪੁੱਛਗਿੱਛ ਉਪਰੰਤ ਚੋਰੀ ਦੀਆ ਹੋੋਰ ਅਨਟਰੇਸ ਵਾਰਦਾਤਾਂ/ਕੇਸ ਟਰੇਸ ਹੋਣ ਦੀ ਸੰਭਾਵਨਾ ਹੈ।

Post a Comment

0 Comments