ਨਸ਼ਿਆ ਵਿਰੁੱਧ 5 ਮੁਕੱਦਮੇ ਦਰਜ ਕਰਕੇ 5 ਮੁਲਜਿਮ ਕੀਤੇ ਕਾਬੂ

 ^ 750 ਸਿਗਨੇਚਰ ਕੈਪਸੂਲ, 70 ਨਸ਼ੀਲੀਆਂ ਗੋਲੀਆਂ, 50 ਲੀਟਰ ਲਾਹਣ, 21 ਬੋਤਲਾਂ ਸ਼ਰਾਬ, 2 ਬੋਤਲਾਂ ਨਸ਼ੀਲਾ ਘੋੋਲ ਅਤੇ 1 ਨਸ਼ੀਲੀ ਸੀਸ਼ੀ ਦੀ ਬਰਾਮਦਗੀ

^ਜੂਆ ਐਕਟ ਤਹਿਤ ਮੁਲਜਿਮ ਨੂੰ ਕਾਬੂ ਕਰਕੇ 3450$^ਰੁਪਏ ਦੀ ਨਗਦੀ ਜੂਆ ਬਰਾਮਦ


ਮਾਨਸਾ, 24 ਜੂਨ ਗੁਰਜੰਟ ਸਿੰਘ ਬਾਜੇਵਾਲੀਆ

ਸ੍ਰੀ ਗੌਰਵ ਤੂੂਰਾ, ਆਈ,ਪੀ,ਐਸ,ਸੀਨੀਅਰ ਕਪਤਾਨ ਪੁਲਿਸ ਮਾਨਸਾ ਜੀ ਵੱਲੋਂ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ^ਮੁਕਤ ਕਰਨ ਲਈ ਨਸ਼ਿਆਂ ਪ੍ਰਤੀ ਜ਼ੀਰੋ ਸਹਿਨਸ਼਼ੀਲਤਾ (ੱਕਗਰ ੳਰ;ਕਗ਼ਅਫਕ) ਦੀ ਨੀਤੀ ਅਪਨਾਈ ਗਈ ਹੈ। ਮਾਨਸਾ ਪੁਲਿਸ ਵੱਲੋਂ ਵਿਸੇਸ਼ ਮੁਹਿੰਮ ਚਲਾ ਕੇ ਨਸ਼ਿਆਂ ਦੀ ਵੱਧ ਤੋੋਂ ਵੱਧ ਬਰਾਮਦਗੀ ਕਰਵਾਈ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਕਾਰਵਾਈ ਕਰਦੇ ਹੋੋਏ ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਪਾਰਟੀ ਵੱਲੋਂ ਸੋਨੂ ਪੁੱਤਰ ਜਗਨਾ ਵਾਸੀ ਬੁਢਲਾਡਾ ਨੂੰ ਕਾਬੂ ਕਰਕੇ ਉਸ ਪਾਸੋਂ 750 ਸਿਗਨੇਚਰ ਕੈਪਸੂਲਾਂ ਦੀ ਬਰਾਮਦਗੀ ਹੋੋਣ ਤੇ ਮੁਲਜਿਮ ਦੇ ਵਿਰੁੱਧ ਥਾਣਾ ਸਿਟੀ ਬੁਢਲਾਡਾ ਵਿਖੇ ਅ$ਧ 188 ਹਿੰ:ਦੰ: ਦਾ ਮੁਕੱਦਮਾ ਦਰਜ ਕੀਤਾ ਗਿਆ ਹੈ। ਥਾਣਾ ਬਰੇਟਾ ਦੇ ਥਾਣੇਦਾਰ ਕਸ਼ਮੀਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਜਗਸੀਰ ਖਾਨ ਉਰਫ ਜੱਗੀ ਪੁੱਤਰ ਮਿੱਠਾ ਖਾਨ ਵਾਸੀ ਆਲਮਪੁਰ (ਸੰਗਰੂਰ) ਨੂੰ ਕਾਬੂ ਕਰਕੇ ਉਸ ਪਾਸੋਂ 70 ਨਸ਼ੀਲੀਆਂ ਗੋਲੀਆ, 1 ਨਸ਼ੀਲੀ ਸੀਸ਼ੀ (100 ਮਿ:ਲੀ:) ਮਾਰਕਾ ਓਨਰੈਕਸ ਅਤੇ 2 ਬੋੋਤਲਾਂ (250 ਮਿ:ਲੀ:) ਨਸ਼ੀਲੇ ਘੋਲ ਦੀ ਬਰਾਮਦਗੀ ਕੀਤੀ ਗਈ, ਜਿਸਦੇ ਵਿਰੁੱਧ ਥਾਣਾ ਬਰੇਟਾ ਵਿਖੇ ਐਨ,ਡੀ,ਪੀ,ਐਸ, ਐਕਟ ਦਾ ਮੁਕੱਦਮਾ ਦਰਜ਼ ਕੀਤਾ ਗਿਆ ਹੈ। ਗ੍ਰਿਫਤਾਰ ਮੁਲਜਿਮ ਨੂੰ ਮਾਨਯੋੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ, ਜਿਸਦੇ ਬੈਕਵਾਰਡ/ਫਾਰਵਾਰਡ ਲੰਿਕਾਂ ਦਾ ਪਤਾ ਲਗਾ ਕੇ ਹੋੋਰ ਮੁਲਜਿਮ ਨਾਮਜਦ ਕਰਕੇ ਮੁਕੱਦਮੇ ਵਿੱਚ ਅੱਗੇ ਹੋੋਰ ਪ੍ਰਗਤੀ ਕੀਤੀ ਜਾਵੇਗੀ।

ਇਸੇ ਤਰਾ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋੋਏ ਥਾਣਾ ਸਦਰ ਬੁਢਲਾਡਾ ਦੇ ਸ:ਥ: ਨਾਜਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਲਾਲ ਸਿੰਘ ਪੁੱਤਰ ਤਰਲੋੋਕ ਸਿੰਘ ਵਾਸੀ ਦੋੋਦੜਾ ਨੂੰ ਕਾਬੂ ਕਰਕੇ ਉਸ ਪਾਸੋਂ 50 ਲੀਟਰ ਲਾਹਣ ਬਰਾਮਦ ਕੀਤੀ ਗਈ। ਥਾਣਾ ਝੁਨੀਰ ਦੇ ਸ:ਥ: ਕਮਲਪ੍ਰੀਤ ਸ਼ਰਮਾ ਸਮੇਤ ਪੁਲਿਸ ਪਾਰਟੀ ਵੱਲੋਂ ਬਲਰਾਜ ਸਿੰਘ ਉਰਫ ਬਿੱਟੂ ਪੁੱਤਰ ਬਲਵੰਤ ਸਿੰਘ ਵਾਸੀ ਹੀਰਕੇ ਨੂੰ ਕਾਬੂ ਕਰਕੇ ਉਸ ਪਾਸੋਂ 12 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਾਹੀ (ਹਰਿਆਣਾ) ਬਰਾਮਦ ਕੀਤੀ ਗਈ। ਥਾਣਾ ਬੋਹਾ ਦੇ ਹੌੌਲਦਾਰ ਸਬਰੀਤ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਓਮ ਪ੍ਰਕਾਸ਼ ਪੁੱਤਰ ਹਜ਼ਾਰਾ ਰਾਮ ਵਾਸੀ ਜਲੋੋਪੁਰ (ਹਰਿਆਣਾ) ਨੂੰ ਕਾਬੂ ਕਰਕੇ ਉਸ ਪਾਸੋਂ 9 ਬੋਤਲਾਂ ਸ਼ਰਾਬ ਠੇਕਾ ਅੰਗਰੇਜੀ ਮਾਰਕਾ ਅਪੀਰੀਅਲ (ਹਰਿਆਣਾ) ਬਰਾਮਦ ਕੀਤੀ ਗਈ। 

ਜੂਆ ਐਕਟ :

ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਪਾਰਟੀ ਵੱਲੋੋਂ ਮੁਖਬਰੀ ਦੇ ਆਧਾਰ ਤੇ ਅਸ਼ਵਨੀ ਕੁਮਾਰ ਉਰਫ ਆਸੂ ਪੁੱਤਰ ਮਹਿੰਦਰ ਕੁਮਾਰ ਵਾਸੀ ਬੁਢਲਾਡਾ ਵਿਰੁੱਧ ਜੂਆ ਐਕਟ ਦਾ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਵੱਲੋੋਂ ਰੇਡ ਕਰਕੇ ਮੁਲਜਿਮ ਨੂੰ ਦੜਾ ਸਟਾ ਲਗਾਉਦਿਆ ਮੌੌਕਾ ਤੇ ਕਾਬੂ ਕਰਕੇ ਉਸ ਪਾਸੋੋਂ 3450/^ਰੁਪਏ ਨਗਦੀ ਜੂਆ ਦੀ ਬਰਾਮਦਗੀ ਕੀਤੀ ਗਈ। ਐਸ,ਐਸ,ਪੀ, ਮਾਨਸਾ ਸ੍ਰੀ ਗੌਰਵ ਤੂੂਰਾ, ਆਈ,ਪੀ,ਐਸ, ਜੀ ਵੱਲੋਂ ਦੱਸਿਆ ਗਿਆ ਕਿ ਨਸ਼ਿਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।

Post a Comment

0 Comments