*ਸਰਕਾਰੀ ਮਾਡਲ ਸਕੂਲ ਦਾਤੇਵਾਸ ਦੀ ਮਨਦੀਪ ਕੌਰ ਨੇ ਬਾਰ੍ਹਵੀਂ ਦੀ ਪ੍ਰੀਖਿਆ ਵਿਚੋਂ ਪੰਜਾਬ ਵਿਚੋਂ ਨੌਵਾਂ ਰੈਂਕ ਕੀਤਾ ਹਾਸਲ*
ਬੁਢਲਾਡਾ (ਦਵਿੰਦਰ ਸਿੰਘ ਕੋਹਲੀ) 
ਪੰਜਾਬ ਸਕੂਲ ਸਿੱਖਿਆਂ ਬੋਰਡ ਵਲੋਂ ਐਲਾਨੇ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿਚੋਂ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦਾਤੇਵਾਸ (ਮਾਨਸਾ) ਦੀ ਵਿਦਿਆਰਥਣ ਮਨਦੀਪ ਕੌਰ ਪੁੱਤਰੀ ਮਾਨ ਸਿੰਘ ਵਾਸੀ ਖੁਡਾਲ ਕਲਾਂ ਨੇ 500 ਵਿਚੋਂ 489 ਨੰਬਰ ਲੈ ਕੇ ਪੰਜਾਬ ਭਰ ਵਿਚੋਂ ਨੌਵਾਂ ਰੈਂਕ ਹਾਸਲ ਕੀਤਾ ਹੈ। ਸਕੂਲ ਸਟਾਫ਼ ਵੱਲੋਂ ਇਸ ਮੌਕੇ ਉਚੇਚੇ ਤੌਰ ਤੇ ਵਿਦਿਆਰਥਣ ਦੇ ਘਰ ਜਾ ਕੇ ਉਸਨੂੰ ਸਨਮਾਨ ਚਿੰਨ੍ਹ, ਸਕੂਲ ਬੈਗ ਅਤੇ ਕਿਤਾਬਾਂ ਦੇਕੇ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਅਰੁਣ ਕੁਮਾਰ ਗਰਗ ਨੇ ਇਸ ਮੌਕੇ ਦੱਸਿਆ ਕਿ ਮਨਦੀਪ ਕੌਰ ਸਕੂਲ ਦੀ ਹੋਣਹਾਰ ਵਿਦਿਆਰਥਣ ਹੈ ਉਸ ਨੇ ਇਹ ਉਪਲੱਬਧੀ ਹਾਸਲ ਕਰਕੇ ਆਪਣੇ ਸਕੂਲ, ਮਾਪਿਆਂ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਬੱਚੀ ਦੇ ਪਿਤਾ ਮਾਨ ਸਿੰਘ ਅਤੇ ਮਾਤਾ ਬਲਜਿੰਦਰ ਕੌਰ ਨੇ ਖ਼ੁਸ਼ੀ ਜ਼ਾਹਿਰ ਕਰਦੇ ਹੋਏ ਕਿਹਾ  ਕਿ ਉਨ੍ਹਾਂ ਨੂੰ ਆਪਣੀ ਬੱਚੀ ਦੀ ਇਸ ਉਪਲਬਧੀ ਤੇ ਬਹੁਤ ਜ਼ਿਆਦਾ ਮਾਣ ਹੈ।ਉਨ੍ਹਾਂ ਕਿਹਾ ਕਿ ਧੀਆਂ ਅੱਜ ਸਮਾਜ ਵਿੱਚ ਕਿਸੇ ਤੋਂ ਘੱਟ ਨਹੀ ਹਨ ਸਗੋਂ ਦੇਸ਼ ਦੀ ਤਰੱਕੀ ਅਤੇ ਖ਼ੁਸ਼ਹਾਲੀ ਵਿਚ ਆਪਣਾ ਵੱਧ ਯੋਗਦਾਨ ਪਾ ਰਹੀਆਂ ਹਨ ਉਨ੍ਹਾਂ ਕਿਹਾ ਕਿ ਆਪਣੀ ਬੇਟੀ ਨੂੰ ਵੱਡਾ ਅਫ਼ਸਰ ਦੇਖਣਾ ਉਨ੍ਹਾਂ ਦਾ ਸੁਪਨਾ ਹੈ। ਮਨਦੀਪ ਕੌਰ ਨੇ ਇਸ ਮੌਕੇ ਖ਼ੁਸ਼ੀ ਜ਼ਾਹਿਰ ਕਰਦੇ ਹੋਏ ਕਿਹਾ ਕਿ ਉਸ ਨੂੰ ਆਪਣੇ ਮਾਪਿਆਂ ਵਲੋਂ ਬਹੁਤ ਜ਼ਿਆਦਾ ਸਹਿਯੋਗ ਮਿਲਿਆ ਹੈ ਅਤੇ ਉਸ ਦੇ ਅਧਿਆਪਕਾਂ ਨੇ ਵੀ ਉਸ ਦੇ ਇਸ ਰਿਜ਼ਲਟ ਵਿਚ ਬਹੁਤ ਵੱਡਾ ਯੋਗਦਾਨ ਹੈ| ਮਨਦੀਪ ਕੌਰ ਨੇ ਕਿਹਾ ਕਿ ਉਸ ਸਿਵਲ ਸਰਵਿਸਿਜ਼ ਵਿਚ ਜਾਣਾ ਚਾਹੁੰਦੀ ਹੈ। ਇਸ ਮੌਕੇ ਸਮੂਹ ਸਟਾਫ ਤੁਲਸੀ ਦਾਸ, ਸਾਹਿਲ ਤਨੇਜਾ, ਰਮਨਦੀਪ ਕੌਰ, ਵਧਾਵਾ ਸਿੰਘ, ਗੁਰਦੀਪ ਸਿੰਘ, ਗੁਰਪ੍ਰੀਤ ਸਿੰਘ, ਮੋਹਿਤ ਗਰਗ, ਸੰਦੀਪ ਕੌਰ, ਸ਼ਮਿੰਦਰ ਕੌਰ,  ਮਨਪ੍ਰੀਤ ਕੌਰ, ਮਮਤਾ ਰਾਣੀ, ਹਰਪ੍ਰੀਤ ਕੌਰ, ਅਵਤਾਰ ਸਿੰਘ, ਗਗਨਦੀਪ ਕੌਰ, ਅਨੰਦ ਪ੍ਰਕਾਸ਼, ਮਲਕੀਤ ਸਿੰਘ, ਸੁਮਨ, ਮੀਨੂੰ ਰਾਣੀ, ਮੋਹਿਤ ਗਰਗ, ਸੰਦੀਪ ਕੌਰ, ਨੈਨਸੀ ਸਿੰਗਲਾ,ਰੋਹਿਤ ਕੁਮਾਰ, ਬਾਲਕ੍ਰਿਸ਼ਨ, ਅਮਨ ਗਰਗ, ਰਜਿੰਦਰ ਕੁਮਾਰ ਤੇ ਯਾਦਵਿੰਦਰ ਸਿਘ ਵੱਲੋਂ ਮਨਦੀਪ ਕੌਰ ਤੇ ਉਸਦੇ ਮਾਪਿਆਂ ਨੂੰ ਵਧਾਈਆਂ ਦਿੱਤੀਆਂ ਗਈਆਂ।

Post a Comment

0 Comments