ਦਵਾਈਆਂ ਦੀ ਦੁਰਵਰਤੋਂ ਨੂੰ ਰੋਕਣ ਲਈ ਜਾਗਰੂਕਤਾ ਦਿਵਸ ਮਨਾਇਆ

 


ਜਲੰਧਰ 26 ਜੂਨ (ਲਖਵੀਰ ਵਾਲੀਆ) :- ਸਿਹਤ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀਐਚਸੀ ਸ਼ਾਹਕੋਟ ਵਿਖੇ ਐਤਵਾਰ 26 ਜੂਨ ਨੂੰ ਨਸ਼ੀਲੀਆਂ ਦਵਾਈਆਂ ਦੀ ਦੁਰਵਰਤੋਂ ਅਤੇ ਅਵੈਧ ਤਸਕਰੀ ਦੇ ਖ਼ਿਲਾਫ਼ ਅੰਤਰਰਾਸ਼ਟਰੀ ਦਿਵਸ ਮਨਾਇਆ ਗਿਆ। ਸੀਨੀਅਰ ਮੈਡੀਕਲ ਅਫਸਰ ਡਾ. ਵਿਜੈ ਕੁਮਾਰ ਦੀਆਂ ਹਦਾਇਤਾਂ ‘ਤੇ ਮੈਡੀਕਲ ਅਫਸਰ ਡਾ. ਗੁਰਪ੍ਰੀਤ, ਬਲਾਕ ਮਾਸ ਮੀਡੀਆ ਅਫਸਰ ਚੰਦਨ ਮਿਸ਼ਰਾ, ਮਲਟੀਪਰਪਜ਼ ਹੈਲਥ ਵਰਕਰ ਬਲਕਾਰ ਸਿੰਘ ਅਤੇ ਓਟ ਕਲੀਨਿਕ ਸ਼ਾਹਕੋਟ ਦੇ ਇੰਚਾਰਜ ਰਵੀ ਵਲੋਂ ਕਲੀਨਿਕ ‘ਚ ਨਸ਼ਾ ਛੱਡਣ ਦੀ ਦਵਾਈ ਲੈਣ ਆਏ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਇਸ ਦਰਮਿਆਨ ਉਹਨਾਂ ਨੂੰ ਨਸ਼ਾ ਛੱਡਣ ਦੇ ਲਈ ਸਰਕਾਰ ਦੀ ਮੁਹਿੰਮ ‘ਚ ਸ਼ਾਮਲ ਹੋਣ ਦੇ ਲਈ ਹੱਲਾਸ਼ੇਰੀ ਦਿੱਤੀ ਗਈ।

ਡਾ. ਗੁਰਪ੍ਰੀਤ ਨੇ ਇਸ ਮੌਕੇ ਆਪਣੇ ਸੰਬੋਧਨ ‘ਚ ਕਿਹਾ ਕਿ ਨਸ਼ੀਲੀਆਂ ਦਵਾਈਆਂ ਦੀ ਦੁਰਵਰਤੋਂ ਅਤੇ ਅਵੈਧ ਤਸਕਰੀ ਦੇ ਖ਼ਿਲਾਫ਼ ਅੰਤਰਰਾਸ਼ਟਰੀ ਦਿਵਸ ਹਰ ਸਾਲ 26 ਜੂਨ ਨੂੰ ਮਨਾਇਆ ਜਾਂਦਾ ਹੈ, ਜਿਸਦਾ ਮਕਸਦ ਲੋਕਾਂ ਵਿੱਚ ਨਸ਼ੀਲੀ ਦਵਾਈਆਂ ਦੀ ਦੁਰਵਰਤੋ ਰੋਕਣ ਦੇ ਲਈ ਜਾਗਰੂਕਤਾ ਪੈਦਾ ਕਰਨਾ ਅਤੇ ਸਮਾਜ ਨੂੰ ਨਸ਼ਿਆਂ ਵਰਗੀ ਬੀਮਾਰੀ ਨੂੰ ਮੁਕਤ ਬਣਾਉਣ ਦੇ ਉਪਰਾਲੇ ਕਰਨਾ ਹੈ। ਇਸ ਸਾਲ ਇਸ ਦਿਨ ਨੂੰ ਸਿਹਤ ਅਤੇ ਮਾਨਵਤਾਵਾਦੀ ਸੰਕਟ ਵਿੱਚ ਡਰੱਗ ਚੁਣੌਤੀਆਂ ਨੂੰ ਸੰਬੋਧਿਤ ਕਰਨਾ ਥੀਮ ਤਹਿਤ ਮਨਾਇਆ ਜਾ ਰਿਹਾ ਹੈ। ਡਾ. ਗੁਰਪ੍ਰੀਤ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਲਈ ਸਰਕਾਰ ਵਲੋਂ ਉਲੀਕੀ ਗਈ ਮੁਹਿੰਮ ਤਹਤ ਓਟ ਕਲੀਨਿਕ ਚਲਾਏ ਜਾ ਰਹੇ ਹਨ, ਜਿੱਥੇ ਨਸ਼ਾ ਛੱਡਣ ਦੇ ਚਾਹਵਾਨ ਲੋਕ ਡਾਕਟਰਾਂ ਦੀ ਨਿਗਰਾਨੀ ਹੇਠਾਂ ਦਿੱਤੀਆਂ ਜਾਂਦੀਆਂ ਦਵਾਈਆਂ ਰਾਹੀਂ ਨਸ਼ੇ ਨੂੰ ਪੂਰੀ ਤਰ੍ਹਾਂ ਛੱਡ ਸਕਦੇ ਹਨ। ਪਰ ਇਸਨੂੰ ਸਿਰਫ਼ ਲੋਕਾਂ ਦੀ ਭਾਗੀਦਾਰੀ ਨਾਲ ਹੀ ਕਾਮਯਾਬ ਬਣਾਇਆ ਜਾ ਸਕਦਾ ਹੈ।

ਇਸ ਮੌਕੇ ਬਲਾਕ ਮਾਸ ਮੀਡੀਆ ਅਫਸਰ ਚੰਦਨ ਮਿਸ਼ਰਾ ਨੇ ਦੱਸਿਆ ਕਿ ਦਿਵਸ ਮਨਾਉਣ ਦਾ ਮਕਸਦ ਨਸ਼ਿਆਂ ਖਿਲਾਫ਼ ਜਨ-ਜਾਗਰੂਕਤਾ ਫੈਲਾਉਣਾ ਹੈ। ਸਿਹਤ ਵਿਭਾਗ ਵਲੋਂ ਲਗਾਤਾਰ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਵੱਖ-ਵੱਖ ਗਤੀਵਿਧੀਆਂ ਰਾਹੀਂ ਨਸ਼ੇ ਵਰਗੀ ਬੁਰਾਈ ਦੇ ਖਾਤਮੇ ਲਈ ਉਪਰਾਲੇ ਕੀਤੇ ਜਾ ਰਹੇ ਹਨ।  ਨਸ਼ਾ ਛੁਡਾਉਣ ਅਤੇ ਨਸ਼ੇ ਦੀ ਰੋਕਥਾਮ ਲਈ ਸੀਐਚਸੀ ਸ਼ਾਹਕੋਟ ਅਤੇ ਲੋਹੀਆਂ ਵਿੱਚ ਓਟ ਕਲੀਨਿਕ ਚਲਾਏ ਜਾ ਰਹੇ ਹਨ। ਜਿੱਥੇ ਨਸ਼ੇ ਛੱਡਣ ਦੇ ਚਾਹਵਾਨ ਲੋਕ ਰਜਿਸਟਰੇਸ਼ਨ ਕਰਵਾ ਕੇ ਡਾਕਟਰ ਦੀ ਨਿਗਰਾਨੀ ਹੇਠਾਂ ਆਪਣਾ ਇਲਾਜ ਕਰਵਾ ਸਕਦੇ ਹਨ। ਇਸ ਇਲਾਜ ਤਹਿਤ ਵਿਅਕਤੀ ਨੂੰ ਕੰਟਰੋਲ ਰੂਪ ਵਿੱਚ ਦਵਾਈਆਂ ਦਿੱਤੀਆਂ ਜਾਂਦੀਆਂ ਹਨ, ਜੋ ਹੌਲੀ-ਹੌਲੀ ਵਿਅਕਤੀ ਦੀ ਨਸ਼ੇ ਦੀ ਲਾਲਸਾ ਨੂੰ ਖਤਮ ਕਰ ਦਿੰਦੀਆਂ ਹਨ।

Post a Comment

0 Comments