ਤਨਖਾਹਾਂ ਨਾ ਮਿਲਣ ਕਾਰਨ ਅੱਜ ਪੰਜਾਬ ਰੋਡਵੇਜ਼ ਕਰਮਚਾਰੀਆਂ ਦੀ ਹੜਤਾਲ ਜਾਰੀ


ਪੰਜਾਬ ਇੰਡੀਆ ਨਿਊਜ਼ ਬਿਊਰੋ

ਚੰਡੀਗੜ੍ਹ: ਪੰਜਾਬ ਰੋਡਵੇਜ਼, ਪਨਬੱਸ / ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਕੱਚੇ ਮੁਲਾਜਮਾਂ ਦੀਆਂ ਤਨਖ਼ਾਹਾਂ ਵਿਭਾਗ ਵੱਲੋਂ ਨਾ ਦੇਣ ਦੇ ਰੋਸ ਵਜੋਂ ਅੱਜ 23 ਜੂਨ ਦੁਪਹਿਰ 12 ਵਜੇ ਤੋਂ ਬੱਸਾਂ ਦਾ ਚੱਕਾ ਜਾਮ ਕਰਦਿਆਂ ਅਣਮਿੱਥੇ ਸਮੇਂ ਲਈ ਹੜਤਾਲ ਕੀਤੀ ਜਾ ਰਹੀ ਹੈ।

ਇਸ ਹੜਤਾਲ ਨਾਲ ਕਰੀਬ 2800 ਸਰਕਾਰੀ ਬੱਸਾਂ ਨੂੰ ਬਰੇਕ ਲੱਗ ਜਾਵੇਗੀ।ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ, ਡਿਪੂ ਪ੍ਰਧਾਨ ਜਤਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੀ ਕਾਂਗਰਸ ਅਤੇ ਅਕਾਲੀ ਦਲ ਭਾਜਪਾ ਸਰਕਾਰਾਂ ਵਾਂਗ ਹੀ ਕੱਚੇ ਮੁਲਾਜ਼ਮਾਂ ਲਈ ਮਾੜੇ ਹਾਲਾਤ ਪੈਦਾ ਕੀਤੇ ਜਾ ਰਹੇ ਹਨ। ਇਸ ਦੇ ਚਲਦਿਆਂ ਹਰ ਮਹੀਨੇ ਪਨਬੱਸ ਅਤੇ ਪੀਆਰਟੀਸੀ ਮੁਲਾਜ਼ਮਾਂ ਦੀਆਂ ਤਨਖਾਹਾਂ ਬਹੁਤ ਹੀ ਲੇਟ ਅਦਾ ਕੀਤੀਆਂ ਜਾ ਰਹੀਆਂ ਹਨ ਅਤੇ ਤਨਖਾਹ ਪਾਵਾਉਣ ਲਈ ਵੀ ਰੋਸ ਮੁਜ਼ਾਹਰੇ ਜਾਂ ਹੜਤਾਲ ਕਰਨੀ ਪੈਂਦੀ ਹੈ।ਉਹਨਾਂ ਕਿਹਾ ਕਿ ਦਿਨ ਰਾਤ ਮਿਹਨਤ ਕਰਕੇ ਪੰਜਾਬ ਦੀ ਜਨਤਾਂ ਨੂੰ ਮੰਜ਼ਿਲ ਤੱਕ ਪਹੁੰਚਾਉਣ ਵਾਲੇ ਇਹਨਾਂ ਮੁਲਾਜ਼ਮਾਂ ਦੇ ਪਰਿਵਾਰ ਆਰਥਿਕ ਮੰਦਹਾਲੀ ਦਾ ਸ਼ਿਕਾਰ ਹੋ ਰਹੇ ਹਨ, ਜਿਸ ਕਾਰਨ ਬੱਸਾਂ ਚਲਾਉਣ ਵਾਲੇ ਡਰਾਇਵਰ/ ਕੰਡਕਟਰ ਵੀ ਮਾਨਸਿਕ ਤਣਾਅ ਵਿਚ ਬੱਸਾਂ ਚਲਾਉਣ ਲਈ ਮਜਬੂਰ ਹਨ।


Post a Comment

0 Comments