ਸਫਾਈ, ਸੀਵਰੇਜ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵੱਲੋਂ ਸ਼ਹਿਰ ਦਾ ਦੌਰਾ

 ਸੜਕਾਂ ਤੇ ਗੰਦਗੀ ਤੇ ਹੋਰ ਰਹਿੰਦ-ਖੂੰਹਦ ਸੁੱਟਣ ਵਾਲਿਆਂ ਤੇ ਹੋਵੇਗੀ ਕਾਰਵਾਈ-ਡਾ. ਰੂਹੀ ਦੁੱਗ

ਡਿਪਟੀ ਕਮਿਸ਼ਨਰ ਵੱਲੋਂ ਬਰਸਾਤਾਂ ਤੋਂ ਪਹਿਲਾਂ ਨਾਲਿਆਂ, ਸੀਵਰੇਜ ਦੀ ਸਫਾਈ ਦੇ ਆਦੇਸ਼


ਫਰੀਦਕੋਟ 30 ਜੂਨ ਪੰਜਾਬ ਇੰਡੀਆ ਨਿਊਜ਼

 ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਵੱਲੋਂ ਸ਼ਹਿਰ ਵਿੱਚ ਸੀਵਰੇਜ, ਸਫਾਈ, ਕੂੜਾ ਡੰਪ ਆਦਿ ਨੂੰ ਲੈ ਕੇ ਸ਼ਹਿਰ ਵਿੱਚ ਵੱਖ ਵੱਖ ਖੇਤਰਾਂ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ ਯੂ.ਡੀ. ਸ੍ਰੀ ਪਰਮਦੀਪ ਸਿੰਘ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਬਰਸਾਤਾਂ ਤੋਂ ਪਹਿਲਾਂ ਪਹਿਲਾਂ ਨਾਲਿਆਂ, ਸੀਵਰੇਜ ਦੀ ਸਫਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ ਤਾਂ ਜੋ ਨੀਵੇ ਇਲਾਕਿਆਂ ਵਿੱਚ ਪਾਣੀ ਨਾ ਭਰੇ, ਜਿਸ ਨਾਲ ਸ਼ਹਿਰ ਵਾਸੀਆਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਇਹ ਵੀ ਆਦੇਸ਼ ਦਿੱਤੇ ਕਿ ਕੂੜਾ ਡੰਪ ਤੋਂ ਇਲਾਵਾ ਸੜਕਾਂ ਤੇ ਮਲਬਾ ਜਾ ਕੂੜਾ ਸੁੱਟਣ ਵਾਲੇ ਲੋਕਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇ ਤੇ ਅਜਿਹੇ ਲੋਕਾਂ ਦੇ ਚਲਾਨ ਕੱਟੇ ਜਾਣ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸ਼ਹਿਰ ਦੀ ਸਫਾਈ, ਸੀਵਰੇਜ ਸਮੱਸਿਆਂ ਦੇ ਹੱਲ ਲਈ ਨਗਰ ਕੌਂਸਲ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਸਹਿਯੋਗ ਦੇਣ। ਉਨ੍ਹਾਂ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨੀਵੇ ਇਲਾਕੇ ਜਿਵੇਂ ਕਿ ਹਰਿੰਦਰਾ ਨਗਰ, ਰੈਸਟ ਹਾਊਸ, ਕੋਤਵਾਲੀ ਚੌਂਕ, ਭਾਈ ਘਨੱਈਆ ਚੌਂਕ ਸਮੇਤ ਸਾਰੇ ਖੇਤਰਾਂ ਵਿੱਚ ਸੀਵਰੇਜ ਦੀ ਸਫਾਈ ਵੱਲ ਵਿਸ਼ੇਸ਼ ਧਿਆਨ ਦੇਣ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਯੂ.ਡੀ. ਸ੍ਰੀ ਪਰਮਦੀਪ ਸਿੰਘ ਨੇ ਡਿਪਟੀ ਕਮਿਸ਼ਨਰ ਨੂੰ ਯਕੀਨ ਦਿਵਾਇਆ ਕਿ ਉਹ ਇਨ੍ਹਾਂ ਕੰਮਾਂ ਦੀ ਖੁਦ ਨਿਗਰਾਨੀ ਕਰਕੇ ਕੰਮ ਕਰਵਾਉਣਗੇ ਤਾਂ ਜੋ ਸ਼ਹਿਰ ਨੂੰ ਸਾਫ ਸੁੱਥਰਾ ਰੱਖਿਆ ਜਾ ਸਕੇ ਅਤੇ ਬਰਸਾਤੀ ਮੌਸਮ ਦੌਰਾਨ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਇਸ ਮੌਕੇ ਨਗਰ ਕੌਂਸਲ ਦੇ ਈ.ਓ ਸ੍ਰੀ ਅੰਮ੍ਰਿਤ ਲਾਲ, ਸ੍ਰੀ ਰਾਕੇਸ਼ ਕੰਬੋਜ ਐਮ.ਈ, ਸ੍ਰੀ ਗੁਰਪਾਲ ਸਿੰਘ ਐਸ.ਡੀ.ਓ ਸੀਵਰੇਜ ਬੋਰਡ, ਸਜਲ ਗੁਪਤਾ ਜੇ.ਈ ਨਗਰ ਕੌਂਸਲ, ਸ੍ਰੀ ਵੀਰਪਾਲ ਸਿੰਘ ਸੈਨੇਟਰੀ ਇੰਸਪੈਕਟਰ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।


Post a Comment

0 Comments