ਖਾਦ ਅਤੇ ਦਵਾਈਆਂ ਦੇ ਵਿਕਰੇਤਾਵਾਂ ਦੀ ਅਚਨਚੇਤ ਚੈਕਿੰਗ

 


ਪੰਜਾਬ ਇੰਡੀਆ ਨਿਊਜ਼ ਬਿਊਰੋ 

  ਫਰੀਦਕੋਟ 23 ਜੂਨ ਡਾ. ਗੁਰਵਿੰਦਰ ਸਿੰਘ, ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ ਅਨੁਸਾਰ ਜਿਲ੍ਹਾ ਫਰੀਦਕੋਟ ਦੇ ਮੁੱਖ ਖੇਤੀਬਾੜੀ ਅਫਸਰ ਡਾ. ਕਰਨਜੀਤ ਸਿੰਘ ਗਿੱਲ ਵੱਲੋਂ ਫਰੀਦਕੋਟ ਦੇ ਖਾਦ ਅਤੇ ਦਵਾਈਆਂ ਦੇ ਡੀਲਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਦੌਰਾਨ ਸਟਾਕ ਰਜਿਸਟਰ, ਸਟਾਕ ਬੋਰਡ, ਬਿੱਲ ਬੁੱਕਾਂ, ਮੌਜੂਦਾ ਸਟਾਕ ਆਦਿ ਦੀ ਪੜਤਾਲ ਕੀਤੀ ਗਈ ਅਤੇ ਐਕਟ ਦੀ ਉਲੰਘਣਾ ਕਰਨ ਵਾਲੇ ਡੀਲਰਾਂ ਦੀਆਂ ਉਣਤਾਈਆਂ ਨਿਯਮਾਂ ਅਨੁਸਾਰ ਨੋਟ ਕਰ ਲਈਆਂ ਗਈਆਂ। ਇਸ ਮੌਕੇ ਖਾਦਾਂ ਦੇ ਸੈਂਪਲ ਵੀ ਲਏ ਗਏ। 

        ਆਪਣੇ ਕਾਰੋਬਾਰ ਨੂੰ ਖਾਦ ਕੰਟਰੋਲ ਹੁਕਮ ਅਤੇ ਇੰਸੈਕਟੀਸਾਈਡ ਐਕਟ ਅਨੁਸਾਰ ਨਾਂ ਕਰਨ ਵਾਲੇ ਡੀਲਰਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਜਾਣਗੇ ਅਤੇ ਤਸੱਲੀਬਖਸ਼ ਜਵਾਬ ਨਾ ਦੇਣ ਦੀ ਸੂਰਤ ਵਿੱਚ ਲਾਇਸੰਸ ਮੁਅੱਤਲ/ਕੈਂਸਲ ਵੀ ਕੀਤੇ ਜਾ ਸਕਦੇ ਹਨ। ਡਾ. ਗਿੱਲ ਨੇ ਜਿਲ੍ਹੇ ਦੇ ਸਮੂਹ ਡੀਲਰਾਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਵਧੀਆ ਕੁਆਲਟੀ ਦੇ ਅਤੇ ਨਿਰਧਾਰਤ ਰੇਟਾਂ ਤੇ ਖਾਦ, ਬੀਜ ਅਤੇ ਦਵਾਈਆਂ ਦੀ ਸਪਲਾਈ ਕੀਤੀ ਜਾਵੇ। 

        ਇਸ ਮੌਕੇ ਡਾ. ਰਣਬੀਰ ਸਿੰਘ ਖੇਤੀਬਾੜੀ ਵਿਕਾਸ ਅਫਸਰ, ਡਾ. ਰੁਪਿੰਦਰ ਸਿੰਘ ਖੇਤੀਬਾੜੀ ਵਿਕਾਸ ਅਫਸਰ, ਸ਼ੀ ਜਗਮੀਤ ਸਿੰਘ ਖੇਤੀਬਾੜੀ ਉਪ ਨਿਰੀਖਕ, ਸ਼੍ਰੀ ਕੁਲਵੰਤ ਸਿੰਘ ਖੇਤੀਬਾੜੀ ਉਪ ਨਿਰੀਖਕ ਅਤੇ ਸ਼੍ਰੀ ਸੁਰਿੰਦਰ ਸਿੰਘ ਸਟੈਨੋ ਵੀ ਹਾਜ਼ਰ ਸਨ।      

Post a Comment

0 Comments