ਆਬਕਾਰੀ ਐਕਟ ਦੇ ਮੁਕੱਦਮੇ ਵਿੱਚ ਭਗੌੜਾ ਮੁਲਜਿਮ ਕੀਤਾ ਕਾਬੂ


ਮਾਨਸਾ, 22 ਜੂਨ ਗੁਰਜੰਟ ਸਿੰੰਘ ਬਾਜੇਵਾਲੀਆਂ

ਸ੍ਰੀ ਗੌਰਵ ਤੂੂਰਾ, ਆਈ,ਪੀ,ਐਸ, ਸੀਨੀਅਰ ਕਪਤਾਨ ਪੁਲਿਸ ਮਾਨਸਾ ਜੀ ਵੱਲੋ ਪ੍ਰੇੈਸ ਨੋੋਟ ਜਾਰੀ ਕਰਦੇ ਹੋੋਏ ਦੱਸਿਆ ਗਿਆ ਕਿ ਮਾਨਸਾ ਪੁਲਿਸ ਵੱਲੋਂ ਪੀ,ਓਜ, (ਮੁਜਰਮ^ਇਸਤਿਹਾਰੀਆ) ਨੂੰ ਗ੍ਰਿਫਤਾਰ ਕਰਨ ਲਈ ਵਿਸੇਸ਼ ਮੁਹਿੰਮ ਚਲਾਈ ਹੋੋਈ ਹੈ। ਇਸੇ ਮੁਹਿੰਮ ਦੀ ਲੜੀ ਵਿੱਚ ਮਾਨਸਾ ਪੁਲਿਸ ਵੱਲੋਂ ਹੇਠ ਲਿਖੇ ਪੀ,ਓ, ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾਂ ਹਾਸਲ ਕੀਤੀ ਗਈ ਹੈ। 

ਮੁਜਰਮ ਇਸ਼ਤਿਹਾਰੀ (ਭਗੌੜਾ) ਨਰੇਸ਼ ਕੁਮਾਰ ਪੁੱਤਰ ਮੁਕੇਸ਼ ਕੁਮਾਰ ਵਾਸੀ ਮਾਨਸਾ ਜਿਸਦੇ ਵਿਰੁੱਧ ਮੁਕੱਦਮਾ ਨੰਬਰ 92 ਮਿਤੀ 07^07^2019 ਅ/ਧ 61/1/14 ਆਬਕਾਰੀ ਐਕਟ ਥਾਣਾ ਝੁਨੀਰ ਦਰਜ਼ ਰਜਿਸਟਰ ਹੋਇਆ ਸੀ, ਪਰ ਇਹ ਮੁਲਜਿਮ ਅਦਾਲਤ ਵਿੱਚੋਂ ਤਾਰੀਖ ਪੇਸ਼ੀ ਤੋਂ ਗੈਰਹਾਜ਼ਰ ਹੋਣ ਕਰਕੇ ਮਾਨਯੋੋਗ ਅਦਾਲਤ ਜੇ,ਐਮ,ਆਈ,ਸੀ, ਸਰਦੂਲਗੜ ਜੀ ਵੱਲੋਂ ਇਸਨੂੰ ਮਿਤੀ 19^05^2022 ਤੋੋਂ ਅ/ਧ 299 ਜਾਬਤਾ ਫੌੌਜਦਾਰੀ ਤਹਿਤ ਭਗੌੜਾ ਕਰਾਰ ਦਿੱਤਾ ਗਿਆ ਸੀ। ਪੀ,ਓ, ਸਟਾਫ ਮਾਨਸਾ ਦੇ ਸ:ਥ: ਸੁਰੇਸ਼ ਕੁਮਾਰ ਸਮੇਤ ਪੁਲਿਸ ਪਾਰਟੀ ਵੱਲੋਂ ਇਸਦਾ ਟਿਕਾਣਾ ਟਰੇਸ ਕਰਕੇ ਇਸਨੂੰ ਮਿਤੀ 22 ਜੂਨ 2022 ਨੂੰ ਕਾਬੂ ਕਰਕੇ ਮਾਨਯੋਗ ਅਦਾਲਤ ਵਿੱਚ ਪੇਸ਼ ਕਰਨ ਲਈ ਮੁੱਖ ਅਫਸਰ ਥਾਣਾ ਝੁਨੀਰ ਦੇ ਹਵਾਲੇ ਕੀਤਾ ਗਿਆ ਹੈ।

Post a Comment

0 Comments