ਜ਼ਿਲਾ ਚੋਣ ਅਫਸਰ ਅਤੇ ਜ਼ਿਲਾ ਪੁਲੀਸ ਮੁਖੀ ਵੱਲੋਂ ਬੂਥਾਂ ਦਾ ਦੌਰਾ ਪ੍ਰਬੰਧਾਂ ਦਾ ਲਿਆ ਜਾਇਜ਼ਾ

 


ਬਰਨਾਲਾ,23,ਜੂਨ,/ਕਰਨਪ੍ਰੀਤ ਧੰਦਰਾਲ / ਜ਼ਿਲਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰੀਸ਼ ਨਈਅਰ ਅਤੇ ਜ਼ਿਲਾ ਪੁਲੀਸ ਮੁਖੀ ਸ੍ਰੀ ਸੰਦੀਪ ਕੁਮਾਰ ਮਲਿਕ ਵੱਲੋਂ ਅੱਜ ਉਪ ਚੋਣ ਲਈ ਹੋ ਰਹੀ ਵੋਟਿੰਗ ਦੌਰਾਨ ਵੱਖ ਵੱਖ ਪੋਲਿੰਗ ਸਟੇਸ਼ਨਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨਾਂ ਬਰਨਾਲਾ, ਭਦੌੜ, ਸਹਿਣਾ ਸਣੇ ਹੋਰ ਥਾਵਾਂ ’ਤੇ ਪੋਲਿੰਗ ਬੂਥਾਂ ਦਾ ਦੌਰਾ ਕੀਤਾ ਅਤੇ ਵੋਟਰਾਂ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ। ਸ੍ਰੀ ਨਈਅਰ ਨੇ ਦੱਸਿਆ ਕਿ ਵੋਟਾਂ ਦਾ ਅਮਲ ਅਮਨ-ਅਮਾਨ ਨਾਲ ਜਾਰੀ ਹੈ। ਇਸ ਮੌਕੇ ਐਸਐਸਪੀ ਸ੍ਰੀ ਮਲਿਕ ਨੇ ਦੱਸਿਆ ਕਿ ਚੋਣ ਅਮਲ ਨੂੰ ਸ਼ਾਂਤੀਪੂਰਵਕ ਸਿਰੇ ਚੜਾਉਣ ਲਈ ਸੈਂਟਰਲ ਆਰਮਡ ਫੋਸਰ, ਸਟੇਟ ਆਰਮਡ ਫੋਰਸ ਦੀਆਂ ਕੰਪਨੀਆਂ ਤੋਂ ਇਲਾਵਾ ਸਥਾਨਕ ਪੁਲੀਸ ਤਾਇਨਾਤ ਹੈ।  

                   ਮਾਸਕ, ਸੈਨੇਟਾਈਜ਼ਰ ਤੇ ਮੋਬਾਈਲ ਜਮਾਂ ਕਰਾਉਣ ਦੇ ਪ੍ਰਬੰਧ-ਸਹਾਇਕ ਰਿਟਰਨਿੰਗ ਅਫਸਰ ਬਰਨਾਲਾ ਕਮ ਐਸਡੀਐਮ ਸ. ਗੋਪਾਲ ਸਿੰਘ ਨੇ ਦੱਸਿਆ ਕਿ ਕਰੋਨਾ ਤੋਂ ਇਹਤਿਆਤ ਦੇ ਮੱਦੇਨਜ਼ਰ ਜਿੱਥੇ ਵੱਖ ਵੱਖ ਪੋਲਿੰਗ ਬੂਥਾਂ ’ਤੇ ਮਾਸਕ ਵੰਡੇ ਗਏ ਅਤੇ ਸੈਨੇਟਾਈਜ਼ਰ ਦਾ ਪ੍ਰਬੰਧ ਕੀਤਾ ਗਿਆ, ਉਥੇ ਵੱਡੀ ਗਿਣਤੀ ਪੋਲਿੰਗ ਸਟੇਸ਼ਨਾਂ ’ਤੇ ਮੋਬਾਈਲ ਫੋਨ ਜਮਾਂ ਕਰਾਉਣ ਦਾ ਪ੍ਰਬੰਧ ਵੀ ਕੀਤਾ ਗਿਆ ਤਾਂ ਜੋ ਵੋਟਰਾਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ।

Post a Comment

0 Comments