ਹਰਿਆਣਾ ਮਾਰਕਾ ਸ਼ਰਾਬ ਦੀ ਸਮੱਗਲਿੰਗ ਵਿਰੁੱਧ ਵੱਡੀ ਕਾਰਵਾਈ

 2 ਮੁਕੱਦਮਿਆਂ ਵਿੱਚ 3 ਮੁਲਜਿਮ ਕਾਬੂ ਕਰਕੇ 288 ਬੋਤਲਾਂ ਸ਼ਰਾਬ ਸਮੇਤ ਕਾਰ ਬਰਾਮਦ


ਮਾਨਸਾ, 22 ਜੂਨ ਗੁਰਜੰਟ ਸਿੰਘ ਬਾਜੇਵਾਲੀਆ

ਸ੍ਰੀ ਗੌਰਵ ਤੂੂਰਾ, ਆਈ,ਪੀ,ਐਸ, ਸੀਨੀਅਰ ਕਪਤਾਨ ਪੁਲਿਸ ਮਾਨਸਾ ਜੀ ਵੱਲੋਂ ਪ੍ਰੈਸ ਨੋਟ ਜਾਰੀ ਕਰਦੇ ਹੋੋਏ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ^ਮੁਕਤ ਕਰਨ ਲਈ ਨਸ਼ਿਆ ਪ੍ਰਤੀ ਜ਼ੀਰੋ ਸਹਿਨਸ਼਼ੀਲਤਾ (ੱਕਗਰ ੳਰ;ਕਗ਼ਅਫਕ) ਦੀ ਨੀਤੀ ਅਪਨਾਈ ਗਈ ਹੈ। ਮਾਨਸਾ ਪੁਲਿਸ ਵੱਲੋਂ ਨਸ਼ਿਆਂ ਦੀ ਰੋੋਕਥਾਮ ਸਬੰਧੀ ਵਿਸੇਸ਼ ਮੁਹਿੰਮ ਚਲਾ ਕੇ ਬਰਾਮਦਗੀ ਕਰਵਾਈ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਹਰਿਆਣਾ ਮਾਰਕਾ ਸ਼ਰਾਬ ਦੀ ਸਮੱਗਲੰਿਗ ਵਿਰੁੱਧ ਵੱਡੀ ਕਾਰਵਾਈ ਕਰਦੇ ਹੋੋਏ ਐਕਸਾਈਜ ਸਟਾਫ ਮਾਨਸਾ ਦੇ ਸ:ਥ: ਦਰਸ਼ਨ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਰਾਜਵਿੰਦਰ ਸਿੰਘ ਉਰਫ ਸਾਮੂ ਪੁੱਤਰ ਰਾਜ ਸਿੰਘ ਵਾਸੀ ਬੁਢਲਾਡਾ ਅਤੇ ਕ੍ਰਿਸ਼ਨ ਸਿੰਘ ਉਰਫ ਗ੍ਰੇਟ ਪੁੱਤਰ ਦਰਸ਼ਨ ਸਿੰਘ ਵਾਸੀ ਬੀਰੋੋਕੇ ਕਲਾਂ ਨੂੰ ਹੌੌਡਾ ਸਿਟੀ ਕਾਰ ਨੰਬਰ ਡੀ,ਐਲ,4ਸੀ,ਏ,ਬੀ^7295 ਸਮੇਤ ਕਾਬੂ ਕਰਕੇ ਮੁਲਜਿਮਾਂ ਪਾਸੋੋਂ 240 ਬੋਤਲਾਂ (20 ਡੱਬੇ) ਸ਼ਰਾਬ ਠੇਕਾ ਦੇਸੀ ਮਾਰਕਾ ਸ਼ਾਹੀ (ਹਰਿਆਣਾ) ਬਰਾਮਦ ਕੀਤੀ ਗਈ, ਜਿਹਨਾਂ ਦੇ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਅਤੇ ਕਾਰ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। 

ਇਸੇ ਤਰਾ ਥਾਣਾ ਸਿਟੀ ਬੁਢਲਾਡਾ ਦੇ ਹੌੌਲਦਾਰ ਗਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋੋਂ ਗੁਰਲਾਲ ਸਿੰਘ ਉਰਫ ਲਾਲੀ ਪੁੱਤਰ ਮਲਕੀਤ ਸਿੰਘ ਵਾਸੀ ਬੁਢਲਾਡਾ ਨੂੰ ਕਾਬੂ ਕਰਕੇ 48 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਾਹੀ (ਹਰਿਆਣਾ) ਬਰਾਮਦ ਕੀਤੀ ਗਈ। ਐਸ,ਐਸ,ਪੀ, ਮਾਨਸਾ ਸ੍ਰੀ ਗੌਰਵ ਤੂੂਰਾ, ਆਈ,ਪੀ,ਐਸ, ਜੀ ਵੱਲੋਂ ਦੱਸਿਆ ਗਿਆ ਕਿ ਨਸ਼ਿਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।

Post a Comment

0 Comments