*ਮੂੰਗੀ ਦੀ ਫਸਲ ਦੀ ਖਰੀਦ ਸਬੰਧੀ ਮੰਡੀਆਂ ਵਿੱਚ ਪੁਖ਼ਤਾਂ ਪ੍ਰਬੰਧ ਯਕੀਨੀ ਬਣਾਉਣ ਅਧਿਕਾਰੀ-ਐਸ.ਡੀ.ਐਮ*

 


* ਐਸ.ਡੀ.ਐਮ. ਵੱਲੋਂ ਬਰਸਾਤੀ ਪਾਣੀ ਦੀ ਨਿਕਾਸੀ ਨੂੰ ਲੈਕੇ ਅੰਡਰ ਬ੍ਰਿਜਸਮੇਤ ਵੱਖ-ਵੱਖ ਥਾਵਾਂ ਦਾ ਕੀਤਾ ਦੌਰਾ*

ਮਾਨਸਾ, 29 ਜੂਨ : ਗੁਰਜੰਟ ਸਿੰਘ ਬਾਜੇਵਾਲੀਆ

ਕਿਸਾਨੀ ਹਿੱਤਾਂ ਨੂੰ ਮੁੱਖ ਰੱਖਦਿਆਂ ਮੂੰਗੀ ਦੀ ਫਸਲ ਦੀ ਖਰੀਦ ਦੇ ਮੱਦੇਨਜ਼ਰ ਮੰਡੀਆਂ ਵਿੱਚ ਪੁਖ਼ਤਾ ਪ੍ਰਬੰਧਾਂ ਸਬੰਧੀ ਐਸ.ਡੀ.ਐਮ. ਮਾਨਸਾ ਮੈਡਮ ਪੂਨਮ ਸਿੰਘ ਨੇ ਸਬੰਧਤ ਅਧਿਕਾਰੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਹਦਾਇਤ ਕਰਦਿਆਂ ਕਿਹਾ ਕਿ ਮੰਡੀਆਂ ਵਿੱਚ ਮੂੰਗੀ ਦੀ ਫਸਲ ਆਉਣੀ ਸ਼ੁਰੂ ਹੋ ਚੁੱਕੀ ਹੈ ਅਤੇ ਇਸ ਸਬੰਧੀ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਜਾਣ, ਤਾਂ ਜੋ ਖਰੀਦ ਮੌਕੇ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਪੇਸ਼ ਨਾ ਆਵੇ।

ਇਸ ਤੋਂ ਇਲਾਵਾ ਐਸ.ਡੀ.ਐਮ. ਵੱਲੋਂ ਕਾਰਜ ਸਾਧਕ ਅਫ਼ਸਰ ਮਾਨਸਾ, ਉਪ ਮੰਡਲ ਅਫ਼ਸਰ ਸੀਵਰੇਜ਼ ਬੋਰਡ ਅਤੇ ਹੋਰ ਸਬੰਧਤ ਅਧਿਕਾਰੀਆਂ ਨਾਲ ਅਗਾਮੀ ਮੌਨਸੂਨ ਸੀਜ਼ਨ ਦੌਰਾਨ ਪਾਣੀ ਦੀ ਨਿਕਾਸੀ ਦੇ ਢੁੱਕਵੇਂ ਪ੍ਰਬੰਧਾਂ ਨੂੰ ਲੈ ਕੇ ਵੱਖ-ਵੱਖ ਥਾਵਾਂ ਦਾ ਦੌਰਾ ਕੀਤਾ। ਉਨ੍ਹਾਂ ਕਾਰਜ ਸਾਧਕ ਅਫ਼ਸਰ ਨੂੰ ਮਾਨਸਾ ਸ਼ਹਿਰ ਦੇ ਅੰਡਰ ਬਰਿੱਜ ’ਚ ਬਰਸਾਤ ਦੇ ਪਾਣੀ ਦੀ ਨਿਕਾਸੀ ਨੂੰ ਯਕੀਨੀ ਬਣਾਉਣ ਦੇ ਆਦੇਸ਼ ਜਾਰੀ ਕੀਤੇ। ਉਨ੍ਹਾਂ ਸੀਵਰੇਜ ਅਧਿਕਾਰੀਆਂ ਨੂੰ ਸਮਾਂ ਰਹਿੰਦਿਆਂ ਸ਼ਹਿਰ ਦੀ ਸੀਵਰੇਜ਼ ਵਿਵਸਥਾ ਨੂੰ ਚੰਗੀ ਤਰ੍ਹਾਂ ਦੇਖ ਕੇ ਸਾਫ਼-ਸਫ਼ਾਈ ਕਰਵਾਉਣ ਦੀ ਹਦਾਇਤ ਕੀਤੀ, ਤਾਂ ਜੋ ਲੋਕਾਂ ਨੂੰ ਬਰਸਾਤਾਂ ਦੌਰਾਨ ਕੋਈ ਦਰਪੇਸ਼ ਸਮੱਸਿਆ ਪੇਸ਼ ਨਾ ਆਵੇ।

ਇਸ ਮੌਕੇ ਸਕੱਤਰ ਮਾਰਕਿਟ ਕਮੇਟੀ ਜੈ ਸਿੰਘ, ਜਗਤਾਰ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।

Post a Comment

0 Comments