ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਜਿਲ਼੍ਹਾ ਜੇਲ੍ਹ ਦਾ ਦੌਰਾ


 ਗੁਰਜੰਟ ਸਿੰਘ ਬਾਜੇ ਵਾਲੀਆਂ 

ਮਾਨਸਾ 27 ਜੂਨ:ਵਧੀਕ ਜ਼ਿਲ੍ਹਾ ਅਤੇ ਸੈਸ਼ਨਜ ਜੱਜ, ਮਾਨਸਾ ਮਿਸ ਮਨਜੋਤ ਕੌਰ ਵੱਲੋਂ ਜ਼ਿਲ੍ਹਾ ਜੇਲ੍ਹ ਮਾਨਸਾ ਦਾ ਦੌਰਾ ਕੀਤਾ ਗਿਆ। ਇਸ ਦੌਰੇ ਰਾਹੀਂ ਉਨ੍ਹਾਂ ਨੇ ਵੱਖ ਵੱਖ ਕੈਦੀਆਂ ਤੇ ਹਵਾਲਾਤੀਆਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਅਤੇ ਉਨ੍ਹਾਂ ਦੀਆਂ ਕਾਫੀ ਮੁਸ਼ਕਿਲਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ। ਇਸ ਦੌਰਾਨ ਉਨ੍ਹਾਂ ਔਰਤ ਕੈਦੀਆਂ ਦੇ ਬੈਰਕ ਵਿੱਚ ਪਹੁੰਚ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਜ਼ਿਲ੍ਹਾ ਜੇਲ੍ਹ ਅਧਿਕਾਰੀਆਂ ਨੂੰ ਤੁਰੰਤ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਨੇ ਜੇਲ੍ਹ ਅਧਿਕਾਰੀਆਂ ਨੂੰ ਜੇਲ੍ਹ ਵਿਚ ਸਫਾਈ ਦਾ ਵੀ ਖਾਸ ਧਿਆਨ ਰੱਖਣ ਲਈ ਕਿਹਾ। ਉਨ੍ਹਾਂ ਇਸ ਦੌਰਾਨ ਜੇਲ੍ਹ ਦੇ ਹਵਾਲਾਤੀਆਂ ਅਤੇ ਕੈਦੀਆਂ ਨੂੰ ਸੰਬੋਧਨ ਕਰਦੇ ਹੋਏ ਆਪਣੀ ਸਿਹਤ ਸਬੰਧੀ ਪੂਰੀ ਤਰ੍ਹਾਂ ਸੁਚੇਤ ਰਹਿਣ ਲਈ ਕਿਹਾ।

ਇਸ ਮੌਕੇ ਜੇਲ ਸੁਪਰਡੈਂਟ ਸ਼੍ਰੀ ਅਰਵਿੰਦਰਪਾਲ ਸਿੰਘ ਭੱਟੀ, ਅਤੇ ਕਰਨਵੀਰ ਸਿੰਘ ਸਹਾਇਕ ਸੁਪਰਡੈਂਟ ਜਿਲ੍ਹਾ ਜੇਲ ਮਾਨਸਾ ਅਤੇ ਐਡਵੋਕੇਟ ਮਿਸ ਬਲਵੀਰ ਕੌਰ ਆਦਿ ਮੌਜੂਦ ਸਨ।  

Post a Comment

0 Comments