*ਸਿਵਲ ਹਸਪਤਾਲ ਵੱਲੋਂ ਜੂਨ ਮਹੀਨਾ ਮਲੇਰੀਆ ਦਿਵਸ ਵਜੋਂ ਮਨਾਇਆ ਜਾ ਰਿਹਾ ਹੈ ਇਸੇ ਲੜੀ ਤਹਿਤ ਸਬ ਸੈਂਟਰ ਖਾਨਪੁਰ ਵਿਖੇ ਲਗਾਇਆ ਗਿਆ ਮਲੇਰੀਆ ਜਾਗਰੂਕਤਾ ਕੈਂਪ*

 


ਫਿਰੋਜਪੁਰ 30 ਜੂਨ [ਕੈਲਾਸ਼ ਸ਼ਰਮਾ]:= ਸਿਵਲ ਸਰਜਨ ਫਿਰੋਜ਼ਪੁਰ ਡਾਕਟਰ ਰਜਿੰਦਰ ਅਰੋੜਾ ਅਤੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਵਨੀਤਾ ਭੂੱਲਰ ਜੀ ਦੀ ਯੋਗ ਅਗਵਾਈ ਹੇਠ  ਜੂਨ ਮਹੀਨਾ ਮਲੇਰੀਆ ਵਜੋ ਮਨਾਇਆ ਜਾ ਰਿਹਾ ਹੈ ਇਸੇ ਲੜੀ ਤਹਿਤ  ਸਬ ਸੈਂਟਰ ਖ਼ਾਨਪੁਰ ਅਧੀਨ ਆਉਂਦੇ ਪਿੰਡ ਖ਼ਾਨਪੁਰ ਵਿਖੇ ਮਲੇਰੀਆ ਜਾਗਰੂਕਤਾ ਕੈਂਪ ਲਗਾਇਆ ਗਿਆ। ਜਿਸ ਰਮੇਸ਼ ਸੋਨੀ ਸਿਹਤ ਵਿਭਾਗ ਤੇ ਅਰਵਿੰਦਰ ਸਿੰਘ ਮਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਲੇਰੀਆ ਬੁਖਾਰ ਮਾਦਾ ਮੱਛਰ ਐਨਾਫਲੀਜ ਦੇ ਕੱਟਣ ਨਾਲ ਹੁੰਦਾ ਹੈ। ਇਸ ਦੇ ਲੱਛਣ ਜਿਵੇਂ ਕਿ ਠੰਡ ਅਤੇ ਕਾਂਬੇ ਨਾਲ ਬੁਖਾਰ ,ਤੇਜ ਬੁਖਾਰ ਅਤੇ ਸਿਰ ਦਰਦ। ਬੁਖਾਰ ਉਤਰਨ ਤੋਂ ਬਾਅਦ ਥਕਾਵਟ ਅਤੇ ਪਸੀਨਾ ਆਉਣਾ ਇਸ ਦੇ ਮੁੱਖ ਲੱਛਣ ਹਨ । ਉਨ੍ਹਾਂ ਕਿਹਾ ਕਿ ਅਜਿਹਾ ਹੋਣ ਤੇ ਨੇੜਲੇ ਸਿਹਤ ਕੇਂਦਰ ਤੇ ਪਹੁੰਚ ਕੇ ਡਾਕਟਰੀ ਸਹਾਇਤਾ ਲੈਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਮਲੇਰੀਆ ਤੋਂ ਬਚਣ ਲਈ ਘਰਾਂ ਵਿੱਚ  ਅਤੇ ਆਪਣੇ ਆਲੇ ਦੁਆਲੇ ਪਾਣੀ ਇਕੱਠਾ ਨਹੀਂ ਹੋਣ ਦੇਣਾ ਚਾਹੀਦਾ ਅਤੇ ਨਾਲੀਆਂ ਤੇ ਛੱਪੜਾਂ ਵਿਚ ਕਾਲੇ ਤੇਲ ਦਾ ਛਿੜਕਾਅ ਕਰਨਾ ਚਾਹੀਦਾ ਹੈ।  ਉਨ੍ਹਾਂ ਕਿਹਾ ਕਿ ਅਜਿਹੇ ਕੱਪੜੇ ਪਾਉਣੇ ਚਾਹੀਦੇ ਹਨ, ਜਿਨ੍ਹਾਂ ਨਾਲ ਪੂਰਾ ਸਰੀਰ ਢਕਿਆ ਹੋਵੇ ਤਾਂ ਜੋ ਮੱਛਰ ਨਾ ਕੱਟ ਸਕੇ। ਰਾਤ ਨੂੰ ਸੌਣ ਵੇਲੇ ਮੱਛਰਦਾਨੀ ਅਤੇ ਮੱਛਰ ਰੋਕੂ ਕਰੀਮਾਂ ਤੇ ਯੰਤਰਾਂ ਦੀ ਵਰਤੋਂ ਕਰਨੀ ਚਾਹੀਦੀ ਹੈ। ਇਸ ਮੌਕੇ Cho ਪੰਕਿਤਾ ਆਸ਼ਾ ਜੋਤੀ ਸਰਪੰਚ ਪਰਮਜੀਤ ਸਿੰਘ ਅਤੇ  ਹੱਥੋ ਹੱਥੀਂ ਕੰਮ ਕੀਤਾ ਪਿੰਡ ਵਾਸੀ ਹਾਜ਼ਰ ਸਨ

Post a Comment

0 Comments