ਨਸ਼ਿਆਂ ਵਿਰੁੱਧ ਵੱਡੀ ਕਾਰਵਾਈ ਕਰਦੇ ਹੋਏ 10 ਮੁਕੱਦਮੇ ਦਰਜ ਕਰਕੇ 10 ਮੁਲਜਿਮ ਕੀਤੇ ਕਾਬੂ

^ 2038 ਨਸ਼ੀਲੀਆਂ ਗੋੋਲੀਆਂ ਸਮੇਤ 2 ਮੋੋਟਰਸਾਈਕਲ, 200 ਲੀਟਰ ਲਾਹਣ, 

31 ਬੋਤਲਾਂ ਸ਼ਰਾਬ, 3 ਨਸ਼ੀਲੀਆਂ ਸੀਸ਼ੀਆਂ ਅਤੇ 1 ਚਾਲੂ ਭੱਠੀ ਕੀਤੀ ਗਈ ਬਰਾਮਦ


ਮਾਨਸਾ, 10 ਜੁਲਾਈ ਗੂਰਜੰਟ ਸਿੰਘ ਬਾਜੇਵਾਲੀਆ

 ਗੌਰਵ ਤੂਰਾ ਐਸ,ਪੀ,ਐਸ, ਸੀਨੀਅਰ ਕਪਤਾਨ ਪੁਲਿਸ ਮਾਨਸਾ ਜੀ ਵੱਲੋਂ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ^ਮੁਕਤ ਕਰਨ ਲਈ ਨਸ਼ਿਆ ਪ੍ਰਤੀ ਜ਼ੀਰੋ ਸਹਿਨਸ਼਼ੀਲਤਾ (ੱਕਗਰ ੳਰ;ਕਗ਼ਅਫਕ) ਦੀ ਨੀਤੀ ਅਪਨਾਈ ਗਈ ਹੈ। ਮਾਨਸਾ ਪੁਲਿਸ ਵੱਲੋਂ ਵਿਸੇਸ਼ ਮੁਹਿੰਮ ਆਰੰਭ ਕਰਕੇ ਰੋਜਾਨਾਂ ਹੀ ਗਸ਼ਤਾ, ਨਾਕਾਬੰਦੀਆ ਅਤੇ ਸਰਚ ਅਪਰੇਸ਼ਨ ਚਲਾ ਕੇ ਹੌੌਟ ਸਪੌੌਟ ਥਾਵਾਂ ਦੀ ਸਰਚ ਕਰਵਾਈ ਜਾ ਰਹੀ ਹੈ। ਨਸ਼ਿਆਂ ਦਾ ਧੰਦਾ ਕਰਨ ਵਾਲਿਆਂ ਨੂੰ ਕਾਬੂ ਕਰਕੇ ਬਰਾਮਦਗੀ ਕਰਵਾ ਕੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਵੱਡੀ ਕਾਰਵਾਈ ਕਰਦੇ ਹੋਏ ਥਾਣਾ ਸਿਟੀ ਬੁਢਲਾਡਾ ਦੇ ਸ:ਥ: ਮੇਲਾ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਜੋਧਾ ਸਿੰਘ ਪੁੱਤਰ ਜੈਲਾ ਸਿੰਘ ਵਾਸੀ ਜੇਠੂਕੇ (ਬਠਿੰਡਾ) ਨੂੰ ਕਾਬੂ ਕਰਕੇ ਉਸ ਪਾਸੋਂ 700 ਨਸ਼ੀਲੀਆਂ ਗੋਲੀਆਂ ਮਾਰਕਾ ਟਰਾਮਾਡੋਲ ਦੀ ਬਰਾਮਦਗੀ ਕੀਤੀ ਗਈ ਹੈ। ਥਾਣਾ ਸਦਰ ਬੁਢਲਾਡਾ ਦੇ ਸ:ਥ: ਤੇਜਾ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਅੰਮ੍ਰਿਤਪਾਲ ਸਿੰਘ ਉਰਫ ਤੋਤੀ ਪੁੱਤਰ ਮੇਲਾ ਸਿੰਘ ਵਾਸੀ ਲੱਲੂਆਣਾ ਨੂੰ ਕਾਬੂ ਕਰਕੇ ਉਸ ਪਾਸੋਂ 530 ਨਸ਼ੀਲੀਆਂ ਗੋਲੀਆਂ ਮਾਰਕਾ ਅਲਪ੍ਰਾਜੋਲਮ ਦੀ ਬਰਾਮਦਗੀ ਕੀਤੀ ਗਈ ਹੈ। ਥਾਣਾ ਸਰਦੂਲਗੜ ਦੇ ਤਫਤੀਸੀ ਅਫਸਰ ਐਸ,ਆਈ,ਗਗਨਦੀਪ ਕੌਰ ਸਮੇਤ ਪੁਲਿਸ ਪਾਰਟੀ ਵੱਲੋਂ ਸੁਖਦੇਵ ਕੁਮਾਰ ਪੁੱਤਰ ਬਨਾਰਸੀ ਦਾਸ ਵਾਸੀ ਸੰਘਾ ਨੂੰ ਮੋਟਰਸਾਈਕਲ ਹੀਰੋ ਐਚ,ਐਫ,ਡੀਲਕਸ ਨੰਬਰੀ ਐਚ,ਆਰ,24ਏਸੀ^5726 ਸਮੇਤ ਕਾਬੂ ਕਰਕੇ ਉਸ ਪਾਸੋਂ 400 ਨਸ਼ੀਲੀਆਂ ਗੋਲੀਆਂ ਮਾਰਕਾ ਅਲਪ੍ਰਾਜੋਲਮ ਦੀ ਬਰਾਮਦਗੀ ਕੀਤੀ ਗਈ ਹੈ। ਥਾਣਾ ਬਰੇਟਾ ਦੇ ਐਸ,ਆਈ,ਕਸ਼ਮੀਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਹਰਬਿਲਾਸ ਸਿੰਘ ਪੁੱਤਰ ਹਜੂਰਾ ਸਿੰਘ ਵਾਸੀ ਕੁਲਾਣਾ ਨੂੰ ਕਾਬੂ ਕਰਕੇ ਉਸ ਪਾਸੋਂ 280 ਨਸ਼ੀਲੀਆਂ ਗੋਲੀਆਂ ਮਾਰਕਾ ਅਲਪ੍ਰਾਸੇਫ ਦੀ ਬਰਾਮਦਗੀ ਕੀਤੀ ਗਈ ਹੈ। ਥਾਣਾ ਬਰੇਟਾ ਦੇ ਸ:ਥ: ਰਾਜਪਾਲ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਨਤੀਸ਼ ਕੁਮਾਰ ਪੁੱਤਰ ਬਿੱਲੂ ਰਾਮ ਵਾਸੀ ਬਰੇਟਾ ਨੂੰ ਕਾਬੂ ਕਰਕੇ ਉਸ ਪਾਸੋਂ 98 ਨਸ਼ੀਲੀਆਂ ਗੋਲੀਆਂ ਮਾਰਕਾ ਅਲਪ੍ਰਾਜੋਲਮ ਦੀ ਬਰਾਮਦਗੀ ਕੀਤੀ ਗਈ ਹੈ। ਥਾਣਾ ਜੋਗਾ ਦੇ ਸ:ਥ: ਸੇਵਕ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਰਣਜੀਤ ਸਿੰਘ ਪੁੱਤਰ ਹਰਦਿਆਲ ਸਿੰਘ ਵਾਸੀ ਜੋਗਾ ਨੂੰ ਮੋਟਰਸਾਈਕਲ ਬਜਾਜ ਸੀਟੀH100 ਨੰਬਰੀ ਪੀਬੀ,31ਯੂ^2821 ਸਮੇਤ ਕਾਬੂ ਕਰਕੇ ਉਸ ਪਾਸੋਂ 30 ਨਸ਼ੀਲੀਆਂ ਗੋੋਲੀਆਂ ਅਤੇ 3 ਨਸ਼ੀਲੀਆਂ ਸੀਸ਼ੀਆਂ ਦੀ ਬਰਾਮਦਗੀ ਕੀਤੀ ਗਈ ਹੈ।

ਇਸੇ ਤਰਾ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋੋਏ ਥਾਣਾ ਬੋਹਾ ਦੀ ਪੁਲਿਸ ਪਾਰਟੀ ਵੱਲੋੋਂ ਬਲਜਿੰਦਰ ਸਿੰਘ ਉਰਫ ਬੱਬੀ ਪੁੱਤਰ ਸਤਨਾਮ ਸਿੰਘ ਵਾਸੀ ਸੇਰਖਾਂ ਵਾਲਾ ਨੂੰ ਕਾਬੂ ਕਰਕੇ ਉਸ ਪਾਸੋੋ 150 ਲੀਟਰ ਲਾਹਣ ਬਰਾਮਦ ਕੀਤੀ ਗਈ। ਥਾਣਾ ਸਰਦੂਲਗੜ ਦੇ ਹੌੌਲਦਾਰ ਸੁਖਚੈਨ ਸਿੰਘ ਸਮੇਤ ਪੁਲਿਸ ਪਾਰਟੀ ਵੱਲੋੋਂ ਬਲਵਿੰਦਰ ਸਿੰਘ ਪੁੱਤਰ  ਰੁਲੀਆ ਸਿੰਘ ਵਾਸੀ ਆਹਲੂਪੁਰ ਨੂੰ ਕਾਬੂ ਕਰਕੇ ਉਸ ਪਾਸੋੋ 1 ਚਾਲੂ ਭੱਠੀ, 50 ਲੀਟਰ ਲਾਹਣ ਅਤੇ 10 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀ ਗਈ। ਥਾਣਾ ਬਰੇਟਾ ਦੇ ਹੌੌਲਦਾਰ ਕੁਲਦੀਪ ਸਿੰਘ ਸਮੇਤ ਪੁਲਿਸ ਪਾਰਟੀ ਵੱਲੋੋਂ ਜੱਗੀ ਸਿੰਘ ਪੁੱਤਰ ਪਾਲਾ ਸਿੰਘ ਵਾਸੀ ਬਰੇਟਾ ਨੂੰ ਕਾਬੂ ਕਰਕੇ ਉਸ ਪਾਸੋੋ 11 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਹੀਰ ਸੌਫੀ (ਹਰਿਆਣਾ) ਬਰਾਮਦ ਕੀਤੀ ਗਈ। ਥਾਣਾ ਬਰੇਟਾ ਦੇ ਹੀ ਹੌੌਲਦਾਰ ਕੁਲਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋੋਂ ਗੁਰਚਰਨ ਸਿੰਘ ਪੁੱਤਰ ਗੰਢੂ ਰਾਮ ਵਾਸੀ ਢੰਡੋੋਲੀ (ਹਰਿਆਣਾ) ਨੂੰ ਕਾਬੂ ਕਰਕੇ ਉਸ ਪਾਸੋੋ 10 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਹੀਰ ਸੌਫੀ (ਹਰਿਆਣਾ) ਬਰਾਮਦ ਕੀਤੀ ਗਈ ਹੈ।  

ਐਸ,ਐਸ,ਪੀ, ਮਾਨਸਾ  ਗੌਰਵ ਤੂੂਰਾ, ਆਈ,ਪੀ,ਐਸ ,ਵੱਲੋਂ ਦੱਸਿਆ ਗਿਆ ਕਿ ਐਨ,ਡੀ,ਪੀ,ਐਸ, ਐਕਟ ਦੇ ਉਕਤ ਮੁਕੱਦਮਿਆਂ ਵਿੱਚ ਗ੍ਰਿਫਤਾਰ ਮੁਲਜਿਮਾਂ ਨੂੰ ਮਾਨਯੋੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤੇ ਜਾਣਗੇ, ਜਿਹਨਾਂ ਦੇ ਬੈਕਵਾਰਡ ਅਤੇ ਫਾਰਵਾਰਡ ਲੰਿਕਾਂ ਦਾ ਪਤਾ ਲਗਾ ਕੇ ਹੋਰ ਮੁਲਜਿਮ ਨਾਮਜਦ ਕਰਕੇ ਮੁਕੱਦਮਿਆਂ ਵਿੱਚ ਅੱਗੇ ਹੋਰ ਪ੍ਰਗਤੀ ਕੀਤੀ ਜਾਵੇਗੀ। ਮਾਨਸਾ ਪੁਲਿਸ ਵੱਲੋੋਂ ਨਸ਼ਿਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।

Post a Comment

0 Comments