12 ਵੀਂ ’ਚੋਂ ਦੂਜੇ ਨੰਬਰ ’ਤੇ ਆਉਣ ਵਾਲੀ ਅਰਸ਼ਪ੍ਰੀਤ ਨੂੰ ਹਰਸਿਮਰਤ ਬਾਦਲ ਨੇ ਫੋਨ ਕਰਕੇ ਦਿੱਤੀ ਵਧਾਈ, ਆਖੀ ਇਹ ਗੱਲ


ਬੁਢਲਾਡਾ (ਦਵਿੰਦਰ ਸਿੰਘ ਕੋਹਲੀ) -
ਪੰਜਾਬ ਭਰ ’ਚੋਂ ਬਾਰ੍ਹਵੀ ਜਮਾਤ ਦੇ ਨਤੀਜੇ ’ਚੋਂ ਦੂਜਾ ਸਥਾਨ ਪ੍ਰਾਪਤ ਕਰਨ ਵਾਲੀ ਅਰਸ਼ਪ੍ਰੀਤ ਕੌਰ ਬੱਛੋਆਣਾ ਨੂੰ ਸਾਬਕਾ ਕੇਂਦਰੀ ਮੰਤਰੀ ਮੈਂਬਰ ਪਾਰਲੀਮੈਂਟ ਬੀਬਾ ਹਰਸਿਮਰਤ ਕੌਰ ਬਾਦਲ ਨੇ ਮੋਬਾਇਲ ਰਾਹੀਂ ਮੁਬਾਰਕਬਾਦ ਦਿੱਤੀ। ਹਰਸਿਮਰਤ ਬਾਦਲ ਨੇ ਅਰਸ਼ਪ੍ਰੀਤ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਤੁਸੀਂ ਭਵਿੱਖ ਵਿੱਚ ਮੈਂਬਰ ਪਾਰਲੀਮੈਂਟ ਬਣਨਾ ਚਾਹੋਗੇ ਤਾਂ ਕੁੜੀ ਨੇ ਕਿਹਾ ਕਿ ਹਾਂ ਮੈਂ ਤੁਹਾਡੇ ਵਾਂਗ ਸਮਾਜ ਦੀ ਸੇਵਾ ਕਰਨਾ ਚਾਹੁੰਦੀ ਹਾਂ।ਅਰਸ਼ਪ੍ਰੀਤ ਦਾ ਇਹ ਜਵਾਬ ਸੁਣ ਕੇ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਬਾਦਲ ਪਰਿਵਾਰ ਹਮੇਸ਼ਾ ਅਰਸ਼ਦੀਪ ਨਾਲ ਖੜ੍ਹਾ ਮਿਲੇਗਾ। ਇਸ ਦੇ ਨਾਲ-ਨਾਲ ਵਿਦਿਆਰਥਣ ਨੇ ਯੂ.ਪੀ.ਐੱਸ.ਸੀ. ਦੀ ਪ੍ਰੀਖਿਆ ਪਾਸ ਕਰਨ ਦੀ ਵੀ ਇੱਛਾ ਜ਼ਾਹਿਰ ਕੀਤੀ। ਬੀਬੀ ਬਾਦਲ ਨੇ ਕਿਹਾ ਕਿ ਤੁਸੀਂ ਮਾਪਿਆਂ ਅਤੇ ਸਕੂਲ ਦਾ ਹੀ ਨਹੀਂ ਸਗੋਂ ਪੂਰੇ ਹਲਕੇ ਦਾ ਨਾਂਅ ਰੋਸ਼ਨ ਕੀਤਾ ਹੈ। ਉਨ੍ਹਾ ਕਿਹਾ ਕਿ ਜਲਦ ਹੀ ਉਹ ਤੁਹਾਡੇ ਘਰ ਬੱਛੋਆਣਾ ਆਉਣਗੇ ਅਤੇ ਉਨ੍ਹਾਂ ਵਿਦਿਆਰਥਣ ਨੂੰ ਕਿਸੇ ਵੀ ਤਰ੍ਹਾਂ ਦੀ ਮਦਦ ਲਈ ਆਪਣਾ ਨਿੱਜੀ ਨੰਬਰ ਵੀ ਦਿੱਤਾ।

Post a Comment

0 Comments