13 ਅਗਸਤ, 2022 ਨੂੰ ਲੱਗੇਗੀ ਕੌਮੀ ਲੋਕ ਅਦਾਲਤ

ਲੋਕਾਂ  ਨੂੰ ਆਪਣੇ ਮੁਕੱਦਮਿਆਂ ਦਾ ਨਿਪਟਾਰਾ ਲੋਕ ਅਦਾਲਤਾਂ ਰਾਹੀਂ ਕਰਵਾਉਣ ਦੀ ਅਪੀਲ


ਪੰਜਾਬ ਇੰਡੀਆ ਨਿਊਜ਼ 

 ਫਰੀਦਕੋਟ 6 ਜੁਲਾਈ  ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਦੇ ਕਾਰਜਕਾਰੀ ਚੇਅਰਮੈਨ ਦੀਆਂ ਹਦਾਇਤਾਂ ਅਨੁਸਾਰ ਸ੍ਰੀਮਤੀ ਰਮੇਸ਼ ਕੁਮਾਰੀ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ, ਦੀ ਅਗਵਾਈ ਹੇਠ ਮਿਤੀ 13 ਅਗਸਤ, 2022 ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਜ਼ਿਲ੍ਹਾ ਕਚਹਿਰੀਆਂ ਫਰੀਦਕੋਟ ਵਿਖੇ ਕੀਤਾ ਜਾਵੇਗਾ।

     ਉਨ੍ਹਾਂ ਦੱਸਿਆਂ ਕਿ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਜ਼ਮੀਨ ਗ੍ਰਹਿਣ ਕਰਨ ਦੀਆਂ ਕਾਰਵਾਈਆਂ ,ਸਥਾਈ ਲੋਕ ਅਦਾਲਤ (PUS) ਵਿੱਚ ਸ਼ਿਕਾਇਤਾਂ/ਪਟੀਸ਼ਨਾਂ,ਪਰਿਵਾਰਕ ਅਦਾਲਤਾਂ ਵਿੱਚ ਪਰਿਵਾਰਕ ਮਾਮਲੇ, ਮਜ਼ਦੂਰ ਵਿਵਾਦ, ਟ੍ਰੈਫਿਕ ਚਲਾਨ,ਮਿਸ਼ਰਤ ਅਪਰਾਧ, ਬਿਜਲੀ ਐਕਟ ਤਹਿਤ ਦਰਜ ਐਫ.ਆਈ.ਆਰ, ਐਨ.ਆਈ.ਏ ਅਧੀਨ ਸ਼ਿਕਾਇਤਾਂ,ਰਿਕਵਰੀ ਸੂਟ, ਪ੍ਰੀ-ਲਿਟੀਗੇਟਿਵ ਕੇਸ, ਕੋਈ ਹੋਰ ਕਿਸਮ ਦੇ ਕੇਸਾਂ ਨੂੰ ਆਪਸੀ ਸਹਿਮਤੀ ਤੇ ਰਜ਼ਾਮੰਦੀ ਨਾਲ ਨਿਪਟਾਉਣ ਲਈ ਸੁਣਿਆ ਜਾਵੇਗਾ।ਚੇਅਰਮੈਨ ਅਤੇ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਆਮ ਜਨਤਾ ਨੂੰ ਆਪਣੇ ਮੁਕੱਦਮਿਆਂ ਦਾ ਨਿਪਟਾਰਾ ਲੋਕ ਅਦਾਲਤਾਂ  ਰਾਹੀਂ ਕਰਵਾਉਣ ਦੀ ਅਪੀਲ ਕੀਤੀ।

Post a Comment

0 Comments