ਜ਼ਿਲੇ ਅੰਦਰ 13 ਅਗਸਤ ਨੂੰ ਲਗਾਈ ਜਾਵੇਗੀ ਕੌਮੀ ਲੋਕ ਅਦਾਲਤ

ਮਾਨਸਾ, 07 ਜੁਲਾਈ : ਗੁਰਜੰਟ ਸਿੰਘ ਬਾਜੇਵਾਲੀਆ

ਲੋਕਾਂ ਨੂੰ ਸਸਤਾ ਅਤੇ ਛੇਤੀ ਨਿਆ ਦਿਵਾਉਣ, ਝਗੜਿਆਂ ਦਾ ਨਿਪਟਾਰਾ ਆਪਸੀ ਸਹਿਮਤੀ ਅਤੇ ਰਜਾਮੰਦੀ ਨਾਲ ਕਰਨ, ਲੋਕਾਂ ਦੇ ਮਨਾਂ ਵਿੱਚੋਂ ਦੁਸ਼ਮਨੀ ਨੂੰ ਜੜੋਂ ਖਤਮ ਕਰਨ ਦੇ ਉਦੇਸ਼ਾ ਨੂੰ ਲੈ ਕੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਹਮੇਸ਼ਾ ਹੀ ਲੋਕਾਂ ਦੇ ਫਾਇਦੇ ਲਈ ਤੱਤਪਰ ਰਹੀ ਹੈ। ਇਸੇ ਤਹਿਤ ਹਰ ਤੀਸਰੇ ਮਹੀਨੇ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਪੰਜਾਬ ਅਤੇ ਹਰਿਆਣਾ ਵਿਚ ਕੀਤਾ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮਾਨਸਾ ਮੈਡਮ ਸ਼ਿਲਪਾ ਵਰਮਾ ਨੇ ਦੱਸਿਆ ਕਿ ਜ਼ਿਲਾ ਮਾਨਸਾ ਵਿਚ 13 ਅਗਸਤ 2022  ਨੂੰ ਨੈਸ਼ਨਲ ਲੋਕ ਅਦਾਲਤ ਲਗਾਈ ਜਾਵੇਗੀ ਜਿਸਨੂੰ ਸਫਲ ਕਰਨ ਲਈ ਜ਼ਿਲਾ ਅਤੇ ਸੈਸ਼ਨ ਜੱਜ ਸ਼੍ਰੀਮਤੀ ਨਵਜੋਤ ਕੌਰ ਵੱਲੋਂ ਲਗਾਤਾਰ ਕੋਸ਼ਿਸਾਂ ਕੀਤੀਆ ਜਾ ਰਹੀਆਂ ਹਨ। ਉਨਾਂ ਦੱਸਿਆ ਕਿ ਕੌਮੀ ਲੋਕ ਅਦਾਲਤ ਸਬੰਧੀ ਮਾਨਸਾ, ਬੁਢਲਾਡਾ ਅਤੇ ਸਰਦੂਲਗੜ ਦੇ ਜੱਜ ਸਾਹਿਬਾਨਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤਾਂ ਕਿ ਵੱਧ ਤੋਂ ਵੱਧ ਲੋਕਾਂ ਨੂੰ ਕੌਮੀ ਲੋਕ ਅਦਾਲਤ ਦਾ ਫਾਇਦਾ ਦਿੱਤਾ ਜਾ ਸਕੇ।

ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਮਾਨਸਾ, ਬੁਢਲਾਡਾ ਅਤੇ ਸਰਦੂਲਗੜ ਦੇ ਪੈਨਲ ਐਡਵੋਕਟਾਂ, ਬੈਂਕ ਅਧਿਕਾਰੀਆਂ, ਬੀਮਾ ਕੰਪਨੀਆਂ, ਜ਼ਿਲੇ ਦੇ ਡੀ.ਸੀ., ਐਸ.ਐਸ.ਪੀ., ਥਾਣਿਆਂ ਦੇ ਮੁਖੀਆਂ,  ਸਰਪੰਚ ਸਾਹਿਬਾਨਾਂ, ਐਮ.ਸੀਜ਼, ਬਾਰ ਐਸੋਸ਼ੀਏਸ਼ਨ ਮਾਨਸਾ, ਬੁਢਲਾਡਾ ਅਤੇ ਸਰਦੂਲਗੜ ਦੇ ਅਹੁਦੇਦਾਰਾਂ, ਸੀਨੀਅਰ ਸੀਟੀਜਨਾਂ ਤੋਂ ਇਲਾਵਾ ਸਮਾਜ ਦੇ ਹਰੇਕ ਵਰਗ ਦੇ ਨੁਮਾਇੰਦੀਆਂ ਨਾਲ ਲਗਾਤਾਰ ਮੀਟਿੰਗਾਂ ਦਾ ਦੌਰ ਜਾਰੀ ਹੈ। ਉਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵੱਧ ਤੋਂ ਵੱਧ ਕੇਸ ਕੌਮੀ ਲੋਕ ਅਦਾਲਤ ਵਿਚ ਲਗਾਉਣ, ਜਿਸ ਨਾਲ ਵੱਧ ਤੋਂ ਵੱਧ ਲੋਕਾਂ ਨੂੰ ਫਾਇਦਾ ਹੋ ਸਕੇ।

ਇਸ ਲੋਕ ਅਦਾਲਤ ਵਿਚ ਦਿਵਾਨੀ ਮਾਮਲੇ, ਕਰਿਮੀਨਲ ਕੰਪਾਊਂਡੇਬਲ, ਚੈੱਕਾਂ ਦੇ ਕੇਸ, ਬੈਂਕ, ਬਿਜਲੀ, ਪਾਣੀ, ਟੈਲੀਫੋਨ ਅਤੇ ਵਿਆਹ ਨਾਲ ਸਬੰਧਿਤ ਮਾਮਲਿਆਂ ਦਾ ਨਿਪਟਾਰਾ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਇਸ ਲੋਕ ਅਦਾਲਤ ਵਿੱਚ ਆਪਣਾ ਕੇਸ ਲਗਾਉਣ ਲਈ ਇੱਕ ਦਰਖਾਸਤ ਦੇ ਕੇ ਹੀ ਲੋਕ ਅਦਾਲਤ ਵਿੱਚ ਆਪਣਾ ਕੇਸ ਲਗਾ ਸਕਦੇ ਹਨ।

Post a Comment

0 Comments