2 ਦਿਨਾਂ *ਚ ਨਸ਼ਿਆਂ ਵਿਰੁੱਧ 8 ਮੁਕੱਦਮੇ ਦਰਜ ਕਰਕੇ 7 ਮੁਲਜਿਮ ਕੀਤੇ ਕਾਬੂ

460 ਲੀਟਰ ਲਾਹਣ, 150 ਨਸ਼ੀਲੀਆਂ ਗੋੋਲੀਆਂ, 62 ਬੋਤਲਾਂ ਸ਼ਰਾਬ ਅਤੇ 1 ਚਾਲੂ ਭੱਠੀ ਕੀਤੀ ਬਰਾਮਦ


ਮਾਨਸਾ, 05 ਗੁਰਜੰਟ ਸਿੰਘ ਬਾਜੇਵਾਲੀਆ 

ਸ੍ਰੀ ਗੌਰਵ ਤੂੂਰਾ,ਆਈ,ਪੀ,ਐਸ,ਸੀਨੀਅਰ ਕਪਤਾਨ ਪੁਲਿਸ ਮਾਨਸਾ ਜੀ ਵੱਲੋਂ ਪ੍ਰੈਸ ਨੋਟ ਜਾਰੀ ਕਰਦੇ ਹੋੋਏ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ^ਮੁਕਤ ਕਰਨ ਲਈ ਨਸ਼ਿਆ ਪ੍ਰਤੀ ਜ਼ੀਰੋ ਸਹਿਨਸ਼਼ੀਲਤਾ (ੱਕਗਰ ੳਰ;ਕਗ਼ਅਫਕ) ਦੀ ਨੀਤੀ ਅਪਨਾਈ ਗਈ ਹੈ। ਮਾਨਸਾ ਪੁਲਿਸ ਵੱਲੋਂ ਵਿਸੇਸ਼ ਮੁਹਿੰਮ ਆਰੰਭ ਕਰਕੇ ਰੋਜਾਨਾਂ ਹੀ ਗਸ਼ਤਾ, ਨਾਕਾਬੰਦੀਆ ਅਤੇ ਸਰਚ ਅਪਰੇਸ਼ਨ ਚਲਾ ਕੇ ਹੌੌਟ ਸਪੌੌਟ ਥਾਵਾਂ ਦੀ ਸਰਚ ਕਰਵਾ ਕੇ ਨਸ਼ਿਆਂ ਦਾ ਧੰਦਾ ਕਰਨ ਵਾਲਿਆਂ ਨੂੰ ਕਾਬੂ ਕਰਕੇ ਬਰਾਮਦਗੀ ਕਰਵਾ ਕੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਐਨ,ਡੀ,ਪੀ,ਐਸ, ਐਕਟ ਤਹਿਤ ਕਾਰਵਾਈ ਕਰਦੇ ਹੋੋਏ ਥਾਣਾ ਸਰਦੂਲਗੜ ਦੀ ਪੁਲਿਸ ਪਾਰਟੀ ਵੱਲੋਂ ਸੁਨੀਲ ਕੁਮਾਰ ਪੁੱਤਰ ਮੋੋਹਨ ਲਾਲ ਵਾਸੀ ਆਹਲੂਪੁਰ ਨੂੰ ਕਾਬੂ ਕਰਕੇ ਉਸ ਪਾਸੋਂ 150 ਨਸ਼ੀਲੀਆਂ ਗੋਲੀਆਂ ਮਾਰਕਾ ਐਲਪ੍ਰਾਜੋਲਮ ਦੀ ਬਰਾਮਦਗੀ ਕੀਤੀ ਗਈ। ਗ੍ਰਿਫਤਾਰ ਮੁਲਜਿਮ ਨੂੰ ਮਾਨਯੋੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ, ਜਿਸਦੇ ਬੈਕਵਾਰਡ/ਫਾਰਵਾਰਡ ਲੰਿਕਾਂ ਦਾ ਪਤਾ ਲਗਾ ਕੇ ਹੋੋਰ ਮੁਲਜਿਮ ਨਾਮਜਦ ਕਰਕੇ ਮੁਕੱਦਮੇ ਵਿੱਚ ਅੱਗੇ ਹੋੋਰ ਪ੍ਰਗਤੀ ਕੀਤੀ ਜਾਵੇਗੀ।

ਇਸੇ ਤਰਾ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋੋਏ ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਪਾਰਟੀ ਵੱਲੋੋਂ ਗਗਨਦੀਪ ਸਿੰਘ ਪੁੱਤਰ ਬਖਸੀਸ਼ ਸਿੰਘ ਵਾਸੀ ਕੁਲਾਣਾ ਪਾਸੋੋ 200 ਲੀਟਰ ਲਾਹਣ ਬਰਾਮਦ ਕੀਤੀ ਗਈ, ਮੁਲਜਿਮ ਦੀ ਗ੍ਰਿਫਤਾਰੀ ਬਾਕੀ ਹੈ, ਜਿਸਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਥਾਣਾ ਸਦਰ ਬੁਢਲਾਡਾ ਦੇ ਸ:ਥ: ਨਾਜਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋੋਂ ਸਤਨਾਮ ਸਿੰਘ ਪੁੱਤਰ ਭੁਪਿੰਦਰ ਸਿੰਘ ਵਾਸੀ ਕਣਕਵਾਲ ਚਹਿਲਾਂ ਨੂੰ ਕਾਬੂ ਕਰਕੇ ਉਸ ਪਾਸੋੋ 150 ਲੀਟਰ ਲਾਹਣ ਬਰਾਮਦ ਕੀਤੀ ਗਈ। ਥਾਣਾ ਸਰਦੂਲਗੜ ਦੇ ਹੌੌਲਦਾਰ ਗੁਰਜੀਤ ਸਿੰਘ ਸਮੇਤ ਪੁਲਿਸ ਪਾਰਟੀ ਵੱਲੋੋਂ ਸੋਨਾ ਸਿੰਘ ਉਰਫ ਸੋੋਨੂ ਪੁੱਤਰ ਗੁਰਦੀਪ ਸਿੰਘ ਵਾਸੀ ਆਹਲੂਪੁਰ ਨੂੰ ਕਾਬੂ ਕਰਕੇ ਉਸ ਪਾਸੋੋ 50 ਲੀਟਰ ਲਾਹਣ ਅਤੇ 24 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀ ਗਈ। ਥਾਣਾ ਭੀਖੀ ਦੀ ਪੁਲਿਸ ਪਾਰਟੀ ਵੱਲੋੋਂ ਰਾਜਵੀਰ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਬੋੋੜਾਵਾਲ ਨੂੰ ਕਾਬੂ ਕਰਕੇ ਉਸ ਪਾਸੋੋ 1 ਚਾਲੂ ਭੱਠੀ, 30 ਲੀਟਰ ਲਾਹਣ ਅਤੇ 1 ਬੋਤਲ ਸ਼ਰਾਬ ਨਜਾਇਜ ਬਰਾਮਦ ਕੀਤੀ ਗਈ। ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਪਾਰਟੀ ਵੱਲੋੋਂ ਗੁਰਵਿੰਦਰ ਸਿੰਘ ਪੁੱਤਰ ਮਨਪ੍ਰੀਤ ਸਿੰਘ ਵਾਸੀ ਬੁਢਲਾਡਾ ਨੂੰ ਕਾਬੂ ਕਰਕੇ ਉਸ ਪਾਸੋੋ 30 ਲੀਟਰ ਲਾਹਣ ਬਰਾਮਦ ਕੀਤੀ ਗਈ। ਥਾਣਾ ਸਰਦੂਲਗੜ ਦੀ ਪੁਲਿਸ ਪਾਰਟੀ ਵੱਲੋਂ ਕੁਲਵੰਤ ਸਿੰਘ ਉਰਫ ਕੱਕੀ ਪੁੱਤਰ ਪ੍ਰੀਤਮ ਸਿੰਘ ਵਾਸੀ ਆਹਲੂਪੁਰ ਨੂੰ ਕਾਬੂ ਕਰਕੇ ਉਸ ਪਾਸੋੋਂ 26 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀ ਗਈ। ਥਾਣਾ ਬਰੇਟਾ ਦੇ ਹੌਲਦਾਰ ਕੁਲਦੀਪ ਸਿੰਘ ਸਮੇਤ ਪੁਲਿਸ ਪਾਰਟੀ ਵੱਲੋੋਂ ਰੂਪ ਸਿੰਘ ਪੁੱਤਰ ਹਾਕਮ ਸਿੰਘ ਵਾਸੀ ਧਰਮਪੁਰਾ ਨੂੰ ਕਾਬੂ ਕਰਕੇ ਉਸ ਪਾਸੋੋ 11 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਾਹੀ (ਹਰਿਆਣਾ) ਬਰਾਮਦ ਕੀਤੀ ਗਈ। ਐਸ,ਐਸ,ਪੀ,ਮਾਨਸਾ ਸ੍ਰੀ ਗੌਰਵ ਤੂੂਰਾ, ਆਈ,ਪੀ,ਐਸ ਜੀ ਵੱਲੋਂ ਦੱਸਿਆ ਗਿਆ ਕਿ ਨਸ਼ਿਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।

Post a Comment

0 Comments