ਡੀਟੀਐੱਫ਼ ਵੱਲੋਂ ਮੁਲਾਜ਼ਮ-ਵਿਰੋਧੀ 'ਆਪ' ਸਰਕਾਰ ਖਿਲਾਫ਼ ਰੋਸ ਰੈਲੀ 25 ਜੁਲਾਈ ਨੂੰ ਮੋਗਾ ਵਿਖੇ*

 ਡੀਟੀਐੱਫ਼ ਵੱਲੋਂ ਮੁਲਾਜ਼ਮ-ਵਿਰੋਧੀ 'ਆਪ' ਸਰਕਾਰ ਖਿਲਾਫ਼ ਰੋਸ ਰੈਲੀ 25 ਜੁਲਾਈ ਨੂੰ ਮੋਗਾ ਵਿਖੇ


ਮੋਗਾ: 23 ਜੁਲਾਈ ( ਕੈਪਟਨ ਸੁਭਾਸ਼ ਚੰਦਰ ਸ਼ਰਮਾ):
= ਸੂਬਾ ਕਮੇਟੀ ਡੈਮੋਕਰੈਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੱਦੇ 'ਤੇ ਮੁਲਾਜ਼ਮ ਵਿਰੋਧੀ ਆਪ ਸਰਕਾਰ ਖਿਲਾਫ਼ ਜਿਲਾ ਪੱਧਰੀ ਧਰਨੇ ਦਿੱਤੇ ਜਾ ਰਹੇ ਹਨ। ਇਸ  ਲੜੀ ਤਹਿਤ ਡੀਟੀਐੱਫ਼ ਮੋਗਾ ਵੱਲੋਂ 21 ਜੁਲਾਈ ਨੂੰ ਰੋਸ ਰੈਲੀ ਕੀਤੀ ਜਾਣੀ ਸੀ ਪਰ ਮੌਸਮ ਦੀ ਖਰਾਬੀ ਕਾਰਨ ਇਹ ਰੈਲੀ ਮੁਲਤਵੀ ਕਰਕੇ 25 ਜੁਲਾਈ ਨੂੰ ਕੀਤੀ ਜਾਵੇਗੀ। ਇਸ ਬਾਰੇ ਜਾਣਕਾਰੀ ਦਿੰਦਿਆਂ ਅਮਨਦੀਪ ਸਿੰਘ ਮਟਵਾਣੀ ਜ਼ਿਲ੍ਹਾ ਪ੍ਰਧਾਨ ਤੇ ਜ਼ਿਲ੍ਹਾ ਸਕੱਤਰ ਜਗਵੀਰਨ ਕੌਰ ਨੇ ਦੱਸਿਆ ਕਿ ਕੱਚੇ ਅਧਿਆਪਕਾਂ ਨੂੰ ਪੱਕੇ ਨਾ ਕਰਨ, ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਮਰਜ ਨਾ ਕਰਨ, ਪੁਰਾਣੀ ਪੈਨਸ਼ਨ ਬਹਾਲ ਨਾ ਕਰਨ, ਪੰਜਾਬ ਸਰਕਾਰ ਦੇ ਛੇਵੇਂ ਪੇਅ ਕਮਿਸ਼ਨ ਦੀ ਸੋਧੀ ਹੋਈ ਰਿਪੋਰਟ ਲਾਗੂ ਨਾ ਕਰਨ, ਬੰਦ ਕੀਤੇ ਸਾਰੇ ਵਿੱਤੀ ਭੱਤੇ ਬਹਾਲ ਨਾ ਕਰਨ ਅਤੇ ਏ.ਸੀ.ਪੀ. ਸਕੀਮ ਬਹਾਲ ਨਾ ਕਰਨ ਕਰਕੇ ਡੀਟੀਐੱਫ਼ ਪੰਜਾਬ ਨੇ ਪੰਜਾਬ ਸਰਕਾਰ ਖਿਲਾਫ਼ ਸੰਘਰਸ਼ ਵਿੱਢਣ ਦਾ ਫੈਸਲਾ ਲਿਆ ਹੈ। ਬਦਲੀਆਂ ਸੰਬੰਧੀ ਬੇਲੋੜੀਆਂ ਸ਼ਰਤਾਂ ਜਿਵੇਂ ਸਟੇਅ ਦੀ ਸ਼ਰਤ ਹਟਾਉਣ ਲਈ, 15-1-15 ਦਾ ਨੋਟੀਫਿਕੇਸ਼ਨ ਰੱਦ ਕਰਵਾਉਣ, ਉਪਰੋਕਤ ਦਰਜ ਮੰਗਾਂ ਸਮੇਤ ਜਥੇਬੰਦੀ ਦੇ ਡਿਮਾਂਡ ਚਾਰਟਰ ਵਿੱਚ ਦਰਜ ਮੰਗਾਂ ਨੂੰ ਮਨਵਾਉਣ ਲਈ 25 ਜੁਲਾਈ ਨੂੰ ਜ਼ਿਲ੍ਹਾ ਹੈੱਡਕੁਆਟਰ 'ਤੇ ਮਿੰਨੀ ਸਕੱਤਰੇਤ ਮੋਗਾ ਸਾਹਮਣੇ 2:30 ਵਜੇ ਬਾਅਦ ਦੁਪਹਿਰ ਨੂੰ ਭਰਵੀਂ ਰੈਲੀ ਕੀਤੀ ਜਾਵੇਗੀ ਉਪਰੰਤ ਮੁੱਖ ਮੰਤਰੀ ਦੇ ਨਾਂਅ ਸਮਰੱਥ ਅਧਿਕਾਰੀ ਨੂੰ ਮੰਗ ਪੱਤਰ ਦਿੱਤਾ ਜਾਵੇਗਾ। ਜ਼ਿਲ੍ਹਾ ਕਮੇਟੀ ਨੇ ਸਮੂਹ ਅਧਿਆਪਕ ਵਰਗ ਨੂੰ ਆਪਣੀਆਂ ਹੱਕੀ ਮੰਗਾਂ ਮਨਵਾਉਣ ਲੲੀ ਮੁਜਾਹਰੇ ਵਿੱਚ ਪੁਰਜੋਰ ਅਪੀਲ ਕੀਤੀ। ਆਗੂਆਂ ਨੇ ਦੱਸਿਆ ਕਿ ਐਲੀਮੈਂਟਰੀ ਟੀਚਰ ਯੂਨੀਅਨ ਅਤੇ ਕੰਪਿਊਟਰ ਅਧਿਆਪਕ ਯੂਨੀਅਨ ਵੱਲੋਂ ਇਸ ਸੰਘਰਸ਼ ਨੂੰ ਪੂਰਨ ਹਮਾਇਤ ਦਿੱਤੀ ਗਈ ਹੈ। ਵਿਚਾਰੇ ਜਥੇਬੰਦਕ ਜਥੇਬੰਦਕ ਇਸ ਮੀਟਿੰਗ ਵਿੱਚ ਜ਼ਿਲ੍ਹਾ ਮੀਤ ਪ੍ਰਧਾਨ ਸੁਖਪਾਲਜੀਤ ਸਿੰਘ, ਜਿਲਾ ਵਿਤ ਸਕੱਤਰ ਗੁਰਮੀਤ ਝੋਰੜਾਂ, ਸਹਾਇਕ ਸਕੱਤਰ ਸੁਖਵਿੰਦਰ ਘੋਲੀਆ, ਜ਼ਿਲ੍ਹਾ ਕਮੇਟੀ ਮੈਂਬਰਾਨ ਸ਼੍ਰੀਮਤੀ ਮਧੂ ਬਾਲਾ, ਅਮਨਦੀਪ ਮਾਛੀਕੇ, ਸਵਰਨਦਾਸ ਧਰਮਕੋਟ, ਹਰਪਿੰਦਰ ਸਿੰਘ ਢਿੱਲੋਂ, ਜਗਦੇਵ ਮਹਿਣਾ, ਦੀਪਕ ਮਿੱਤਲ ਨੇ ਵੀ ਉੱਕਤ ਅਧਿਆਪਕਾਂ ਦੀਆਂ ਮੰਗਾਂ ਮਨਵਾਉਣ ਲੲੀ ਇਸ ਸੰਘਰਸ਼ ਨੂੰ ਹਮਾਇਤ ਦੇਣ ਦੀ ਅਪੀਲ ਕੀਤੀ ਹੈ।

Post a Comment

0 Comments