ਝਪਟ ਮਾਰ ਕੇ ਮੋਬਾਇਲ ਫੋੋਨ ਖੋਹਣ ਵਾਲੇ 2 ਮੁਲਜਿਮ ਕੀਤੇ ਕਾਬੂ

 ^ਮੁਲਜਿਮਾਂ ਵੱਲੋਂ ਖੋਹਿਆ ਗਿਆ ਮੋਬਾਇਲ ਫੋਨ ਸਮੇਤ ਵਾਰਦਾਤ ਵਿੱਚ ਵਰਤਿਆ ਮੋਟਰਸਾਈਕਲ ਕੀਤਾ ਗਿਆ ਬਰਾਮਦ


ਗੁਰਜੰਟ ਸਿੰਘ ਬਾਜੇਵਾਲੀਆ 

ਮਾਨਸਾ, 05 ਜੁਲਾਈ ਸ੍ਰੀ ਗੌਰਵ ਤੂੂਰਾ, ਆਈ,ਪੀ,ਐਸ,ਸੀਨੀਅਰ ਕਪਤਾਨ ਪੁਲਿਸ ਮਾਨਸਾ ਜੀ ਵੱਲੋੋਂ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਗਿਆ ਕਿ ਪਿਛਲੇ ਦਿਨੀ ਸ਼ਹਿਰ ਬੁਢਲਾਡਾ ਵਿਖੇ ਝਪਟ ਮਾਰ ਕੇ ਮੋਬਾਇਲ ਫੋਨ ਖੋਹਣ ਦੀ ਵਾਰਦਾਤ ਕਰਨ ਵਾਲੇ 2 ਮੁਲਜਿਮਾਂ ਨੂੰ ਮਾਨਸਾ ਪੁਲਿਸ ਵੱਲੋੋਂ 3 ਘੰਟਿਆਂ ਦੇ ਅੰਦਰ ਗ੍ਰਿਫਤਾਰ ਕਰਨ ਵਿੱਚ ਵੱਡੀ ਸਫਲਤਾਂ ਹਾਸਲ ਕੀਤੀ ਗਈ ਹੈ। ਜਿਹਨਾਂ ਪਾਸੋਂ ਖੋੋਹ ਕੀਤਾ ਮੋੋਬਾਇਲ ਫੋੋਨ ਸਮੇਤ ਵਾਰਦਾਤ ਵਿੱਚ ਵਰਤੇ ਮੋਟਰਸਾਈਕਲ ਨੂੰ ਵੀ ਬਰਾਮਦ ਕਰਕੇ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। 

ਸੀਨੀਅਰ ਕਪਤਾਨ ਪੁਲਿਸ ਮਾਨਸਾ ਜੀ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਪਾਸ ਮੁਦੱਈ ਪ੍ਰਵੀਨ ਕੁਮਾਰ ਪੁੱਤਰ ਸਾਂਝਾ ਰਾਮ ਵਾਸੀ ਬੁਢਲਾਡਾ ਨੇ ਬਿਆਨ ਲਿਖਾਇਆ ਕਿ ਮਿਤੀ 03^07^2022 ਨੂੰ ਵਕਤ ਕਰੀਬ 9-30 ਵਜੇ ਰਾਤ ਉਹ ਸੈਰ ਕਰਨ ਲਈ ਆਈ,ਟੀ,ਆਈ,ਚੌਕ ਤੋਂ ਬੱਸ ਸਟੈਂਡ ਬੁਢਲਾਡਾ ਵੱਲ ਜਾ ਰਿਹਾ ਸੀ ਅਤੇ ਆਪਣੇ ਮੋਬਾਇਲ ਫੋੋਨ ਤੇ ਗੱਲ ਕਰ ਰਿਹਾ ਸੀ ਤਾਂ ਪਿਛੋ ਮੋੋਟਰਸਾਈਕਲ ਪਰ ਸਵਾਰ 2 ਨੌਜਵਾਨਾਂ ਨੇ ਝਪਟ ਮਾਰ ਕੇ ਉਸਦਾ ਮੋੋਬਾਇਲ ਫੋਨ ਖੋਹ ਲਿਆ ਅਤੇ ਮੌਕਾ ਤੋੋਂ ਮੋਟਰਸਾਈਕਲ ਭਜਾ ਕੇ ਲੈ ਗਏ। ਮੁਦੱਈ ਵੱਲੋੋਂ ਮਿਤੀ 04^07^2022 ਨੂੰ ਥਾਣਾ ਇਤਲਾਹ ਦੇਣ ਤੇ ਉਸਦੇ ਬਿਆਨ ਪਰ ਮੁਲਜਿਮਾਂ ਵਿਰੁੱਧ ਮੁਕੱਦਮਾ ਨµਬਰ 146 ਮਿਤੀ 04^07^2022 ਅ/ਧ 379^ਬੀ ਹਿੰ:ਦੰ: ਥਾਣਾ ਸਿਟੀ ਬੁਢਲਾਡਾ ਦਰਜ ਰਜਿਸਟਰ ਕੀਤਾ ਗਿਆ।

ਐਸ,ਆਈ,ਗੁਰਲਾਲ ਸਿੰਘ ਮੁੱਖ ਅਫਸਰ ਥਾਣਾ ਸਿਟੀ ਬੁਢਲਾਡਾ ਦੀ ਨਿਗਰਾਨੀ ਹੇਠ ਤਫਤੀਸੀ ਅਫਸਰ ਸ:ਥ: ਮੇਲਾ ਸਿੰਘ ਸਮੇਤ ਪੁਲਿਸ ਪਾਰਟੀ ਵੱਲੋੋਂ ਮੁਕੱਦਮੇ ਦੀ ਤਕਨੀਕੀ ਢੰਗ ਨਾਲ ਤੁਰੰਤ ਤਫਤੀਸ ਅਮਲ ਵਿੱਚ ਲਿਆ ਕੇ 3 ਘੰਟਿਆਂ ਦੇ ਅੰਦਰ ਮੋਬਾਇਲ ਫੋਨ ਖੋਹਣ ਵਾਲੇ ਦੋੋਨਾਂ ਮੁਲਜਿਮਾਂ ਲਛਮਣ ਸਿੰਘ ਪੁੱਤਰ ਭੋੋਲਾ ਸਿੰਘ ਅਤੇ ਸੰਦੀਪ ਸਿੰਘ ਉਰਫ ਚਟਨੀ ਪੁੱਤਰ ਮਿੱਠੂ ਸਿੰਘ ਵਾਸੀਅਨ ਰਾਮਪੁਰ ਮੰਡੇਰ ਨੂੰ ਗ੍ਰਿਫਤਾਰ ਕੀਤਾ। ਜਿਹਨਾਂ ਪਾਸੋਂ ਖੋੋਹ ਕੀਤਾ ਮੋੋਬਾਇਲ ਫੋੋਨ ਸਮੇਤ ਵਾਰਦਾਤ ਵਿੱਚ ਵਰਤੇ ਮੋੋਟਰਸਾਈਕਲ ਮਾਰਕਾ ਪਲਟੀਨਾ ਨੰਬਰੀ ਐਚ,ਆਰ,59ਈ^0690 ਨੂੰ ਵੀ ਬਰਾਮਦ ਕਰਕੇ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। 

ਗ੍ਰਿਫਤਾਰ ਮੁਲਜਿਮਾਂ ਵਿਰੁੱਧ ਪਹਿਲਾਂ ਵੀ ਖੋੋਹ ਦੇ 2 ਮੁਕੱਦਮੇ ਦਰਜ਼ ਰਜਿਸਟਰ ਹਨ। ਜਿਹਨਾਂ ਨੂੰ ਮਾਨਯੋੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ। ਜਿਹਨਾਂ ਪਾਸੋੋਂ ਡੂੰਘਾਈ ਨਾਲ ਪੁੱਛਗਿੱਛ ਕਰਕੇ ਪਤਾ ਲਗਾਇਆ ਜਾਵੇਗਾ ਕਿ ਇਹਨਾਂ ਨੇ ਇਹ ਧੰਦਾ ਕਦੋੋ ਤੋਂ ਚਲਾਇਆ ਹੋੋਇਆ ਸੀ ਅਤੇ ਹੋੋਰ ਕਿੰਨੀਆਂ ਵਾਰਦਾਤਾਂ ਕੀਤੀਆ ਹਨ। ਜਿਹਨਾਂ ਦੀ ਪੁੱਛਗਿੱਛ ਉਪਰੰਤ ਅਹਿਮ ਸੁਰਾਗ ਲੱਗਣ ਦੀ ਸੰਭਾਵਨਾ ਹੈ।

Post a Comment

0 Comments