^ਮਾਨਸਾ ਪੁਲਿਸ ਨੇ ਖੋੋਹ ਦੇ ਮੁਕੱਦਮੇ ਵਿੱਚ ਮੁਲਜਿਮਾਂ ਨੂੰ 3 ਘੰਟਿਆਂ ਅੰਦਰ ਕੀਤਾ ਕਾਬੂ

 ^ਦੋੋ ਮੁਲਜਿਮਾਂ ਨੂੰ ਕਾਬੂ ਕਰਕੇ ਖੋੋਹ ਕੀਤੀ ਨਗਦੀ ਸਮੇਤ ਵਾਰਦਾਤ ਵਿੱਚ ਵਰਤਿਆ ਮੋੋਟਰਸਾਈਕਲ ਵੀ ਕੀਤਾ ਬਰਾਮਦ 


ਮਾਨਸਾ 15 ਜੁਲਾਈ ਗੁਰਜੰਟ ਸਿੰਘ ਬਾਜੇਵਾਲੀਆ

 ਗੌਰਵ ਤੂੂਰਾ  ਆਈ, ਪੀ, ਐਸ, ਸੀਨੀਅਰ ਕਪਤਾਨ ਪੁਲਿਸ ਮਾਨਸਾ ਜੀ ਵੱਲੋਂ ਪ੍ਰੈਸ ਨੋਟ ਜਾਰੀ ਕਰਦੇ ਹੋੋਏ ਦੱਸਿਆ ਗਿਆ ਕਿ ਮਿਤੀ 14^07^2022 ਨੂੰ ਥਾਣਾ ਭੀਖੀ ਦੇ ਏਰੀਆ ਵਿੱਚੋੋਂ 4 ਲੱਖ ਰੁਪਏ ਦੀ ਖੋਹ ਹੋਣ ਸਬੰਧੀ ਦਰਜ਼ ਹੋਏ ਮੁਕੱਦਮੇ ਨੂੰ ਮਾਨਸਾ ਪੁਲਿਸ ਵੱਲੋੋਂ ਤੁਰੰਤ ਕਾਰਵਾਈ ਕਰਦੇ ਹੋੋਏ ਇਤਲਾਹ ਮਿਲਣ ਤੋਂ 3 ਘੰਟਿਆ ਅੰਦਰ ਮੁਕੱਦਮਾ ਵਿੱਚ ਦੋੋਨੋੋ ਮੁਲਜਿਮਾਂ ਮਨਜੀਤ ਸਿੰਘ ਉਰਫ ਨੇਕ ਪੁੱਤਰ ਗੁਰਜੰਟ ਸਿੰਘ ਵਾਸੀ ਭੁਪਾਲ ਕਲਾ ਅਤੇ ਪ੍ਰਦੀਪ ਸਿੰਘ ਉਰਫ ਬੱਬੂ ਪੁੱਤਰ ਜਗਜੀਤ ਸਿੰਘ ਵਾਸੀ ਅਤਲਾ ਖੁਰਦ ਨੂੰ ਗ੍ਰਿਫਤਾਰ ਕਰਨ ਵਿੱਚ ਵੱਡੀ ਸਫਲਤਾਂ ਹਾਸਲ ਕੀਤੀ ਗਈ ਹੈ। ਮੁਲਜਿਮਾਂ ਪਾਸੋਂ ਖੋੋਹ ਕੀਤੀ ਨਗਦੀ ਅਤੇ ਵਾਰਦਾਤ ਵਿੱਚ ਵਰਤਿਆ ਮੋੋੋਟਰਸਾਈਕਲ ਮਾਰਕਾ ਹੀਰੋੋ ਸਪਲੈਂਡਰ ਪਲੱਸ ਬਿਨਾ ਨੰਬਰੀ ਨੂੰ ਵੀ ਬਰਾਮਦ ਕਰਵਾ ਕੇ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ।

ਸੀਨੀਅਰ ਕਪਤਾਨ ਪੁਲਿਸ ਮਾਨਸਾ ਜੀ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਮੁਦੱਈ ਗੁਲਜਾਰ ਸਿੰਘ ਪੁੱਤਰ ਜੰਗੀਰ ਸਿੰਘ ਵਾਸੀ ਸਮਾਓ ਨੇ ਮਿਤੀ 14^07^2022 ਨੂੰ ਥਾਣਾ ਭੀਖੀ ਦੀ ਪੁਲਿਸ ਪਾਸ ਬਿਆਨ ਲਿਖਾਇਆ ਕਿ ਅੱਜ ਉਹ ਸਮੇਤ ਦਰਸ਼ਨ ਸਿੰਘ ਵਾਸੀ ਭੀਖੀ ਦੇ ਐਚ,ਡੀ,ਐਫ,ਸੀ,ਬੈਂਕ ਭੀਖੀ ਵਿੱਚੋ 4 ਲੱਖ ਰੁਪਏ ਕਢਵਾ ਕੇ ਬਾਹਰ ਆਇਆ ਤਾਂ ਮੋੋਟਰਸਾਈਕਲ ਪਰ ਸਵਾਰ 2 ਨਾਮਲੂਮ ਵਿਆਕਤੀਆਂ ਨੇ ਝਪਟ ਮਾਰ ਕੇ ਉਸ ਪਾਸੋ ਪੈਸਿਆ ਵਾਲਾ ਲਿਫਾਫਾ ਖੋਹ ਲਿਆ ਤੇ ਮੌੌਕਾ ਤੋੋਂ ਭੱਜ ਗਏ। ਮੁਦੱਈ ਦੇ ਬਿਆਨ ਪਰ ਮੁਲਜਿਮਾਂ ਵਿਰੁੱਧ ਮੁਕੱਦਮਾ ਨੰਬਰ 120 ਮਿਤੀ 14^07^2022 ਅ$ਧ 379^ਬੀ, 34 ਹਿੰ:ਦੰ: ਥਾਣਾ ਭੀਖੀ ਦਰਜ਼ ਰਜਿਸਟਰ ਕੀਤਾ ਗਿਆ।

ਇੰਸਪੈਕਟਰ ਪ੍ਰਿਤਪਾਲ ਸਿੰਘ ਮੁੱਖ ਅਫਸਰ ਥਾਣਾ ਭੀਖੀ ਦੀ ਨਿਗਰਾਨੀ ਹੇਠ ਸ:ਥ: ਮੇਵਾ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਤੁਰੰਤ ਕਾਰਵਾਈ ਕਰਦੇ ਹੋਏ ਮੁਕੱਦਮਾ ਦੀ ਵਿਿਗਆਨਕ ਤਰੀਕਿਆਂ ਨਾਲ ਤਫਤੀਸ ਅਮਲ ਵਿੱਚ ਲਿਆ ਕੇ 3 ਘੰਟਿਆਂ ਵਿੱਚ ਦੋਨਾਂ ਮੁਲਜਿਮਾਂ ਮਨਜੀਤ ਸਿੰਘ ਉਰਫ ਨੇਕ ਅਤੇ ਪ੍ਰਦੀਪ ਸਿੰਘ ਉਰਫ ਬੱਬੂ ਨੂੰ ਗ੍ਰਿਫਤਾਰ ਕੀਤਾ ਗਿਆ। ਜਿਹਨਾਂ ਪਾਸੋੋਂ ਖੋੋਹ ਕੀਤੀ ਨਗਦੀ ਵਿੱਚੋ 3 ਲੱਖ 50 ਹਜਾਰ ਰੁਪਏ ਅਤੇ ਵਾਰਦਾਤ ਵਿੱਚ ਵਰਤੇ ਮੋੋੋਟਰਸਾਈਕਲ ਨੂੰ ਵੀ ਬਰਾਮਦ ਕਰਕੇ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ।

ਗ੍ਰਿਫਤਾਰ ਮੁਲਜਿਮਾਂ ਦੇ ਸਾਬਕਾ ਰਿਕਾਰਡ ਦੀ ਪੜਤਾਲ ਕੀਤੀ ਜਾ ਰਹੀ ਹੈ। ਜਿਹਨਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ। ਜਿਹਨਾਂ ਪਾਸੋੋਂ ਡੂੰਘਾਈ ਨਾਲ ਪੁੱਛਗਿੱਛ ਕਰਕੇ ਰਹਿੰਦੀ ਨਗਦੀ ਆਦਿ ਬਰਾਮਦ ਕਰਵਾਈ ਜਾਵੇਗੀ ਅਤੇ ਇਹਨਾਂ ਵੱਲੋੋਂ ਪਹਿਲਾਂ ਕੀਤੀਆ ਅਜਿਹੀਆ ਹੋਰ ਵਾਰਦਾਤਾਂ ਆਦਿ ਦਾ ਪਤਾ ਲਗਾਇਆ ਜਾਵੇਗਾ, ਜਿਹਨਾਂ ਪਾਸੋੋਂ ਅਹਿਮ ਸੁਰਾਗ ਲੱਗਣ ਦੀ ਸੰਭਾਵਨਾਂ ਹੈ।

Post a Comment

0 Comments