^ ਨਸ਼ਿਆਂ ਦੇ 4 ਮੁਕੱਦਮੇ ਦਰਜ ਕਰਕੇ 5 ਮੁਲਜਿਮਾਂ ਨੂੰ ਕੀਤਾ ਕਾਬੂ

 ^ ਨਸ਼ਿਆਂ ਦੇ 4 ਮੁਕੱਦਮੇ ਦਰਜ ਕਰਕੇ 5 ਮੁਲਜਿਮਾਂ ਨੂੰ ਕੀਤਾ ਕਾਬੂ
^ 550 ਨਸ਼ੀਲੀਆਂ ਗੋਲੀਆਂ, 120 ਲੀਟਰ ਲਾਹਣ, 25 ਗ੍ਰਾਮ ਹੈਰੋਇੰਨ (ਚਿੱਟਾ) ਸਮੇਤ ਮੋਟਰਸਾਈਕਲ, 4 ਬੋਤਲਾਂ ਸ਼ਰਾਬ ਅਤੇ 1 ਚਾਲੂ ਭੱਠੀ ਦੀ ਬਰਾਮਦਗੀ

^ ਜੂਆ ਐਕਟ ਤਹਿਤ ਮੁਲਜਿਮ ਨੂੰ ਕਾਬੂ ਕਰਕੇ 1400 ਰੁਪਏ ਦੀ ਨਗਦੀ ਜੂਆ ਕੀਤੀ ਬਰਾਮਦ


ਮਾਨਸਾ, 29 ਜੁਲਾਈ ਗੁਰਜੰਟ ਸਿੰਘ ਬਾਜੇਵਾਲੀਆ
/ ਗੌਰਵ ਤੂੂਰਾ, ਆਈ,ਪੀ,ਐਸ, ਸੀਨੀਅਰ ਕਪਤਾਨ ਪੁਲਿਸ ਮਾਨਸਾ ਜੀ ਵੱਲੋਂ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ^ਮੁਕਤ ਕਰਨ ਲਈ ਨਸ਼ਿਆਂ ਪ੍ਰਤੀ ਜ਼ੀਰੋ ਸਹਿਨਸ਼਼ੀਲਤਾ (ੱਕਗਰ ੳਰ;ਕਗ਼ਅਫਕ) ਦੀ ਨੀਤੀ ਅਪਨਾਈ ਗਈ ਹੈ। ਜਿਸਦੇ ਮੱਦੇਨਜ਼ਰ ਮਾਨਸਾ ਪੁਲਿਸ ਵੱਲੋਂ ਨਸ਼ਿਆ ਦੀ ਰੋੋਕਥਾਮ ਕਰਨ ਲਈ ਵਿਸੇਸ਼ ਮੁਹਿੰਮ ਚਲਾ ਕੇ ਰੋਜਾਨਾਂ ਹੀ ਗਸ਼ਤਾ, ਨਾਕਾਬੰਦੀਆ ਅਤੇ ਸਰਚ ਅਪਰੇਸ਼ਨ ਚਲਾ ਕੇ ਹੌੌਟ ਸਪੌੌਟ ਥਾਵਾਂ ਦੀ ਸਰਚ ਕਰਵਾਈ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਸਰਦੂਲਗੜ ਦੇ ਸ:ਥ: ਬਲਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋੋਂ ਗੁਰਦੀਪ ਸਿੰਘ ਪੁੱਤਰ ਗੁਰਮੇਜ ਸਿੰਘ ਵਾਸੀ ਝੰਡਾਂ ਕਲਾ ਨੂੰ ਕਾਬੂ ਕਰਕੇ ਉਸ ਪਾਸੋੋਂ 550 ਨਸ਼ੀਲੀਆਂ ਗੋੋਲੀਆਂ ਮਾਰਕਾ ਅਲਪ੍ਰਾਜੋਲਮ ਦੀ ਬਰਾਮਦਗੀ ਹੋਣ ਤੇ ਉਸਦੇ ਵਿਰੁੱਧ ਥਾਣਾ ਸਰਦੂਲਗੜ ਵਿਖੇ ਐਨ,ਡੀ,ਪੀ,ਐਸ, ਐਕਟ ਦਾ ਮੁਕੱਦਮਾ ਦਰਜ਼ ਕੀਤਾ ਗਿਆ। ਐਂਟੀ ਨਾਰਕੋਟਿਕਸ ਸੈਲ ਮਾਨਸਾ ਦੇ ਐਸ,ਆਈ, ਲੱਖਾ ਸਿੰਘ ਸਮੇਤ ਪੁਲਿਸ ਪਾਰਟੀ ਵੱਲੋੋਂ ਬਬਲੀ ਸਿੰਘ ਪੁੱਤਰ ਬਲਵੀਰ ਸਿੰਘ ਅਤੇ ਗੋਲਡੀ ਸਿੰਘ ਉਰਫ ਜੰਗੀਰਾ ਪੁੱਤਰ ਕੇਵਲ ਸਿੰਘ ਵਾਸੀਅਨ ਮਾਨਸਾ ਨੂੰ

ਮੋਟਰਸਾਈਕਲ ਸਪਲੈਂਡਰ ਪਲੱਸ ਨੰਬਰੀ ਪੀਬੀH31ਯੂ^2741 ਸਮੇਤ ਕਾਬੂ ਕਰਕੇ ਉਹਨਾਂ ਪਾਸੋੋਂ 25 ਗ੍ਰਾਮ ਹੈਰੋਇੰਨ (ਚਿੱਟਾ) ਦੀ ਬਰਾਮਦਗੀ ਕੀਤੀ ਗਈ, ਜਿਹਨਾਂ ਦੇ ਵਿਰੁੱਧ ਥਾਣਾ ਝੁਨੀਰ ਵਿਖੇ ਐਨ,ਡੀ,ਪੀ,ਐਸ, ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਅਤੇ ਮੋਟਰਸਾਈਕਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ।

ਇਸੇ ਤਰਾ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਸਿਟੀ ਬੁਢਲਾਡਾ ਦੇ ਸ:ਥ: ਜਸਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋੋਂ ਗੁਰਮੇਲ ਸਿੰਘ ਪੁੱਤਰ ਬਿੱਲੂ ਸਿੰਘ ਵਾਸੀ ਫੁੱਲੂਵਾਲਾ ਡੋਡ ਨੂੰ ਕਾਬੂ ਕਰਕੇ ਉਸ ਪਾਸੋਂ 100 ਲੀਟਰ ਲਾਹਣ ਬਰਾਮਦ ਕੀਤੀ ਗਈ। ਥਾਣਾ ਸਿਟੀ ਬੁਢਲਾਡਾ ਦੇ ਹੀ ਹੌਲਦਾਰ ਗੁਰਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋੋਂ ਭੋਲਾ ਸਿੰਘ ਪੁੱਤਰ ਬਿੱਲੂ ਸਿੰਘ ਵਾਸੀ ਫੁੱਲੂਵਾਲਾ ਡੋਡ ਨੂੰ ਕਾਬੂ ਕਰਕੇ ਉਸ ਪਾਸੋਂ 1 ਚਾਲੂ ਭੱਠੀ, 20 ਲੀਟਰ ਲਾਹਣ ਅਤੇ 4 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀ ਗਈ ਹੈ।

ਜੂਆ ਐਕਟ:

ਥਾਣਾ ਬਰੇਟਾ ਦੇ ਹੌਲਦਾਰ ਜਸਵੀਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਮੁਖਬਰੀ ਦੇ ਆਧਾਰ ਤੇ ਹਾਕਮ ਸਿੰਘ ਪੁੱਤਰ ਨੱਥਾ ਸਿੰਘ ਵਾਸੀ ਬਰੇਟਾ ਨੂੰ ਦੜਾ ਸੱਟਾ ਲਗਾਉਦਿਆਂ ਮੌਕਾ ਪਰ ਕਾਬੂ ਕਰਕੇ ਉਸ ਪਾਸੋੋਂ 1400 ਰੁਪਏ ਦੀ ਨਗਦੀ ਜੂਆ ਦੀ ਬਰਾਮਦਗੀ ਕਰਕੇ ਉਸਦੇ ਵਿਰੁੱਧ ਜੂਆ ਐਕਟ ਦਾ ਮੁਕੱਦਮਾ ਦਰਜ਼ ਰਜਿਸਟਰ ਕੀਤਾ ਗਿਆ ਹੈ।  

ਐਸ,ਐਸ,ਪੀ, ਮਾਨਸਾ ਗੌਰਵ ਤੂੂਰਾ, ਆਈ,ਪੀ,ਐਸ, ਜੀ ਵੱਲੋਂ ਦੱਸਿਆ ਗਿਆ ਕਿ ਐਨ,ਡੀ,ਪੀ,ਐਸ, ਐਕਟ ਦੇ ਉਕਤ ਮੁਕੱਦਮਿਆਂ ਵਿੱਚ ਗ੍ਰਿਫਤਾਰ ਮੁਲਜਿਮਾਂ ਨੂੰ ਮਾਨਯੋੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤੇ ਜਾਣਗੇ, ਜਿਹਨਾਂ ਦੇ ਬੈਕਵਾਰਡ ਅਤੇ ਫਾਰਵਾਰਡ ਲੰਿਕਾਂ ਦਾ ਪਤਾ ਲਗਾ ਕੇ ਹੋਰ ਮੁਲਜਿਮਾਂ ਨੂੰ ਨਾਮਜਦ ਕੀਤਾ ਜਾਵੇਗਾ ਅਤੇ ਮੁਕੱਦਮਿਆਂ ਦੀ ਤਫਤੀਸ ਨੂੰ ਅੱਗੇ ਵਧਾਉਦਿਆਂ ਹੋਰ ਪ੍ਰਗਤੀ ਕੀਤੀ ਜਾਵੇਗੀ। ਮਾਨਸਾ ਪੁਲਿਸ ਵੱਲੋੋਂ ਨਸ਼ਿਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।

Post a Comment

0 Comments