ਮਾਨਸਾ ਪੁਲਿਸ ਨੇ ਨਸ਼ਿਆਂ ਵਿਰੁੱਧ ਕਾਰਵਾਈ ਕਰਦੇ ਹੋਏ 4 ਮੁਕੱਦਮੇ ਦਰਜ ਕਰਕੇ 7 ਮੁਲਜਿਮ ਕੀਤੇ ਕਾਬੂ

32 ਗ੍ਰਾਮ ਹੈਰੋਇੰਨ (ਚਿੱਟਾ) ਸਮੇਤ ਕਾਰ ਤੇ ਮੋੋਟਰਸਾਈਕਲ ਅਤੇ 390 ਸਿਗਨੇਚਰ ਕੈਪਸੂਲ ਕੀਤੇ ਬਰਾਮਦ


ਮਾਨਸਾ, 07 ਜੁਲਾਈ ਗੁਰਜੰਟ ਸਿੰਘ ਬਾਜੇਵਾਲੀਆ 

ਸ੍ਰੀ ਗੌਰਵ ਤੂੂਰਾ, ਆਈ,ਪੀ,ਐਸ, ਸੀਨੀਅਰ ਕਪਤਾਨ ਪੁਲਿਸ ਮਾਨਸਾ ਜੀ ਵੱਲੋਂ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ^ਮੁਕਤ ਕਰਨ ਲਈ ਨਸ਼ਿਆ ਪ੍ਰਤੀ ਜ਼ੀਰੋ ਸਹਿਨਸ਼਼ੀਲਤਾ (ੱਕਗਰ ੳਰ;ਕਗ਼ਅਫਕ) ਦੀ ਨੀਤੀ ਅਪਨਾਈ ਗਈ ਹੈ। ਮਾਨਸਾ ਪੁਲਿਸ ਵੱਲੋਂ ਵਿਸੇਸ਼ ਮੁਹਿੰਮ ਆਰੰਭ ਕਰਕੇ ਰੋਜਾਨਾਂ ਹੀ ਗਸ਼ਤਾ, ਨਾਕਾਬੰਦੀਆ ਅਤੇ ਸਰਚ ਅਪਰੇਸ਼ਨ ਚਲਾ ਕੇ ਹੌੌਟ ਸਪੌੌਟ ਥਾਵਾਂ ਦੀ ਸਰਚ ਕਰਵਾਈ ਜਾ ਰਹੀ ਹੈ। ਨਸ਼ਿਆਂ ਦਾ ਧੰਦਾ ਕਰਨ ਵਾਲਿਆਂ ਨੂੰ ਕਾਬੂ ਕਰਕੇ ਬਰਾਮਦਗੀ ਕਰਵਾ ਕੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਵੱਡੀ ਕਾਰਵਾਈ ਕਰਦੇ ਹੋੋਏ ਸ:ਥ: ਅਮਰੀਕ ਸਿੰਘ ਇੰਚਾਰਜ ਚੌੌਕੀ ਕੋਟਧਰਮੂ (ਥਾਣਾ ਸਦਰ ਮਾਨਸਾ) ਸਮੇਤ ਪੁਲਿਸ ਪਾਰਟੀ ਵੱਲੋਂ ਸੰਦੀਪ ਕੁਮਾਰ ਉਰਫ ਮੋਟਾ ਪੁੱਤਰ ਚਿਮਨ ਲਾਲ ਅਤੇ ਜੱਸੂ ਪੁੱਤਰ ਗੁਰਜੰਟ ਸਿੰਘ ਵਾਸੀਅਨ ਮਾਨਸਾ ਨੂੰ ਮੋਟਰਸਾਈਕਲ ਸਪਲੈਂਡਰ ਪਲੱਸ ਨੰਬਰੀ ਪੀਬੀ,31ਯੂ^1539 ਸਮੇਤ ਕਾਬੂ ਕਰਕੇ ਉਹਨਾਂ ਪਾਸੋਂ 15 ਗ੍ਰਾਮ ਹੈਰੋਇੰਨ (ਚਿੱਟਾ) ਦੀ ਬਰਾਮਦਗੀ ਕੀਤੀ ਗਈ ਹੈ। ਜਿਹਨਾਂ ਦੇ ਵਿਰੁੱੱਧ ਥਾਣਾ ਸਦਰ ਮਾਨਸਾ ਵਿਖੇ ਐਨ,ਡੀ,ਪੀ,ਐਸ, ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਅਤੇ ਮੋੋਟਰਸਾਈਕਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਥਾਣਾ ਬੋਹਾ ਦੇ ਸ:ਥ: ਸੁਖਪਾਲ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਲੱਕੀ ਸ਼ਰਮਾ ਪੁੱਤਰ ਰਾਜਪਾਲ ਸ਼ਰਮਾ ਅਤੇ ਵਿਨੋਦ ਕੁਮਾਰ ਪੁੱਤਰ ਲਛਮਣ ਦਾਸ ਵਾਸੀਅਨ ਮਾਨਸਾ ਨੂੰ ਸਵਿੱਫਟ ਕਾਰ ਨੰਬਰੀ ਪੀਬੀ,11ਬੀਕੇ^6762 ਸਮੇਤ ਕਾਬੂ ਕਰਕੇ ਉਹਨਾਂ ਪਾਸੋਂ 14 ਗ੍ਰਾਮ ਹੈਰੋਇੰਨ (ਚਿੱਟਾ) ਦੀ ਬਰਾਮਦਗੀ ਕੀਤੀ ਗਈ। ਥਾਣਾ ਭੀਖੀ ਦੇ ਸ:ਥ: ਕੁਲਵੰਤ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਯਾਦਵਿੰਦਰ ਸਿੰਘ ਪੁੱਤਰ ਪਰਵਿੰਦਰ ਸਿੰਘ ਵਾਸੀ ਹਮੀਰਗੜ ਢੈਪਈ ਨੂੰ ਕਾਬੂ ਕਰਕੇ ਉਸ ਪਾਸੋਂ 3 ਗ੍ਰਾਮ ਹੈਰੋਇੰਨ (ਚਿੱਟਾ) ਦੀ ਬਰਾਮਦਗੀ ਕੀਤੀ ਗਈ। ਇਸੇ ਤਰਾ ਥਾਣਾ ਸਰਦੂਲਗੜ ਦੀ ਪੁਲਿਸ ਪਾਰਟੀ ਵੱਲੋੋਂ ਗੁਰਸੇਵਕ ਸਿੰਘ ਪੁੱਤਰ ਸੁਖਚੈਨ ਸਿੰਘ ਵਾਸੀ ਸਾਧੂਵਾਲਾ ਅਤੇ ਮੁਨੀਸ਼ ਕੁਮਾਰ ਪੁੱਤਰ ਮਨੋੋਹਰ ਲਾਲ ਵਾਸੀ ਖੈਰਾ ਕਲਾਂ ਨੂੰ ਕਾਬੂ ਕਰਕੇ ਉਹਨਾਂ ਪਾਸੋਂ 390 ਸਿਗਨੇਚਰ ਕੈਪਸੂਲਾਂ ਦੀ ਬਰਾਮਦਗੀ ਹੋੋਣ ਤੇ ਮੁਲਜਿਮਾਂ ਵਿਰੁੱਧ ਥਾਣਾ ਸਰਦੂਲਗੜ ਵਿਖੇ ਅ$ਧ 188 ਹਿੰ:ਦੰ: ਦਾ ਮੁਕੱਦਮਾ ਦਰਜ ਕੀਤਾ ਗਿਆ ਹੈ। 

ਐਸ,ਐਸ,ਪੀ ਮਾਨਸਾ ਸ੍ਰੀ ਗੌਰਵ ਤੂੂਰਾ, ਆਈ,ਪੀ,ਐਸ, ਜੀ ਵੱਲੋਂ ਦੱਸਿਆ ਗਿਆ ਕਿ ਐਨ,ਡੀ,ਪੀ,ਐਸ, ਐਕਟ ਦੇ ਉਕਤ ਮੁਕੱਦਮਿਆਂ ਵਿੱਚ ਗ੍ਰਿਫਤਾਰ ਮੁਲਜਿਮਾਂ ਨੂੰ ਮਾਨਯੋੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤੇ ਜਾਣਗੇ, ਜਿਹਨਾਂ ਦੇ ਬੈਕਵਾਰਡ ਅਤੇ ਫਾਰਵਾਰਡ ਲੰਿਕਾਂ ਦਾ ਪਤਾ ਲਗਾ ਕੇ ਹੋਰ ਮੁਲਜਿਮ ਨਾਮਜਦ ਕਰਕੇ ਮੁਕੱਦਮਿਆਂ ਵਿੱਚ ਅੱਗੇ ਹੋਰ ਪ੍ਰਗਤੀ ਕੀਤੀ ਜਾਵੇਗੀ। ਮਾਨਸਾ ਪੁਲਿਸ ਵੱਲੋੋਂ ਨਸ਼ਿਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।

Post a Comment

0 Comments