ਨਸ਼ਿਆਂ ਵਿਰੁੱਧ ਕਾਰਵਾਈ ਕਰਦੇ ਹੋਏ 5 ਮੁਕੱਦਮੇ ਦਰਜ ਕਰਕੇ 6 ਮੁਲਜਿਮ ਕੀਤੇ ਕਾਬੂ


5 5ਗ੍ਰਾਮ ਹੈਰੋਇੰਨ (ਚਿੱਟਾ) ਸਮੇਤ 2 ਮੋੋਟਰਸਾਈਕਲ ਅਤੇ 100 ਲੀਟਰ ਲਾਹਣ ਦੀ ਬਰਾਮਦਗੀ

ਮਾਨਸਾ, 09 ਗੁਰਜੰਟ ਸਿੰਘ ਬਾਜੇਵਾਲੀਆ 

ਗੌਰਵ ਤੂੂਰਾ, ਆਈ,ਪੀ,ਐਸ, ਸੀਨੀਅਰ ਕਪਤਾਨ ਪੁਲਿਸ ਮਾਨਸਾ ਜੀ ਵੱਲੋਂ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ^ਮੁਕਤ ਕਰਨ ਲਈ ਨਸ਼ਿਆ ਪ੍ਰਤੀ ਜ਼ੀਰੋ ਸਹਿਨਸ਼਼ੀਲਤਾ (ੱਕਗਰ ੳਰ;ਕਗ਼ਅਫਕ) ਦੀ ਨੀਤੀ ਅਪਨਾਈ ਗਈ ਹੈ। ਮਾਨਸਾ ਪੁਲਿਸ ਵੱਲੋਂ ਵਿਸੇਸ਼ ਮੁਹਿੰਮ ਆਰੰਭ ਕਰਕੇ ਰੋਜਾਨਾਂ ਹੀ ਗਸ਼ਤਾ, ਨਾਕਾਬੰਦੀਆ ਅਤੇ ਸਰਚ ਅਪਰੇਸ਼ਨ ਚਲਾ ਕੇ ਹੌੌਟ ਸਪੌੌਟ ਥਾਵਾਂ ਦੀ ਸਰਚ ਕਰਵਾਈ ਜਾ ਰਹੀ ਹੈ। ਨਸ਼ਿਆਂ ਦਾ ਧੰਦਾ ਕਰਨ ਵਾਲਿਆਂ ਨੂੰ ਕਾਬੂ ਕਰਕੇ ਬਰਾਮਦਗੀ ਕਰਵਾ ਕੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਵੱਡੀ ਕਾਰਵਾਈ ਕਰਦੇ ਹੋਏ ਥਾਣਾ ਸਿਟੀ^1 ਮਾਨਸਾ ਦੇ ਸ:ਥ: ਦਲੇਲ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਭਾਰਤ ਭੂਸ਼ਨ ਪੁੱਤਰ ਪਵਨ ਕੁਮਾਰ ਅਤੇ ਦੀਪਕ ਕੁਮਾਰ ਉਰਫ ਦੀਪੂ ਪੁੱਤਰ ਗਿਆਨ ਚੰਦ ਵਾਸੀਅਨ ਮਾਨਸਾ ਨੂੰ ਕਾਬੂ ਕਰਕੇ ਉਹਨਾਂ ਪਾਸੋਂ 20 ਗ੍ਰਾਮ ਹੈਰੋਇੰਨ (ਚਿੱਟਾ) ਦੀ ਬਰਾਮਦਗੀ ਕੀਤੀ ਗਈ ਹੈ। ਥਾਣਾ ਸਰਦੂਲਗੜ ਦੇ ਸ:ਥ: ਭੁਪਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਸੁਖਦੇਵ ਸਿੰਘ ਉਰਫ ਸੀਬੂ ਪੁੱਤਰ ਬਲਵੀਰ ਸਿੰਘ ਵਾਸੀ ਰਾਣੀਆ (ਹਰਿਆਣਾ) ਨੂੰ ਮੋਟਰਸਾਈਕਲ ਹੀਰੋੋ ਸਪਲੈਂਡਰ ਨੰਬਰੀ ਪੀਬੀ,51ਸੀ^0309 ਸਮੇਤ ਕਾਬੂ ਕਰਕੇ ਉਸ ਪਾਸੋਂ 20 ਗ੍ਰਾਮ ਹੈਰੋਇੰਨ (ਚਿੱਟਾ) ਦੀ ਬਰਾਮਦਗੀ ਕੀਤੀ ਗਈ। ਥਾਣਾ ਸਿਟੀ^2 ਮਾਨਸਾ ਦੇ ਐਸ,ਆਈ ਕੁਲਦੀਪ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਸੰਗਤਪਾਲ ਸਿੰਘ ਪੁੱਤਰ ਬਿਕਰਮਜੀਤ ਸਿੰਘ ਵਾਸੀ ਮਾਨਸਾ ਨੂੰ ਕਾਬੂ ਕਰਕੇ ਉਸ ਪਾਸੋਂ 10 ਗ੍ਰਾਮ ਹੈਰੋਇੰਨ (ਚਿੱਟਾ) ਦੀ ਬਰਾਮਦਗੀ ਕੀਤੀ ਗਈ। ਥਾਣਾ ਸਰਦੂਲਗੜ ਦੇ ਐਸ,ਆਈ,ਬਲਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਜਗਦੀਪ ਸਿੰਘ ਉਰਫ ਗੱਗੂ ਪੁੱਤਰ ਰਾਜ ਸਿੰਘ ਵਾਸੀ ਝੰਡੂਕੇ ਨੂੰ ਮੋਟਰਸਾਈਕਲ ਡੀਲਕਸ ਨੰਬਰੀ ਐਚ,ਆਰ,94ਏ^4569 ਸਮੇਤ ਕਾਬੂ ਕਰਕੇ ਉਸ ਪਾਸੋਂ 5 ਗ੍ਰਾਮ ਹੈਰੋਇੰਨ (ਚਿੱਟਾ) ਦੀ ਬਰਾਮਦਗੀ ਕੀਤੀ ਗਈ ਹੈ।

ਇਸੇ ਤਰਾ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋੋਏ ਥਾਣਾ ਸਰਦੂਲਗੜ ਦੇ ਸ:ਥ: ਜੁਗਰਾਜ ਸਿੰਘ ਸਮੇਤ ਪੁਲਿਸ ਪਾਰਟੀ ਵੱਲੋੋਂ ਗਾਂਧੀ ਸਿੰਘ ਪੁੱਤਰ ਚੰਦ ਸਿੰਘ ਵਾਸੀ ਭੂੰਦੜ ਨੂੰ ਕਾਬੂ ਕਰਕੇ ਉਸ ਪਾਸੋੋ 100 ਲੀਟਰ ਲਾਹਣ ਬਰਾਮਦ ਹੋਣ ਤੇ ਉਸਦੇ ਵਿਰੁੱਧ ਥਾਣਾ ਸਰਦੂਲਗੜ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕੀਤਾ ਗਿਆ ਹੈ।

ਐਸ,ਐਸ,ਪੀ, ਮਾਨਸਾ ਗੌਰਵ ਤੂੂਰਾ, ਆਈ,ਪੀ,ਐਸ, ਵੱਲੋਂ ਦੱਸਿਆ ਗਿਆ ਕਿ ਐਨ,ਡੀ,ਪੀ,ਐਸ, ਐਕਟ ਦੇ ਉਕਤ ਮੁਕੱਦਮਿਆਂ ਵਿੱਚ ਗ੍ਰਿਫਤਾਰ ਮੁਲਜਿਮਾਂ ਨੂੰ ਮਾਨਯੋੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤੇ ਜਾਣਗੇ, ਜਿਹਨਾਂ ਦੇ ਬੈਕਵਾਰਡ ਅਤੇ ਫਾਰਵਾਰਡ ਲੰਿਕਾਂ ਦਾ ਪਤਾ ਲਗਾ ਕੇ ਹੋਰ ਮੁਲਜਿਮ ਨਾਮਜਦ ਕਰਕੇ ਮੁਕੱਦਮਿਆਂ ਵਿੱਚ ਅੱਗੇ ਹੋਰ ਪ੍ਰਗਤੀ ਕੀਤੀ ਜਾਵੇਗੀ। ਮਾਨਸਾ ਪੁਲਿਸ ਵੱਲੋੋਂ ਨਸ਼ਿਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।

Post a Comment

0 Comments