^ ਮਾਨਸਾ ਪੁਲਿਸ ਵੱਲੋਂ ਨਸ਼ਿਆਂ ਦੇ 5 ਮੁਕੱਦਮੇ ਦਰਜ ਕਰਕੇ 6 ਮੁਲਜਿਮ ਕੀਤੇ ਕਾਬੂ

600 ਸਿਗਨੇਚਰ ਕੈਪਸੂਲ, 200 ਲੀਟਰ ਲਾਹਣ, 100 ਨਸ਼ੀਲੀਆਂ ਗੋੋਲੀਆਂ, 60 ਬੋਤਲਾਂ ਸ਼ਰਾਬ ਸਮੇਤ ਕਾਰ, 6 ਕਿਲੋਗ੍ਰਾਮ ਭੁੱਕੀ ਚੂਰਾਪੋਸਤ ਅਤੇ 3 ਗ੍ਰਾਮ ਹੈਰੋਇੰਨ (ਚਿੱਟਾ) ਦੀ ਬਰਾਮਦਗੀ


ਮਾਨਸਾ, 16 ਜੁਲਾਈ ਗੁਰਜੰਟ ਸਿੰੰਘ ਬਾਜੇਵਾਲੀਆਂ 

ਗੌਰਵ ਤੂੂਰਾ, ਆਈ,ਪੀ,ਐਸ,ਸੀਨੀਅਰ ਕਪਤਾਨ ਪੁਲਿਸ ਮਾਨਸਾ ਜੀ ਵੱਲੋਂ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ^ਮੁਕਤ ਕਰਨ ਲਈ ਨਸ਼ਿਆਂ ਪ੍ਰਤੀ ਜ਼ੀਰੋ ਸਹਿਨਸ਼਼ੀਲਤਾ (ੱਕਗਰ ੳਰ;ਕਗ਼ਅਫਕ) ਦੀ ਨੀਤੀ ਅਪਨਾਈ ਗਈ ਹੈ। ਮਾਨਸਾ ਪੁਲਿਸ ਵੱਲੋਂ ਵਿਸੇਸ਼ ਮੁਹਿੰਮ ਆਰੰਭ ਕਰਕੇ ਰੋਜਾਨਾਂ ਹੀ ਗਸ਼ਤਾ, ਨਾਕਾਬੰਦੀਆ ਅਤੇ ਸਰਚ ਅਪਰੇਸ਼ਨ ਚਲਾ ਕੇ ਹੌੌਟ ਸਪੌੌਟ ਥਾਵਾਂ ਦੀ ਸਰਚ ਕਰਵਾਈ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਸਰਦੂਲਗੜ ਦੀ ਪੁਲਿਸ ਪਾਰਟੀ ਵੱਲੋਂ ਅਮਨਦੀਪ ਸਿੰਘ ਉਰਫ ਅਮਨ ਪੁੱਤਰ ਜਗਤਾਰ ਸਿੰਘ ਵਾਸੀ ਕੋਟੜਾ ਅਤੇ ਜਗਤਾਰ ਸਿੰਘ ਉਰਫ ਕਾਕੀ ਪੁੱਤਰ ਮੱਖਣ ਸਿੰਘ ਵਾਸੀ ਸਰਦੂਲਗੜ ਨੂੰ ਕਾਬੂ ਕਰਕੇ ਉਹਨਾਂ ਪਾਸੋਂ 600 ਸਿਗਨੇਚਰ ਕੈਪਸੂਲਾਂ ਦੀ ਬਰਾਮਦਗੀ ਕਰਕੇ ਉਹਨਾਂ ਵਿਰੁੱਧ ਥਾਣਾ ਸਰਦੂਲਗੜ ਵਿਖੇ ਅ$ਧ 188 ਹਿੰ:ਦੰ: ਦਾ ਮੁਕੱਦਮਾ ਦਰਜ਼ ਕਰਾਇਆ ਗਿਆ ਹੈ। ਥਾਣਾ ਸਿਟੀ^2 ਮਾਨਸਾ ਦੇ ਐਸ,ਆਈ, ਜਸਵੀਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋੋਂ ਅੰਮ੍ਰਿਤਪਾਲ ਉਰਫ ਬਬਲੂ ਪੁੱਤਰ ਸਾਧੂ ਰਾਮ ਵਾਸੀ ਮਾਨਸਾ ਨੂੰ ਕਾਬੂ ਕਰਕੇ ਉਸ ਪਾਸੋਂ 6 ਕਿਲੋਗ੍ਰਾਮ ਭੁੱਕੀ ਚੂਰਾਪੋਸਤ ਦੀ ਬਰਾਮਦਗੀ ਹੋਣ ਤੇ ਉਸਦੇ ਵਿਰੁੱਧ ਥਾਣਾ ਸਿਟੀ^2 ਮਾਨਸਾ ਵਿਖੇ ਐਨ,ਡੀ,ਪੀ,ਐਸ, ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਥਾਣਾ ਸਿਟੀ^1 ਮਾਨਸਾ ਦੇ ਐਸ,ਆਈ, ਮਨਜੀਤ ਸਿੰਘ ਸਮੇਤ ਪੁਲਿਸ ਪਾਰਟੀ ਵੱਲੋੋਂ ਹਰਦੀਪ ਸਿੰਘ ਉਰਫ ਮੁੰਦਰੀ ਪੁੱਤਰ ਜਿਲਾ ਰਾਮ ਵਾਸੀ ਮਾਨਸਾ ਨੂੰ ਕਾਬੂ ਕਰਕੇ ਉਸ ਪਾਸੋਂ 3 ਗ੍ਰਾਮ ਹੈਰੋਇੰਨ (ਚਿੱਟਾ) ਸਮੇਤ 100 ਨਸ਼ੀਲੀਆਂ ਗੋੋਲੀਆ ਦੀ ਬਰਾਮਦਗੀ ਹੋਣ ਤੇ ਉਸਦੇ ਵਿਰੁੱਧ ਥਾਣਾ ਸਿਟੀ^1 ਮਾਨਸਾ ਵਿਖੇ ਐਨ,ਡੀ,ਪੀ,ਐਸ, ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਗ੍ਰਿਫਤਾਰ ਮੁਲਜਿਮਾਂ ਨੂੰ ਮਾਨਯੋੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਇਹਨਾਂ ਦੇ ਬੈਕਵਾਰਡ ਅਤੇ ਫਾਰਵਾਰਡ ਲੰਿਕਾਂ ਦਾ ਪਤਾ ਲਗਾ ਕੇ ਹੋਰ ਮੁਲਜਿਮ ਨਾਮਜਦ ਕਰਕੇ ਮੁਕੱਦਮਿਆਂ ਵਿੱਚ ਅੱਗੇ ਹੋਰ ਪ੍ਰਗਤੀ ਕੀਤੀ ਜਾਵੇਗੀ।

ਇਸੇ ਤਰਾ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋੋਏ ਥਾਣਾ ਬਰੇਟਾ ਦੇ ਹੌਲਦਾਰ ਬੀਰਾ ਸਿੰਘ ਸਮੇਤ ਪੁਲਿਸ ਪਾਰਟੀ ਵੱਲੋੋਂ ਗੁਰਤੇਜ ਸਿੰਘ ਉਰਫ ਤੇਜਾ ਪੁੱਤਰ ਮਹਿੰਦਰ ਸਿੰਘ ਵਾਸੀ ਜੁਗਲਾਨ ਨੂੰ ਕਾਬੂ ਕਰਕੇ ਉਸ ਪਾਸੋੋ 200 ਲੀਟਰ ਲਾਹਣ ਬਰਾਮਦ ਕੀਤੀ ਗਈ। ਥਾਣਾ ਸਦਰ ਮਾਨਸਾ ਦੇ ਹੌਲਦਾਰ ਮੱਖਣ ਸਿੰਘ ਸਮੇਤ ਪੁਲਿਸ ਪਾਰਟੀ ਵੱਲੋੋਂ ਪਰਮਜੀਤ ਸਿੰਘ ਪੁੱਤਰ ਗੁਰਤੇਜ ਸਿੰਘ ਅਤੇ ਗੁਰਸੇਵਕ ਸਿੰਘ ਪੁੱਤਰ ਛੋਟਾ ਸਿੰਘ ਵਾਸੀਅਨ ਸੱਦਾ ਸਿੰਘ ਵਾਲਾ ਨੂੰ ਸਵਿਫਟ ਕਾਰ ਨੰਬਰੀ ਐਚ,ਆਰ,26ਏਆਰ^9622 ਸਮੇਤ ਕਾਬੂ ਕਰਕੇ ਉਹਨਾਂ ਪਾਸੋੋ 60 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸੌਫੀਆ ਪੰਜਾਬ ਬਰਾਮਦ ਕੀਤੀ ਗਈ, ਇੱਕ ਮੁਲਜਿਮ ਮੇਜਰ ਸਿੰਘ ਦੀ ਗ੍ਰਿਫਤਾਰੀ ਬਾਕੀ ਹੈ, ਜਿਸਨੂੰ ਵੀ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਐਸ,ਐਸ,ਪੀ, ਮਾਨਸਾ  ਗੌਰਵ ਤੂੂਰਾ, ਆਈH,ਪੀ,ਐਸ, ਜੀ ਵੱਲੋਂ ਦੱਸਿਆ ਗਿਆ ਕਿ ਮਾਨਸਾ ਪੁਲਿਸ ਵੱਲੋੋਂ ਨਸ਼ਿਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ

Post a Comment

0 Comments