ਮਾਨਸਾ ਪੁਲਿਸ ਵੱਲੋਂ ਨਸ਼ਿਆਂ ਦੇ 6 ਮੁਕੱਦਮੇ ਦਰਜ ਕਰਕੇ 7 ਮੁਲਜਿਮ ਕੀਤੇ ਕਾਬੂ

 

^ 510 ਨਸ਼ੀਲੀਆਂ ਗੋੋਲੀਆਂ ਸਮੇਤ 3 ਮੋੋਟਰਸਾਈਕਲ, 150 ਲੀਟਰ ਲਾਹਣ ਅਤੇ 11 ਨਸ਼ੀਲੀਆਂ ਸੀਸ਼ੀਆਂ ਦੀ ਬਰਾਮਦਗੀ


ਮਾਨਸਾ, 14 ਜੁਲਾਈ ਗੁਰਜੰਟ ਸਿੰਘ ਬਾਜੇਵਾਲੀਆ

ਗੌਰਵ ਤੂੂਰਾ, ਆਈ,ਪੀ,ਐਸ, ਸੀਨੀਅਰ ਕਪਤਾਨ ਪੁਲਿਸ ਮਾਨਸਾ ਜੀ ਵੱਲੋਂ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ^ਮੁਕਤ ਕਰਨ ਲਈ ਨਸ਼ਿਆਂ ਪ੍ਰਤੀ ਜ਼ੀਰੋ ਸਹਿਨਸ਼਼ੀਲਤਾ (ੱਕਗਰ ੳਰ;ਕਗ਼ਅਫਕ) ਦੀ ਨੀਤੀ ਅਪਨਾਈ ਗਈ ਹੈ। ਮਾਨਸਾ ਪੁਲਿਸ ਵੱਲੋਂ ਵਿਸੇਸ਼ ਮੁਹਿੰਮ ਆਰੰਭ ਕਰਕੇ ਰੋਜਾਨਾਂ ਹੀ ਗਸ਼ਤਾ, ਨਾਕਾਬੰਦੀਆ ਅਤੇ ਸਰਚ ਅਪਰੇਸ਼ਨ ਚਲਾ ਕੇ ਹੌੌਟ ਸਪੌੌਟ ਥਾਵਾਂ ਦੀ ਸਰਚ ਕਰਵਾਈ ਜਾ ਰਹੀ ਹੈ। ਨਸ਼ਿਆਂ ਦਾ ਧੰਦਾ ਕਰਨ ਵਾਲਿਆਂ ਨੂੰ ਕਾਬੂ ਕਰਕੇ ਬਰਾਮਦਗੀ ਕਰਵਾ ਕੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਐਸ,ਆਈ, ਅਮਰੀਕ ਸਿੰਘ ਇੰਚਾਰਜ ਪੁਲਿਸ ਚੌਕੀ ਬਹਿਨੀਵਾਲ (ਥਾਣਾ ਸਦਰ ਮਾਨਸਾ) ਸਮੇਤ ਪੁਲਿਸ ਪਾਰਟੀ ਵੱਲੋਂ ਖੇਤ ਰਾਮ ਪੁੱਤਰ ਮਾੜਾ ਰਾਮ ਵਾਸੀ ਕਮਾਲੂ ਸਵੈਚ (ਬਠਿੰਡਾ) ਨੂੰ ਮੋਟਰਸਾਈਕਲ ਪਲਟੀਨਾ ਨੰਬਰੀ ਪੀਬੀ,03ਬੀਈ^6028 ਸਮੇਤ ਕਾਬੂ ਕਰਕੇ ਉਸ ਪਾਸੋਂ 150 ਨਸ਼ੀਲੀਆਂ ਗੋਲੀਆਂ ਦੀ ਬਰਾਮਦਗੀ ਹੋਣ ਤੇ ਉਸਦੇ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਐਨ,ਡੀ,ਪੀ,ਐਸ, ਐਕਟ ਦਾ ਮੁਕੱਦਮਾ ਦਰਜ਼ ਕਰਾਇਆ ਗਿਆ ਹੈ। ਥਾਣਾ ਸਦਰ ਬੁਢਲਾਡਾ ਦੇ ਸ:ਥ: ਪਵਿੱਤਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਸਤਨਾਮ ਸਿੰਘ ਪੁੱਤਰ ਗੋਰਾ ਸਿੰਘ ਅਤੇ ਰਾਜੂ ਸਿੰਘ ਪੁੱਤਰ ਅਜਮੇਰ ਸਿੰਘ ਵਾਸੀਅਨ ਬੁਰਜ ਹਰੀਕੇ ਨੂੰ ਕਾਬੂ ਕਰਕੇ ਉਹਨਾਂ ਪਾਸੋਂ 120 ਨਸ਼ੀਲੀਆਂ ਗੋਲੀਆ ਅਤੇ 2 ਨਸ਼ੀਲੀਆ ਸੀਸ਼ੀਆ ਦੀ ਬਰਾਮਦਗੀ ਹੋਣ ਤੇ ਉਹਨਾਂ ਦੇ ਵਿਰੁੱਧ ਥਾਣਾ ਸਦਰ ਬੁਢਲਾਡਾ ਵਿਖੇ ਐਨ,ਡੀ,ਪੀ,ਐਸ, ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਥਾਣਾ ਸਦਰ ਮਾਨਸਾ ਦੇ ਸ:ਥ: ਗੁਰਚਰਨ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਭੁਪਿੰਦਰ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਮਹਿਰਾਜ (ਬਠਿੰਡਾ) ਨੂੰ ਮੋਟਰਸਾਈਕਲ ਯਾਮਾਹਾ ਨੰਬਰੀ ਪੀਬੀ,03ਏਏ^8304 ਸਮੇਤ ਕਾਬੂ ਕਰਕੇ ਉਸ ਪਾਸੋਂ 120 ਨਸ਼ੀਲੀਆਂ ਗੋਲੀਆ ਮਾਰਕਾ ਕੈਰੀਸੋਮਾ ਅਤੇ 9 ਨਸ਼ੀਲੀਆਂ ਸੀਸ਼ੀਆਂ ਮਾਰਕਾ ਵਿਨਸੀਰੈਕਸ ਦੀ ਬਰਾਮਦਗੀ ਹੋਣ ਤੇ ਉਸਦੇ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਐਨ,ਡੀ,ਪੀ,ਐਸ, ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਅਤੇ ਮੋਟਰਸਾਈਕਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਥਾਣਾ ਸਦਰ ਬੁਢਲਾਡਾ ਦੇ ਸ:ਥ: ਤੇਜਾ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਬਲਵਿੰਦਰ ਸਿੰਘ ਪੁੱਤਰ ਚੰਦ ਸਿੰਘ ਵਾਸੀ ਬਿਸ਼ਨਪੁਰਾ ਖੋਖਰ (ਸੰਗਰੂਰ) ਨੂੰ ਮੋਟਰਸਾਈਕਲ ਸਪਲੈਡਰ ਨੰਬਰੀ ਪੀਬੀ,11ਬੀਜੀ^1176 ਸਮੇਤ ਕਾਬੂ ਕਰਕੇ ਉਸ ਪਾਸੋਂ 120 ਨਸ਼ੀਲੀਆਂ ਗੋਲੀਆ ਦੀ ਬਰਾਮਦਗੀ ਹੋਣ ਤੇ ਉਸਦੇ ਵਿਰੁੱਧ ਥਾਣਾ ਸਦਰ ਬੁਢਲਾਡਾ ਵਿਖੇ ਐਨ,ਡੀ,ਪੀ,ਐਸ, ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਅਤੇ ਮੋਟਰਸਾਈਕਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ।

ਇਸੇ ਤਰਾ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋੋਏ ਥਾਣਾ ਬੋਹਾ ਦੇ ਹੌਲਦਾਰ ਪ੍ਰਗਟ ਸਿੰਘ ਸਮੇਤ ਪੁਲਿਸ ਪਾਰਟੀ ਵੱਲੋੋਂ ਮੇਜਰ ਸਿੰਘ ਪੁੱਤਰ ਘੋਲਾ ਸਿੰਘ ਵਾਸੀ ਸਤੀਕੇ ਨੂੰ ਕਾਬੂ ਕਰਕੇ ਉਸ ਪਾਸੋੋ 100 ਲੀਟਰ ਲਾਹਣ ਬਰਾਮਦ ਕੀਤੀ ਗਈ। ਥਾਣਾ ਜੌੜਕੀਆਂ ਦੇ ਸ:ਥ: ਸੱਤਪਾਲ ਸਿੰਘ ਸਮੇਤ ਪੁਲਿਸ ਪਾਰਟੀ ਵੱਲੋੋਂ ਯਾਦਵਿੰਦਰ ਸਿੰਘ ਉਰਫ ਯਾਦੂ ਪੁੱਤਰ ਬਲਦੇਵ ਸਿੰਘ ਵਾਸੀ ਝੇਰਿਆਵਾਲੀ ਨੂੰ ਕਾਬੂ ਕਰਕੇ ਉਸ ਪਾਸੋੋ 50 ਲੀਟਰ ਲਾਹਣ ਬਰਾਮਦ ਕੀਤੀ ਗਈ। 

ਐਸ,ਐਸ,ਪੀ, ਮਾਨਸਾ ਗੌਰਵ ਤੂੂਰਾ, ਆਈ,ਪੀ,ਐਸ, ਜੀ ਵੱਲੋਂ ਦੱਸਿਆ ਗਿਆ ਕਿ ਐਨHਡੀHਪੀHਐਸH ਐਕਟ ਦੇ ਉਕਤ ਮੁਕੱਦਮਿਆਂ ਵਿੱਚ ਗ੍ਰਿਫਤਾਰ ਮੁਲਜਿਮਾਂ ਨੂੰ ਮਾਨਯੋੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤੇ ਜਾਣਗੇ, ਜਿਹਨਾਂ ਦੇ ਬੈਕਵਾਰਡ ਅਤੇ ਫਾਰਵਾਰਡ ਲੰਿਕਾਂ ਦਾ ਪਤਾ ਲਗਾ ਕੇ ਹੋਰ ਮੁਲਜਿਮ ਨਾਮਜਦ ਕਰਕੇ ਮੁਕੱਦਮਿਆਂ ਵਿੱਚ ਅੱਗੇ ਹੋਰ ਪ੍ਰਗਤੀ ਕੀਤੀ ਜਾਵੇਗੀ। ਮਾਨਸਾ ਪੁਲਿਸ ਵੱਲੋੋਂ ਨਸ਼ਿਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।

Post a Comment

0 Comments