ਪੰਜਾਬ ਸਰਕਾਰ ਦੇ 600 ਯੂਨਿਟ ਮੁਫ਼ਤ ਬਿਜਲੀ ਦੇ ਫੈਸਲੇ ਨਾਲ ਪੰਜਾਬ ਵਾਸੀਆਂ ਨੂੰ ਹੋਵੇਗਾ ਵੱਡਾ ਲਾਭ-ਗੁਰਪ੍ਰੀਤ ਸਿੰਘ ਬਣਾਂਵਾਲੀ

 *ਸੂਬੇ ਦੇ 28.10 ਲੱਖ ਘਰੇਲੂ ਖਪਤਕਾਰਾਂ ਨੂੰ 1298 ਕਰੋੜ ਰੁਪਏ ਦੀ ਰਾਹਤ


ਮਾਨਸਾ, 7 ਜੁਲਾਈ : ਗੁਰਜੰਟ ਸਿੰਘ ਬਾਜੇਵਾਲੀਆ 

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 1 ਜੁਲਾਈ, 2022 ਤੋਂ ਸੂਬੇ ਦੇ ਹਰੇਕ ਘਰ ਨੂੰ ਹਰੇਕ ਬਿੱਲ ਉਤੇ 600 ਯੂਨਿਟ ਮੁਫਤ ਬਿਜਲੀ ਦੇਣ ਦੇ ਫੈਸਲੇ ਨੂੰ ਪ੍ਰਵਾਨਗੀ ਦੇ ਕੇ ਪੰਜਾਬ ਵਾਸੀਆਂ ਨੂੰ ਵੱਡੀ ਰਾਹਤ ਦਿੱਤੀ ਹੈ, ਜਿਸ ਦਾ ਰਾਜ ਦੇ ਲੋਕਾਂ ਨੂੰ ਵੱਡੇ ਪੱਧਰ ’ਤੇ ਲਾਭ ਮਿਲੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਸਰਦੂਲਗੜ੍ਹ ਸ਼੍ਰੀ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕੀਤਾ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਸੂਬੇ ਦੇ ਸਾਰੇ ਘਰੇਲੂ ਖਪਤਕਾਰ ਪ੍ਰਤੀ ਬਿੱਲ ਖ਼ਪਤ ਹੋਈਆਂ 600 ਯੂਨਿਟ ’ਤੇ ਜੀਰੋ ਬਿੱਲ ਪ੍ਰਾਪਤ ਕਰਨ ਦੇ ਯੋਗ ਹੋਣਗੇ। ਇਸ ਨਾਲ ਘਰੇਲੂ ਖਪਤਕਾਰਾਂ ਨੂੰ ਵੱਡੀ ਰਾਹਤ ਮਿਲੇਗੀ, ਜਿਨ੍ਹਾਂ ਨੂੰ ਹੁਣ ਤੱਕ ਹਰ ਮਹੀਨੇ ਬਿਜਲੀ ਦਰਾਂ ਦੇ ਰੂਪ ’ਚ ਕਾਫੀ ਖਰਚਾ ਕਰਨਾ ਪੈਂਦਾ ਸੀ।

ਵਿਧਾਇਕ ਬਣਾਂਵਾਲੀ ਨੇ ਦੱਸਿਆ ਕਿ ਇਸ ਫੈਸਲੇ ਦੇ ਅਨੁਸਾਰ ਅਨੁਸੂਚਿਤ ਜਾਤੀ (ਐਸ.ਸੀ.), ਗਰੀਬੀ ਰੇਖਾ ਤੋਂ ਹੇਠਲੇ ਗੈਰ-ਅਨੁਸੂਚਿਤ ਜਾਤੀ (ਨਾਨ-ਐਸ.ਸੀ.) ਅਤੇ ਪੱਛੜੀ ਸ਼੍ਰੇਣੀ (ਬੀ.ਸੀ.) ਵਾਲੇ ਘਰੇਲੂ ਖਪਤਕਾਰ ਜੋ ਮੌਜੂਦਾ ਸਮੇਂ ਵਿੱਚ ਹਰੇਕ ਬਿੱਲ ੳੁੱਤੇ 400 ਯੂਨਿਟ ਮੁਫਤ ਬਿਜਲੀ ਦੇ ਯੋਗ ਸਨ, ਨੂੰ ਵੀ ਸਬਸਿਡੀ ਉਤੇ 600 ਯੂਨਿਟ ਬਿਜਲੀ ਮਿਲੇਗੀ।

ਉਨ੍ਹਾਂ ਦੱਸਿਆ ਕਿ ਪੰਜਾਬ ਦੇ ਸੁਤੰਤਰਤਾ ਸੈਨਾਨੀਆਂ ਅਤੇ ਉਨਾਂ ਦੇ ਵਾਰਸ (ਪੋਤੇ-ਪੋਤੀਆਂ ਤੱਕ) ਘਰੇਲੂ ਖਪਤਕਾਰ ਜੋ ਮੌਜੂਦਾ ਸਮੇਂ ਮੁਫਤ 400 ਯੂਨਿਟ ਬਿਜਲੀ ਲਈ ਯੋਗ ਸਨ, ਨੂੰ ਵੀ ਸਬਸਿਡੀ ਉਤੇ 600 ਯੂਨਿਟ ਪ੍ਰਤੀ ਬਿੱਲ ਬਿਜਲੀ ਮੁਫ਼ਤ ਦਿੱਤੀ ਜਾਵੇਗੀ। ਜੇਕਰ ਐਸ.ਸੀ., ਬੀ.ਪੀ.ਐਲ. ਨਾਨ-ਐਸ.ਸੀ, ਬੀ.ਸੀ. ਅਤੇ ਆਜ਼ਾਦੀ ਘੁਲਾਟੀਆਂ ਦੀਆਂ ਸ੍ਰੇਣੀਆਂ ਦੀ ਖਪਤ ਪ੍ਰਤੀ ਬਿੱਲ 600 ਯੂਨਿਟ ਤੋਂ ਵੱਧ ਜਾਂਦੀ ਹੈ ਤਾਂ ਉਹ 600 ਯੂਨਿਟਾਂ ਤੋਂ ਇਲਾਵਾ ਵੱਧ ਖਪਤ ਹੋਣ ਵਾਲੀਆਂ ਯੂਨਿਟਾਂ ਲਈ ਪੂਰੀਆਂ ਤੈਅ ਦਰਾਂ, ਮੀਟਰ ਕਿਰਾਇਆ ਅਤੇ ਲਾਗੂ ਹੋਣ ਵਾਲੇ ਸਰਕਾਰੀ ਟੈਕਸਾਂ ਦੇ ਨਾਲ ਭੁਗਤਾਨ ਕਰਨਗੇ।

ਉਨ੍ਹਾਂ ਅੱਗੇ ਦੱਸਿਆ ਕਿ ਲੋਡ੍ਹ ਦੀ ਸ਼ਰਤ ਵੀ ਚੱਕ ਦਿਤੀ ਹੈ ਹਰੇਕ ਘਰੇਲੂ ਮੀਟਰ ਨੂੰ 600 ਯੂਨਿਟ ਮੁਆਫ ਕੀਤੇ ਜਾਣਗੇ ਅਤੇ ਪੰਜਾਬ ਸਰਕਾਰ ਨੇ ਸਾਰੇ ਘਰੇਲੂ ਖਪਤਕਾਰਾਂ ਦੇ 31 ਦਸੰਬਰ 2021 ਤੱਕ ਦੇ ਖੜੇ੍ਹ ਬਕਾਏ ਜਿਨ੍ਹਾਂ ਦਾ 30 ਜੂਨ 2022 ਤੱਕ ਭੁਗਤਾਨ ਨਹੀਂ ਕੀਤਾ ਗਿਆ ਸੀ, ਨੂੰ ਮੁਆਫ ਕਰਨ ਦਾ ਫੈਸਲਾ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਕਦਮ ਨਾਲ

Post a Comment

0 Comments