75ਵੇਂ ਸੁਤੰਤਰਤਾ ਦਿਵਸ ਮੌਕੇ 75 ‘ਆਮ ਆਦਮੀ ਕਲੀਨਿਕ’ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ: ਗੁਰਪ੍ਰੀਤ ਸਿੰਘ ਬਣਾਂਵਾਲੀ

75ਵੇਂ ਸੁਤੰਤਰਤਾ ਦਿਵਸ ਮੌਕੇ 75 ‘ਆਮ ਆਦਮੀ ਕਲੀਨਿਕ’ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ: ਗੁਰਪ੍ਰੀਤ ਸਿੰਘ ਬਣਾਂਵਾਲੀ

 

ਬੁਢਲਾਡਾ:-(ਦਵਿੰਦਰ ਸਿੰਘ ਕੋਹਲੀ)-ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਹਿਲੇ ਪੜਾਅ ਵਿੱਚ 15 ਅਗਸਤ ਨੂੰ 75ਵੇਂ ਸੁਤੰਤਰਤਾ ਦਿਵਸ ਮੌਕੇ 75 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ। ਇਹ ਕਲੀਨਿਕ ਸੂਬੇ ਭਰ ਦੇ ਲੋਕਾਂ ਨੂੰ ਬਿਹਤਰੀਨ ਸਿਹਤ ਸੇਵਾਵਾਂ ਮੁਫ਼ਤ ਵਿੱਚ ਮੁਹੱਈਆ ਕਰਵਾਉਣਗੇ।

ਇਹ ਜਾਣਕਾਰੀ ਦਿੰਦਿਆਂ ਵਿਧਾਇਕ ਹਲਕਾ ਸਰਦੂਲਗੜ੍ਹ ਸ੍ਰੀ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਹਰੇਕ ਆਮ ਆਦਮੀ ਕਲੀਨਿਕ ਵਿੱਚ ਮਰੀਜ਼ਾਂ ਦੇ ਇਲਾਜ਼ ਤੇ ਬਿਮਾਰੀਆਂ ਦਾ ਪਤਾ ਲਗਾਉਣ ਲਈ ਐਮ.ਬੀ.ਬੀ.ਐਸ. ਡਾਕਟਰ, ਫਾਰਮਾਸਿਸਟ, ਨਰਸ ਤੇ ਹੋਰਾਂ ਸਣੇ ਸਟਾਫ਼ ਦੇ 4-5 ਵਿਅਕਤੀ ਸ਼ਾਮਲ ਹੋਣਗੇ। ਉਨ੍ਹਾਂ ਦੱਸਿਆ ਕਿ ਇੰਨ੍ਹਾਂ ਆਮ ਆਦਮੀ ਕਲੀਨਿਕਾਂ ਵਿੱਚ ਤਕਰੀਬਨ 100 ਕਲੀਨਿਕਲ ਟੈਸਟਾਂ ਨਾਲ 41 ਪੈਕੇਜ਼ ਲੋਕਾਂ ਨੂੰ ਮੁਫ਼ਤ ਦਿੱਤੇ ਜਾਣਗੇ।

ਵਿਧਾਇਕ ਬਣਾਂਵਾਲੀ ਨੇ ਕਿਹਾ ਕਿ ਸ਼ਹਿਰੀ ਤੇ ਪੇਂਡੂ ਇਲਾਕਿਆਂ ਵਿੱਚ ਇੰਨ੍ਹਾਂ ਕਲੀਨਿਕਾਂ ਦੇ ਸਥਾਪਤ ਹੋਣ ਨਾਲ ਆਮ ਆਦਮੀ ਪਾਰਟੀ ਆਪਣਾ ਇਕ ਹੋਰ ਵੱਡਾ ਚੋਣ ਵਾਅਦਾ ਪੂਰਾ ਕਰੇਗੀ। ਉਨਾਂ ਉਮੀਦ ਜ਼ਾਹਰ ਕੀਤੀ ਕਿ ਇੰਨ੍ਹਾਂ ਕਲੀਨਿਕਾਂ ਨਾਲ ਪੰਜਾਬ ਵਿੱਚ ਸਿਹਤ ਸੰਭਾਲ ਢਾਂਚੇ ਵਿੱਚ ਮਿਸਾਲੀ ਸੁਧਾਰ ਹੋਣਗੇ। ਉਨ੍ਹਾਂ ਆਸ ਪ੍ਰਗਟਾਈ ਕਿ ਇੰਨ੍ਹਾਂ ਕਲੀਨਿਕਾਂ ਵਿੱਚ 90 ਫੀਸਦੀ ਮਰੀਜ਼ਾਂ ਦਾ ਇਲਾਜ ਹੋਵੇਗਾ, ਜਿਸ ਨਾਲ ਹਸਪਤਾਲਾਂ ਤੋਂ ਬੋਝ ਘਟੇਗਾ।

ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਇਹ ਸਾਰੇ 75 ਆਮ ਆਦਮੀ ਕਲੀਨਿਕ ਇੱਕੋ ਤਰਜ਼ ਉਤੇ ਬਣਾਏ ਜਾ ਰਹੇ ਹਨ, ਜਿੰਨ੍ਹਾਂ ਵਿੱਚ ਡਾਕਟਰ ਦਾ ਕਮਰਾ, ਰਿਸੈਪਸ਼ਨ-ਕਮ-ਵੇਟਿੰਗ ਏਰੀਆ, ਫਾਰਮੇਸੀ ਦੇ ਨਾਲ-ਨਾਲ ਸਟਾਫ਼ ਤੇ ਮਰੀਜ਼ਾਂ ਲਈ ਵੱਖਰੇ ਪਖਾਨਿਆਂ ਵਰਗੀਆਂ ਬੁਨਿਆਦੀ ਸਹੂਲਤਾਂ ਹੋਣਗੀਆਂ। ਉਨ੍ਹਾਂ ਕਿਹਾ ਕਿ ਇੰਨ੍ਹਾਂ ਕਲੀਨਿਕਾਂ ਵਿੱਚ ਮਰੀਜ਼ਾਂ ਲਈ ਆਨਲਾਈਨ ਅਪਾਇੰਟਮੈਂਟ ਦੀ ਸਹੂਲਤ ਵੀ ਮੁਹੱਈਆ ਹੋਵੇਗੀ।

ਉਨ੍ਹਾਂ ਦੱਸਿਆ ਕਿ ਇਹ ਕਲੀਨਿਕ ਲੋਕਾਂ ਨੂੰ ਦਵਾਈਆਂ ਤੇ ਬਿਮਾਰੀਆਂ ਦੇ ਟੈਸਟਾਂ ਦੀ ਸਹੂਲਤ ਮੁਫ਼ਤ ਵਿੱਚ ਮੁਹੱਈਆ ਕਰਵਾਉਣਗੇ। ਸਿਰਫ਼ ਗੰਭੀਰ ਬਿਮਾਰੀਆਂ ਵਾਲੇ ਮਰੀਜ਼ਾਂ ਨੂੰ ਹੀ ਅੱਗੇ ਹਸਪਤਾਲਾਂ ਵਿੱਚ ਭੇਜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਦੇ ਲਈ ਡਾਕਟਰਾਂ, ਪੈਰਾ ਮੈਡੀਕਲ ਸਟਾਫ਼ ਦੀਆਂ ਸੇਵਾਵਾਂ ਲੈਣ ਦੀ ਪ੍ਰਕਿਰਿਆ ਪਹਿਲਾਂ ਹੀ ਚੱਲ ਰਹੀ ਹੈ ਅਤੇ ਹੁਣ ਤੱਕ ਤਕਰੀਬਨ 2140 ਡਾਕਟਰਾਂ ਨੇ ਇੰਨ੍ਹਾਂ ਆਸਾਮੀਆਂ ਲਈ ਬਿਨੈ ਕੀਤਾ ਹੈ

Post a Comment

0 Comments