ਐਨ,ਡੀ,ਪੀ,ਐਸ, ਐਕਟ ਦੇ ਮੁਕੱਦਮੇ ਵਿੱਚ 9 ਮਹੀਨਿਆਂ ਤੋੋਂ ਭਗੌੜਾ ਮੁਲਜਿਮ ਕਾਬੂ

 


ਮਾਨਸਾ, 10 ਜੁਲਾਈ ਗੁਰਜੰਟ ਸਿੰਘ ਬਾਜੇਵਾਲੀਆ

ਗੌਰਵ ਤੂੂਰਾ, ਆਈ,ਪੀ,ਐਸ, ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋ ਪ੍ਰੇੈਸ ਨੋੋਟ ਜਾਰੀ ਕਰਦੇ ਹੋੋਏ ਦੱਸਿਆ ਗਿਆ ਕਿ ਮਾਨਸਾ ਪੁਲਿਸ ਵੱਲੋਂ ਪੀ,ਓਜ, (ਮੁਜਰਮ^ਇਸਤਿਹਾਰੀਆ) ਨੂੰ ਗ੍ਰਿਫਤਾਰ ਕਰਨ ਲਈ ਵਿਸੇਸ਼ ਮੁਹਿੰਮ ਚਲਾਈ ਹੋੋਈ ਹੈ। ਇਸੇ ਮੁਹਿੰਮ ਦੀ ਲੜੀ ਵਿੱਚ ਮਾਨਸਾ ਪੁਲਿਸ ਵੱਲੋਂ ਹੇਠ ਲਿਖੇ ਪੀ,ਓ, ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾਂ ਹਾਸਲ ਕੀਤੀ ਗਈ ਹੈ। 

ਮੁਜਰਮ ਇਸ਼ਤਿਹਾਰੀ (ਭਗੌੜਾ) ਜਸਪਰੀਤ ਸਿੰਘ ਉਰਫ ਜੱਸਾ ਪੁੱਤਰ ਸੁਖਦੇਵ ਸਿੰਘ ਵਾਸੀ ਸੱਦਾ ਸਿੰਘ ਵਾਲਾ ਜਿਸਦੇ ਵਿਰੁੱਧ ਮੁਕੱਦਮਾ ਨੰਬਰ 60 ਮਿਤੀ 11^06^2016 ਅ/ਧ 15/61/85 ਐਨ,ਡੀ,ਪੀ,ਐਸ, ਐਕਟ ਥਾਣਾ ਸਦਰ ਮਾਨਸਾ ਦਰਜ਼ ਰਜਿਸਟਰ ਹੋਇਆ ਸੀ, ਪਰ ਇਹ ਮੁਲਜਿਮ ਅਦਾਲਤ ਵਿੱਚੋਂ ਤਾਰੀਖ ਪੇਸ਼ੀ ਤੋਂ ਗੈਰਹਾਜ਼ਰ ਹੋਣ ਕਰਕੇ ਮਾਨਯੋੋਗ ਅਦਾਲਤ ਜਿਲਾ ਅਤੇ ਸੈਸ਼ਨਜ ਜੱਜ ਮਾਨਸਾ ਜੀ ਵੱਲੋਂ ਇਸਨੂੰ ਮਿਤੀ 21^10^2021 ਤੋੋਂ ਅ$ਧ 299 ਜਾਬਤਾ ਫੌੌਜਦਾਰੀ ਤਹਿਤ ਭਗੌੜਾ ਕਰਾਰ ਦਿੱਤਾ ਗਿਆ ਸੀ। ਸ:ਥ: ਸੁਰੇਸ਼ ਕੁਮਾਰ ਇੰਚਾਰਜ ਪੀHਓH ਸਟਾਫ ਮਾਨਸਾ ਸਮੇਤ ਪੁਲਿਸ ਪਾਰਟੀ ਵੱਲੋਂ ਇਸਦਾ ਟਿਕਾਣਾ ਟਰੇਸ ਕਰਕੇ ਇਸਨੂੰ ਠੂਠਿਆਵਾਲੀ ਰੋਡ ਮਾਨਸਾ ਤੋੋਂ ਕਾਬੂ ਕਰਕੇ ਮਾਨਯੋਗ ਅਦਾਲਤ ਵਿੱਚ ਪੇਸ਼ ਕਰਨ ਲਈ ਮੁੱਖ ਅਫਸਰ ਥਾਣਾ ਸਦਰ ਮਾਨਸਾ ਦੇ ਹਵਾਲੇ ਕੀਤਾ ਗਿਆ ਹੈ।

Post a Comment

0 Comments