ਸਿਵਲ ਹਸਪਤਾਲ ਫਿਰੋਜਪੁਰ ਦੀਆਂ ਹਦਾਇਤਾਂ ਤੇ ਸਬ ਸੈਂਟਰ ਸ਼ੇਰਖਾਂ ਵਿਖੇ ਨੈਸ਼ਨਲ ਡੇਂਗੂ ਦਿਵਸ ਮਨਾਇਆ ਗਿਆ ਪਿੰਡ*


 ਫਿਰੋਜ਼ਪੁਰ 08 ਜੁਲਾਈ [ਕੈਲਾਸ਼ ਸ਼ਰਮਾ ]:=ਸਿਵਲ ਸਰਜਨ ਫਿਰੋਜ਼ਪੁਰ ਅਤੇ ਸੀਨੀਅਰ ਮੈਡੀਕਲ ਅਫਸਰ ਫਿਰੋਜ਼ਸ਼ਾਹ ਡਾਕਟਰ ਵਨੀਤਾ ਭੁੱਲਰ ਜੀ ਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾਕਟਰ ਯੁਵਰਾਜ ਨਾਰੰਗ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਬ ਸੈਂਟਰ ਸ਼ੇਰ ਖਾਂ ਅਧੀਨ ਆਉਂਦੇ ਪਿੰਡ ਸ਼ੇਰ ਖਾਂ ਵਿਖੇ ਨੈਸ਼ਨਲ  ਡੇਂਗੂ ਡੇ ਮਨਾਇਆ ਗਿਆ ਜਿਸ ਵਿਚ ਰਮਨਦੀਪ ਸਿੰਘ ਸੰਧੂ ਸਿਹਤ ਵਿਭਾਗ ਤੇ ਲਖਵਿੰਦਰ ਸਿੰਘ ਹੈਲਥ ਇੰਸਪੈਕਟਰ ਦੱਸਿਆ ਕਿ ਡੇਂਗੂ ਅਤੇ ਚਿਕਨਗੁਨੀਆ  ਬੁਖਾਰ ਏਡੀਜ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਸ ਦੇ ਲੱਛਣਾਂ ਬਾਰੇ ਜਾਣਕਾਰੀ ਦਿੱਤੀ ਗਈ ਜਿਵੇਂ ਕਿ ਤੇਜ਼ ਬੁਖ਼ਾਰ,ਸਿਰ ਦਰਦ,ਮਾਸ ਪੇਸ਼ੀਆਂ ਵਿੱਚ ਦਰਦ, ਚਮੜੀ ਦੇ ਦਾਣੇ, ਅੱਖਾਂ ਦੇ ਪਿਛਲੇ ਹਿੱਸੇ ਵਿਚ ਦਰਦ, ਮਸੂੜਿਆਂ ਅਤੇ ਨੱਕ ਵਿੱਚ ਖੂਨ ਦਾ ਵਗਣਾ, ਜੋੜਾਂ ਵਿੱਚ ਦਰਦ ਅਤੇ ਸੋਜ, ਚਮੜੀ ਦੇ ਦਾਣੇ ਅਤੇ ਖਾਰਿਸ਼ । ਡੇਂਗੂ ਅਤੇ ਚਿਕਨਗੁਨੀਆ ਬੁਖਾਰ ਤੋਂ ਬਚਾਅ ਲਈ ਆਪਣੇ ਘਰਾਂ ਵਿਚ ਕੂਲਰਾਂ, ਫਰਿੱਜਾਂ  ਅਤੇ ਗਮਲਿਆਂ ਦੀਆਂ ਟ੍ਰੈਆ ਵਿਚ ਖੜ੍ਹੇ ਪਾਣੀ ਨੂੰ ਹਫਤੇ ਵਿੱਚ ਇਕ ਵਾਰ ਜਰੂਰ ਸਾਫ ਕਰਨਾ ਚਾਹੀਦਾ ਹੈ।ਟੁੱਟੇ ਬਰਤਨਾਂ,ਡਰੰਮਾ ਅਤੇ ਟਾਇਰਾਂ ਆਦਿ ਨੂੰ ਖੁੱਲ੍ਹੇ ਵਿੱਚ ਨਾ ਰੱਖੋ। ਸੌਣ ਵੇਲੇ ਮੱਛਰਦਾਨੀ, ਮੱਛਰ ਭਜਾਉਣ ਵਾਲੀਆਂ ਕਰੀਮਾਂ ਅਤੇ ਤੇਲ ਆਦਿ ਦਾ ਇਸਤੇਮਾਲ ਕਰਨਾ ਚਾਹੀਦਾ ਹੈ। ਬੁਖਾਰ ਹੋਣ ਦੀ ਸੂਰਤ ਵਿੱਚ ਕੇਵਲ ਪੈਰਾਸਿਟਾਮੋਲ ਡਾਕਟਰ ਦੀ ਸਲਾਹ ਨਾਲ ਹੀ ਲਵੋ ਅਤੇ ਐਸਪਰੀਨ ਅਤੇ ਬਰੂਫਿਨ ਦਵਾਈਆ ਨਾ ਲਵੋ। ਡੇਂਗੂ ਅਤੇ ਚਿਕਨਗੁਨੀਆ ਦਾ ਟੈਸਟ ਅਤੇ ਇਲਾਜ ਰਾਜ ਦੇ ਸਰਕਾਰੀ ਹਸਪਤਾਲਾਂ ਵਿਚ ਮੁਫਤ ਕੀਤਾ ਜਾਂਦਾ ਹੈ। ਇਸ ਮੌਕੇ ਸਟਾਫ ਅਤੇ ਪਿੰਡ ਦੇ ਲੋਕ ਹਾਜ਼ਰ ਸਨ

Post a Comment

0 Comments