ਲੋਹੀਆਂ ਸੀਐਚਸੀ ਵਿੱਚ ਦਿਵਿਆਂਗ ਵਿਅਕਤੀਆਂ ਦੇ ਸਰਟੀਫਿਕੇਟ ਬਣਾਏ ਗਏ


ਲੋਹੀਆਂ 08 ਜੁਲਾਈ (ਲਖਵੀਰ ਵਾਲੀਆ) :-
ਦਿਵਿਆਂਗ ਵਿਅਕਤੀਆਂ ਨੂੰ ਸਰਕਾਰ ਵੱਲੋਂ ਹਰ ਤਰ੍ਹਾਂ ਦੀਆਂ ਸਹੂਲਤਾਂ ਪ੍ਰਾਪਤ ਕਰਨ ਲਈ ਉਨ੍ਹਾਂ ਕੋਲ ਸਰਟੀਫਿਕੇਟ ਹੋਣਾ ਜ਼ਰੂਰੀ ਹੈ। ਇਹ ਸਰਟੀਫਿਕੇਟ ਬਣਾਉਣ ਲਈ ਸ਼ੁੱਕਰਵਾਰ ਨੂੰ ਸੀ.ਐਚ.ਸੀ ਲੋਹੀਆਂ ਵਿਖੇ ਵਿਸ਼ੇਸ਼ ਸੈਸ਼ਨ ਦਾ ਆਯੋਜਨ ਕੀਤਾ ਗਿਆ। ਸੀਨੀਅਰ ਮੈਡੀਕਲ ਅਫ਼ਸਰ ਡਾ. ਵਿਜੇ ਕੁਮਾਰ ਦੀ ਦੇਖ-ਰੇਖ ਹੇਠ ਕਰਵਾਏ ਇਸ ਸਮਾਗਮ ਵਿੱਚ 32 ਵਿਅਕਤੀਆਂ ਨੂੰ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ। 

ਐਸ.ਐਮ.ਓ ਡਾ.ਵਿਜੇ ਕੁਮਾਰ ਨੇ ਦੱਸਿਆ ਕਿ ਕਿਸੇ ਵੀ ਅਪੰਗ ਵਿਅਕਤੀ ਦੀ ਜਾਂਚ ਕਰਨ ਅਤੇ ਸਰਟੀਫਿਕੇਟ ਬਣਾਉਣ ਲਈ ਤਿੰਨ ਡਾਕਟਰਾਂ ਵੱਲੋਂ ਪੁਸ਼ਟੀ ਕਰਨੀ ਜ਼ਰੂਰੀ ਹੈ। ਇਸ ਵਿੱਚ ਮੁੱਖ ਡਾਕਟਰ ਉਹ ਹੁੰਦੇ ਹਨ ਜੋ ਅਪਾਹਜਤਾ ਦੀ ਸਥਿਤੀ ਦਾ ਮੁਲਾਂਕਣ ਕਰਦੇ ਹਨ। ਸ਼ੁੱਕਰਵਾਰ ਨੂੰ ਸੀਐਚਸੀ ਵਿੱਚ ਆਰਥੋਪੀਡਿਕ, ਅੱਖਾਂ ਦੇ ਰੋਗ, ਮਨੋਰੋਗ, ਕੰਨ-ਨੱਕ ਅਤੇ ਗਲੇ ਦੇ ਡਾਕਟਰ ਅਤੇ ਮੈਡੀਸਨ ਦੇ ਡਾਕਟਰ ਮੌਜੂਦ ਸਨ। ਇਨ੍ਹਾਂ ਡਾਕਟਰਾਂ ਦੀ ਪੁਸ਼ਟੀ ਤੋਂ ਬਾਅਦ 21 ਵਿਅਕਤੀਆਂ ਨੂੰ ਮੌਕੇ 'ਤੇ ਹੀ ਸਰਟੀਫਿਕੇਟ ਦਿੱਤੇ ਗਏ। 

ਡਾ. ਵਿਜੇ ਨੇ ਦੱਸਿਆ ਕਿ ਸੈਸ਼ਨ ਵਿੱਚ 11 ਅਜਿਹੇ ਵਿਅਕਤੀ ਵੀ ਪੁੱਜੇ ਸਨ, ਜਿਨ੍ਹਾਂ ਕੋਲ ਪਹਿਲਾਂ ਹੀ ਸਰਟੀਫਿਕੇਟ ਸੀ, ਪਰ ਉਹ ਅਪੰਗਤਾ ਦੀ ਪ੍ਰਤੀਸ਼ਤਤਾ ਵਧਾਉਣ ਦੇ ਮਕਸਦ ਨਾਲ ਆਏ ਸਨ। ਇਸ ਦੌਰਾਨ ਇਲਾਕੇ ਦੀ ਸਮਾਜ ਸੇਵੀ ਸੰਸਥਾ ਵੱਲੋਂ ਲੋਕਾਂ ਲਈ ਠੰਡੇ ਮਿੱਠੇ ਜਲ ਦੀ ਛਬੀਲ ਵੀ ਲਗਾਈ ਗਈ। ਕੈਂਪ ਨੂੰ ਸਫਲ ਬਣਾਉਣ ਵਿੱਚ ਸੀਐਚਸੀ ਲੋਹੀਆਂ ਦੀਆਂ ਸਟਾਫ ਨਰਸਾਂ ਅਤੇ ਸੀਐਚਓਜ਼ ਨੇ ਸਹਿਯੋਗ ਦਿੱਤਾ।

Post a Comment

0 Comments